ਹੁਕਮਨਾਮਾ ਸਾਹਿਬ

Hukamnama Sahib

Monday, 25 January 2016

ਸੋਮਵਾਰ, ੧੨ ਮਾਘ (ਸੰਮਤ ੫੪੭ ਨਾਨਕਸ਼ਾਹੀ)

Ang 744 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥

sa(n)t prasaadh nihachal ghar paiaa ||

ਸਰਬ ਸੂਖ ਫਿਰਿ ਨਹੀ ਡੋੁਲਾਇਆ ॥੧॥

sarab sookh fir nahee dduolaiaa ||1||

ਗੁਰੂ ਧਿਆਇ ਹਰਿ ਚਰਨ ਮਨਿ ਚੀਨੑੇ ॥

guroo dhiaai har charan man cheen(h)e ||

ਤਾ ਤੇ ਕਰਤੈ ਅਸਥਿਰੁ ਕੀਨੑੇ ॥੧॥ ਰਹਾਉ ॥

taa te karatai asathir keen(h)e ||1|| rahaau ||

ਗੁਣ ਗਾਵਤ ਅਚੁਤ ਅਬਿਨਾਸੀ ॥

gun gaavat achut abinaasee ||

ਤਾ ਤੇ ਕਾਟੀ ਜਮ ਕੀ ਫਾਸੀ ॥੨॥

taa te kaaTee jam kee faasee ||2||

ਕਰਿ ਕਿਰਪਾ ਲੀਨੇ ਲੜਿ ਲਾਏ ॥

kar kirapaa leene laR laae ||

ਸਦਾ ਅਨਦੁ ਨਾਨਕ ਗੁਣ ਗਾਏ ॥੩॥੩੦॥੩੬॥

sadhaa anadh naanak gun gaae ||3||30||36||

English Translation

Soohee, Fifth Mehla:

By the Grace of the Saints, I have found my eternal home.

I have found total peace, and I shall not waver again. ||1||

I meditate on the Guru, and the Lord's Feet, within my mind.

In this way, the Creator Lord has made me steady and stable. ||1||Pause||

I sing the Glorious Praises of the unchanging, eternal Lord God,

and the noose of death is snapped. ||2||

Showering His Mercy, he has attached me to the hem of His robe.

In constant bliss, Nanak sings His Glorious Praises. ||3||30||36||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! (ਜਿਸ ਨੇ) ਗੁਰੂ ਦੀ ਕਿਰਪਾ ਨਾਲ ਕਦੇ ਨਾਹ ਡੋਲਣ ਵਾਲਾ ਹਿਰਦਾ-ਘਰ ਲੱਭ ਲਿਆ

ਹਿਰਦੇ ਦੀ ਅਡੋਲਤਾ ਪ੍ਰਾਪਤ ਕਰ ਲਈ) ਉਸ ਨੂੰ ਸਾਰੇ ਸੁਖ ਪ੍ਰਾਪਤ ਹੋ ਗਏ, (ਉਹ ਮਨੁੱਖ ਕਦੇ ਵਿਕਾਰਾਂ ਵਿਚ) ਨਹੀਂ ਡੋਲਦਾ ।੧।

ਹੇ ਭਾਈ! (ਜਿਨ੍ਹਾਂ ਮਨੁੱਖਾਂ ਨੇ) ਗੁਰੂ ਦਾ ਧਿਆਨ ਧਰ ਕੇ ਪਰਮਾਤਮਾ ਦੇ ਚਰਨਾਂ ਨੂੰ (ਆਪਣੇ) ਮਨ ਵਿਚ (ਵੱਸਦਾ) ਪਛਾਣ ਲਿਆ

ਇਸ (ਪਰਖ) ਦੀ ਬਰਕਤਿ ਨਾਲ ਕਰਤਾਰ ਨੇ (ਉਹਨਾਂ ਨੂੰ) ਅਡੋਲ-ਚਿੱਤ ਬਣਾ ਦਿੱਤਾ ।੧।ਰਹਾਉ।

ਹੇ ਭਾਈ! ਅਟੱਲ ਅਬਿਨਾਸੀ ਪ੍ਰਭੂ ਦੇ ਗੁਣ ਗਾਂਦਿਆਂ,

ਗੁਣ ਗਾਣ ਦੀ ਬਰਕਤਿ ਨਾਲ ਜਮਾਂ ਦੀ ਫਾਹੀ ਕੱਟੀ ਜਾਂਦੀ ਹੈ ।੨।

ਹੇ ਨਾਨਕ! ਮੇਹਰ ਕਰ ਕੇ ਜਿਨ੍ਹਾਂ ਨੂੰ ਪ੍ਰਭੂ ਆਪਣੇ ਲੜ ਲਾ ਲੈਂਦਾ ਹੈ

ਉਹ ਮਨੁੱਖ ਪ੍ਰਭੂ ਦੇ ਗੁਣ ਗਾ ਕੇ ਸਦਾ ਆਤਮਕ ਆਨੰਦ ਮਾਣਦੇ ਹਨ ।੩।੩੦।੩੬।

Source: BaniDB · Read Ang 744 in Sri Guru Granth Sahib Ji

On this day in earlier years

  • Sunday, 25 January 2015 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Saturday, 25 January 2014 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee
  • Friday, 25 January 2013 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree
  • Wednesday, 25 January 2012 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Tuesday, 25 January 2011 ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ Ang 666 · Raag Dhanaasree
  • Monday, 25 January 2010 ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ Ang 819 · Raag Bilaaval