ਹੁਕਮਨਾਮਾ ਸਾਹਿਬ

Hukamnama Sahib

Monday, 25 April 2016

ਸੋਮਵਾਰ,੧੩ ਵੈਸਾਖ (ਸੰਮਤ ੫੪੮ ਨਾਨਕਸ਼ਾਹੀ)

Ang 457 · Raag Aasaa · Guru Arjan Dev Ji

Reading: Permalink

ਗੁਰਮੁਖੀ (Gurmukhi)

ਛੰਤ ॥

chha(n)t ||

ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥

milau sa(n)tan kai sa(n)g moh udhaar leh ||

ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥

binau karau kar joR har har naam dheh ||

ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮੑ ਦਇਆ ॥

har naam maagau charan laagau maan tiaagau tum(h) dhiaa ||

ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥

katahoo(n) na dhaavau saran paavau karunaa mai prabh kar miaa ||

ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥

samarath agath apaar niramal sunahu suaamee binau eh ||

ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥

kar joR naanak dhaan maagai janam maran nivaar leh ||1||

ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥

aparaadhee matiheen niragun anaath neech ||

ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥

saTh kaThor kulaheen biaapat moh keech ||

ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥

mal bharam karam aha(n) mamataa maran cheet na aave ||

ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥

banitaa binodh ana(n)dh maiaa agiaanataa lapaTaave ||

ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥

khisai joban badhai jarooaa dhin nihaare sa(n)g meech ||

ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥

binava(n)t naanak aas teree saran saadhoo raakh neech ||2||

ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥

bharame janam anek sa(n)kaT mahaa jon ||

ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥

lapaT rahio teh sa(n)g meeThe bhog son ||

ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥

bhramat bhaar aganat aaio bahu pradheseh dhaio ||

ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥

ab oT dhaaree prabh muraaree sarab sukh har naio ||

ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥

raakhanahaare prabh piaare mujh te kachhoo na hoaa hon ||

ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥

sookh sahaj aana(n)dh naanak kirapaa teree tarai bhaun ||3||

ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥

naam dhaareek udhaare bhagateh sa(n)saa kaun ||

ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥

jen ken parakaare har har jas sunahu sravan ||

ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥

sun sravan baanee purakh giaanee man nidhaanaa paavahe ||

ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥

har ra(n)g raate prabh bidhaate raam ke gun gaavahe ||

ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥

basudh kaagadh banaraaj kalamaa likhan kau je hoi pavan ||

ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥

bea(n)t a(n)t na jai paiaa gahee naanak charan saran ||4||5||8||

English Translation

AASAA, FIFTH MEHL, SHALOK:

If you chant the Naam, the Name of the Lord, Har, Har, the Messenger of Death will have nothing to say to you. O Nanak, the mind and body will be at peace, and in the end, you shall merge with the Lord of the world. || 1 ||

CHHANT: Let me join the Society of the Saints — save me, Lord! With my palms pressed together, I offer my prayer: give me Your Name, O Lord, Har, Har. I beg for the Lord’s Name, and fall at His feet; I renounce my self-conceit, by Your kindness. I shall not wander anywhere else, but take to Your Sanctuary. O God, embodiment of mercy, have mercy on me. O all-powerful, indescribable, infinite and immaculate Lord Master, listen to this, my prayer. With palms pressed together, Nanak begs for this blessing: O Lord, let my cycle of birth and death come to an end. || 1 ||

I am a sinner, devoid of wisdom, worthless, destitute and vile. I am deceitful, hard-hearted, lowly and entangled in the mud of emotional attachment. I am stuck in the filth of doubt and egotistical actions, and I try not to think of death. In ignorance, I cling to the pleasures of woman and the joys of Maya. My youth is wasting away, old age is approaching, and Death, my companion, is counting my days. Prays Nanak, my hope is in You, Lord; please preserve me, the lowly one, in the Sanctuary of the Holy. || 2 ||

I have wandered through countless incarnations, suffering terrible pain in these lives. I am entangled in sweet pleasures and gold. After wandering around with such great loads of sin, I have come, after wandering through so many foreign lands. Now, I have taken the protection of God, and I have found total peace in the Name of the Lord. God, my Beloved, is my protector; nothing was done, or will ever be done, by myself alone. I have found peace, poise and bliss, O Nanak; by Your mercy, I swim across the world-ocean. || 3 ||

You saved those who only pretended to believe, so what doubts should Your true devotees have? By every means possible, listen to the Praises of the Lord with your ears. Listen with your ears to the Word of the Lord’s Bani, the hymns of spiritual wisdom; thus you shall obtain the treasure in your mind. Attuned to the Love of the Lord God, the Architect of Destiny, sing the Glorious Praises of the Lord. The earth is the paper, the forest is the pen and the wind is the writer, but still, the end of the endless Lord cannot be found. O Nanak, I have taken to the Sanctuary of His lotus feet. || 4 || 5 || 8 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਮੌਤ ਦਾ ਡਰ ਪੋਹ ਨਹੀਂ ਸਕਦਾ (ਆਤਮਕ ਮੌਤ ਨੇੜੇ ਨਹੀ ਆ ਸਕਦੀ)। ਹੇ ਨਾਨਕ! ਸਿਮਰਨ ਦੀ ਬਰਕਤਿ ਨਾਲ ਮਨ ਸੁਖੀ ਹੋ ਜਾਂਦਾ ਹੈ, ਤੇ ਆਖ਼ਰ ਪਰਮਾਤਮਾ ਭੀ ਮਿਲ ਪੈਂਦਾ ਹੈ।੧।

ਛੰਤ। ਹੇ ਹਰੀ! ਮੈਂ ਦੋਵੇ ਹੱਥ ਜੋੜ ਕੇ ਤੇਰੇ ਦਰ ਤੇ ਅਰਦਾਸ ਕਰਦਾ ਹਾਂ, ਮੈਨੂੰ ਆਪਣੇ ਨਾਮ ਦੀ ਦਾਤਿ ਬਖ਼ਸ਼। ਮੈਨੂੰ ਵਿਕਾਰਾਂ ਤੋਂ ਬਚਾਈ ਰੱਖ ਮੇਹਰ ਕਰ ਮੈਂ ਤੇਰੇ ਸੰਤ ਜਨਾਂ ਦੀ ਸੰਗਤਿ ਵਿਚ ਟਿਕਿਆ ਰਹਾਂ। ਹੇ ਹਰੀ! ਮੈਂ ਤੈਥੋਂ ਤੇਰਾ ਨਾਮ ਮੰਗਦਾ ਹਾਂ। ਜੇ ਤੂੰ ਮੇਹਰ ਕਰੇਂ ਤਾਂ ਮੈਂ ਤੇਰੇ ਚਰਨੀਂ ਲੱਗਾ ਰਹਾਂ, ਅਤੇ ਆਪਣੇ ਅੰਦਰੋਂ ਅਹੰਕਾਰ ਤਿਆਗ ਦਿਆ। ਹੇ ਤਰਸ-ਸਰੂਪ ਪ੍ਰਭੂ! ਮੇਰੇ ਉਤੇ ਮੇਹਰ ਕਰ, ਮੈਂ ਤੇਰੀ ਸ਼ਰਨ ਪਿਆ ਰਹਾਂ, ਤੇ ਤੇਰਾ ਆਸਰਾ ਛੱਡ ਕੇ ਕਿਸੇ ਪਾਸੇ ਨਾਹ ਦੌੜਾਂ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਹੇ ਪਵਿਤ੍ਰ-ਸਰੂਪ ਸੁਆਮੀ! ਮੇਰੀ ਇਹ ਅਰਦਾਸ ਸੁਣ। ਤੇਰਾ ਦਾਸ ਨਾਨਕ ਤੈਥੋਂ ਇਹ ਦਾਨ ਮੰਗਦਾ ਹੈ ਕਿ ਮੇਰਾ ਜਨਮ ਮਰਨ ਦਾ ਗੇੜ ਮੁਕਾ ਦੇ।੧।

ਹੇ ਪ੍ਰਭੂ! ਮੈਂ ਗੁਨਾਹਗਾਰ ਹਾਂ, ਅਕਲੋਂ ਸੱਖਣਾ ਹਾਂ, ਗੁਣ-ਹੀਨ ਹਾਂ, ਨਿਆਸਰਾ ਹਾਂ, ਮੰਦੇ ਸੁਭਾਵ ਵਾਲਾ ਹਾਂ। ਹੇ ਪ੍ਰਭੂ! ਮੈਂ ਵਿਕਾਰੀ ਹਾਂ, ਬੇ-ਤਰਸ ਹਾਂ, ਨੀਵੀਂ ਕੁਲ ਵਾਲਾ ਹਾਂ, ਮੋਹ ਦਾ ਚਿੱਕੜ ਮੇਰੇ ਉਤੇ ਆਪਣਾ ਦਬਾਉ ਪਾ ਰਿਹਾ ਹੈ। ਹੇ ਪ੍ਰਭੂ! ਭਟਕਣਾ ਵਿਚ ਪੈਣ ਵਾਲੇ ਕਰਮਾਂ ਦੀ ਮੈਲ ਮੈਨੂੰ ਲੱਗੀ ਹੋਈ ਹੈ, ਮੇਰੇ ਅੰਦਰ ਅਹੰਕਾਰ ਹੈ, ਮਮਤਾ ਹੈ, ਇਸ ਵਾਸਤੇ ਮੌਤ ਮੈਨੂੰ ਚੇਤੇ ਨਹੀਂ ਆਉਂਦੀ।ਮੈਂ ਇਸਤ੍ਰੀ ਦੇ ਚੋਜ-ਤਮਾਸ਼ਿਆਂ ਵਿਚ ਮਾਇਆ ਦੇ ਮੌਜ-ਮੇਲਿਆਂ ਵਿਚ ਗ਼ਰਕ ਹਾਂ, ਮੈਨੂੰ ਅਗਿਆਨਤਾ ਚੰਬੜੀ ਹੋਈ ਹੈ। ਹੇ ਪ੍ਰਭ! ਮੇਰੀ ਜਵਾਨੀ ਢਲ ਰਹੀ ਹੈ, ਬੁਢੇਪਾ ਵਧ ਰਿਹਾ ਹੈ, ਮੌਤ ਮੇਰੇ ਨਾਲ ਮੇਰੀ ਜ਼ਿੰਦਗੀ ਦੇ ਦਿਨ ਤੱਕ ਰਹੀ ਹੈ। ਤੇਰਾ ਦਾਸ ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ, ਮੈਨੂੰ ਤੇਰੀ ਹੀ ਆਸ ਹੈ, ਮੈਨੂੰ ਨੀਚ ਨੂੰ ਗੁਰੂ ਦੀ ਸ਼ਰਨ ਰੱਖ।੨।

ਹੇ ਪ੍ਰਭੂ! ਹੇ ਮੁਰਾਰੀ! ਮੈਂ ਅਨੇਕਾਂ ਜਨਮਾਂ ਵਿਚ ਭਟਕਿਆ ਹਾਂ, ਮੈਂ ਕਈ ਜੂਨਾਂ ਦੇ ਵਡੇ ਦੁੱਖ ਸਹਾਰੇ ਹਨ। ਧਨ ਤੇ ਪਦਾਰਥਾਂ ਦੇ ਭੋਗ ਮੈਨੂੰ ਮਿੱਠੇ ਲੱਗ ਰਹੇ ਹਨ, ਮੈਂ ਇਹਨਾਂ ਨਾਲ ਹੀ ਚੰਬੜਿਆ ਰਹਿੰਦਾ ਹਾਂ। ਅਨੇਕਾਂ ਪਾਪਾਂ ਦਾ ਭਾਰ ਚੁੱਕ ਕੇ ਮੈਂ ਭਟਕਦਾ ਆ ਰਿਹਾ ਹਾਂ, ਅਨੇਕਾਂ ਪਰਦੇਸਾਂ ਵਿਚ ਜੂਨਾਂ ਵਿਚ ਦੌੜ ਚੁਕਿਆ ਹਾਂ ਦੁੱਖ ਹੀ ਦੁੱਖ ਵੇਖੇ ਹਨ। ਹੁਣ ਮੈਂ ਤੇਰਾ ਪੱਲਾ ਫੜਿਆ ਹੈ, ਤੇ, ਹੇ ਹਰੀ! ਤੇਰੇ ਨਾਮ ਵਿਚ ਮੈਨੂੰ ਸਾਰੇ ਸੁਖ ਮਿਲ ਗਏ ਹਨ। ਹੇ ਰੱਖਿਆ ਕਰਨ ਦੇ ਸਮਰਥ ਪਿਆਰੇ ਪ੍ਰਭੂ! ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਮੈਥੋਂ ਹੁਣ ਤਕ ਕੁਝ ਨਹੀਂ ਹੋ ਸਕਿਆ, ਅਗਾਂਹ ਨੂੰ ਭੀ ਕੁਝ ਨਹੀਂ ਹੋ ਸਕੇਗਾ। ਹੇ ਨਾਨਕ! (ਆਖ-ਹੇ ਪ੍ਰਭੂ!) ਜਿਸ ਮਨੁੱਖ ਉਤੇ ਤੇਰੀ ਕਿਰਪਾ ਹੋ ਜਾਂਦੀ ਹੈ, ਉਸ ਨੂੰ ਆਤਮਕ ਅਡੋਲਤਾ ਤੇ ਸੁਖ ਆਨੰਦ ਪ੍ਰਾਪਤ ਹੋ ਜਾਂਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।੩।

ਹੇ ਭਾਈ! ਪਰਮਾਤਮਾ ਨੇ ਤਾਂ ਉਹ ਬੰਦੇ ਭੀ ਵਿਕਾਰਾਂ ਤੋਂ ਬਚਾ ਲਏ ਜਿੰਨੑਾਂ ਨੇ ਸਿਰਫ਼ ਆਪਣਾ ਨਾਮ ਹੀ ਭਗਤ ਰਖਾਇਆ ਹੋਇਆ ਸੀ। ਸੱਚੇ ਭਗਤਾਂ ਨੂੰ ਤਾਂ ਸੰਸਾਰ-ਸਮੁੰਦਰ ਦਾ ਕੋਈ ਸਹਮ ਨਹੀਂ ਰਹਿ ਸਕਦਾ। ਸੋ, ਹੇ ਭਾਈ! ਜਿਸ ਤਰ੍ਹਾਂ ਭੀ ਹੋ ਸਕੇ ਆਪਣੇ ਕੰਨਾਂ ਨਾਲ ਪਰਮਾਤਮਾ ਦੀ ਸਿਫ਼ਤਿ ਸਾਲਾਹ ਸੁਣਦੇ ਰਿਹਾ ਕਰੋ। ਹੇ ਗਿਆਨਵਾਨ ਬੰਦੇ! ਆਪਣੇ ਕੰਨਾਂ ਨਾਲ ਤੂੰ ਪ੍ਰਭੂ ਦੀ ਸਿਫ਼ਤਿ ਸਾਲਾਹ ਦੀ ਬਾਣੀ ਸੁਣ ਇਸ ਤਰੑਾਂ ਤੂੰ ਮਨ ਵਿਚ ਨਾਮ-ਖਜ਼ਾਨਾ ਲੱਭ ਲਏਂਗਾ। ਹੇ ਭਾਈ! ਭਾਗਾਂ ਵਾਲੇ ਹਨ ਉਹ ਮਨੁੱਖ ਜੇਹੜੇ ਸਿਰਜਣਹਾਰ ਹਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਹੋ ਕੇ ਉਸ ਦੇ ਗੁਣ ਗਾਉਂਦੇ ਹਨ। ਹੇ ਭਾਈ! ਹੇ ਸਾਰੀ ਧਰਤੀ ਕਾਗ਼ਜ਼ ਬਣ ਜਾਏ, ਜੇ ਸਾਰੀ ਬਨਾਸਪਤੀ ਕਲਮ ਬਣ ਜਾਏ, ਤੇ ਜੇ ਹਵਾ ਲਿਖਣ ਵਾਸਤੇ ਲਿਖਾਰੀ ਬਣ ਜਾਏ, ਤਾਂ ਭੀ ਬੇਅੰਤ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ। ਹੇ ਨਾਨਕ! ਆਖ- ਮੈਂ ਉਸ ਪਰਮਾਤਮਾ ਦੇ ਚਰਨਾਂ ਦਾ ਆਸਰਾ ਲਿਆ ਹੈ।੪।੫।੮।

Source: SGPC Official; BaniDB · Read Ang 457 in Sri Guru Granth Sahib Ji

On this day in earlier years

  • Saturday, 25 April 2015 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ Ang 735 · Raag Soohee
  • Friday, 25 April 2014 ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ Ang 748 · Raag Soohee
  • Thursday, 25 April 2013 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Wednesday, 25 April 2012 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Monday, 25 April 2011 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree
  • Sunday, 25 April 2010 ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ Ang 742 · Raag Soohee