ਹੁਕਮਨਾਮਾ ਸਾਹਿਬ

Hukamnama Sahib

Sunday, 29 November 2015

ਐਤਵਾਰ, ੧੪ ਮੱਘਰ (ਸੰਮਤ ੫੪੭ ਨਾਨਕਸ਼ਾਹੀ)

Ang 675 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਮੇਰਾ ਲਾਗੋ ਰਾਮ ਸਿਉ ਹੇਤੁ ॥

meraa laago raam siau het ||

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

satigur meraa sadhaa sahaiee jin dhukh kaa kaaTiaa ket ||1|| rahaau ||

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

haath dhei raakhio apunaa kar birathaa sagal miTaiee ||

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ni(n)dhak ke mukh kaale keene jan kaa aap sahaiee ||1||

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

saachaa saahib hoaa rakhavaalaa raakh le'ee ka(n)Th lai ||

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

nirabhau bhe sadhaa sukh maane naanak har gun gai ||2||17||

English Translation

Dhanaasaree, Fifth Mehla:

I have fallen in love with the Lord.

My True Guru is always my help and support; He has torn down the banner of pain. ||1||Pause||

Giving me His hand, He has protected me as His own, and removed all my troubles.

He has blackened the faces of the slanderers, and He Himself has become the help and support of His humble servant. ||1||

The True Lord and Master has become my Saviour; hugging me close in His embrace, He has saved me.

Nanak has become fearless, and he enjoys eternal peace, singing the Glorious Praises of the Lord. ||2||17||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ ।੧।ਰਹਾਉ।

ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ

ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ ।

ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ।

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ

ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ।੨

Source: BaniDB · Read Ang 675 in Sri Guru Granth Sahib Ji

On this day in earlier years

  • Saturday, 29 November 2014 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Friday, 29 November 2013 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ Ang 700 · Raag Jaithsree
  • Thursday, 29 November 2012 ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ Ang 525 · Raag Gujri
  • Tuesday, 29 November 2011 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Monday, 29 November 2010 ਹੋਹੁ ਸਾਵਧਾਨ ਅਪੁਨੇ ਗੁਰ ਸਿਉ ॥ Ang 895 · Raag Raamkalee
  • Sunday, 29 November 2009 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee