ਹੁਕਮਨਾਮਾ ਸਾਹਿਬ
Hukamnama Sahib
Saturday, 12 December 2015
ਸ਼ਨਿੱਚਰਵਾਰ, ੨੭ ਮੱਘਰ (ਸੰਮਤ ੫੪੭ ਨਾਨਕਸ਼ਾਹੀ)
Ang 819 · Raag Bilaaval · Guru Arjan Dev Ji
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੫ ॥
bilaaval mahalaa panjavaa ||
ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥
dharat suhaavee safal thaan pooran bhe kaam ||
ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥
bhau naaThaa bhram miT giaa raviaa nit raam ||1||
ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥
saadh janaa kai sa(n)g basat sukh sahaj bisraam ||
ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥
saiee ghaRee sulakhanee simarat har naam ||1|| rahaau ||
ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥
pragaT bhe sa(n)saar meh firate pahanaam ||
ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥
naanak tis saranaagatee ghaT ghaT sabh jaan ||2||12||76||
English Translation
Bilaaval, Fifth Mehla:
The earth is beautified, all places are fruitful, and my affairs are perfectly resolved.
Fear runs away, and doubt is dispelled, dwelling constantly upon the Lord. ||1||
Dwelling with the humble Holy people, one finds peace, poise and tranquility.
Blessed and auspicious is that time, when one meditates in remembrance on the Lord's Name. ||1||Pause||
They have become famous throughout the world; before this, no one even knew their names.
Nanak has come to the Sanctuary of the One who knows each and every heart. ||2||12||76||
ਪੰਜਾਬੀ ਵਿਆਖਿਆ (Punjabi Explanation)
ਬਿਲਾਵਲ ਪੰਜਵੀਂ ਪਾਤਿਸ਼ਾਹੀ।
(ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ, ਭਟਕਣਾ ਮਿਟ ਜਾਂਦੀ ਹੈ, ਉਸ ਦਾ ਸਰੀਰ ਸੋਹਣਾ ਹੋ ਜਾਂਦਾ ਹੈ (ਉਸ ਦੇ ਗਿਆਨ-ਇੰਦ੍ਰੇ ਸੁਚੱਜੇ ਹੋ ਜਾਂਦੇ ਹਨ),
ਉਸ ਦਾ ਹਿਰਦਾ-ਥਾਂ ਜੀਵਨ-ਮਨੋਰਥ ਪੂਰਾ ਕਰਨ ਵਾਲਾ ਬਣ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੧।
ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ ।
(ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ ।੧।ਰਹਾਉ।
ਹੇ ਭਾਈ! ਜੇਹੜੇ ਮਨੁੱਖਾਂ ਨੂੰ ਪਹਿਲਾਂ ਕੋਈ ਭੀ ਜਾਣਦਾ-ਸਿੰਞਾਣਦਾ ਨਹੀਂ ਸੀ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ) ਉਹ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ ।
ਹੇ ਨਾਨਕ! (ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਦੀ ਸਦਾ ਸਰਨ ਪਏ ਰਹਿਣਾ ਚਾਹੀਦਾ ਹੈ ਜੇਹੜਾ ਹਰੇਕ ਜੀਵ ਦੇ ਹਿਰਦੇ ਦੀ ਹਰੇਕ ਗੱਲ ਜਾਣਨ ਵਾਲਾ ਹੈ ।੨।੧੨।੭੬।
Source: BaniDB · Read Ang 819 in Sri Guru Granth Sahib Ji