ਹੁਕਮਨਾਮਾ ਸਾਹਿਬ

Hukamnama Sahib

Saturday, 14 May 2016

ਸ਼ਨੀਵਾਰ, ੧ ਜੇਠ (ਸੰਮਤ ੫੪੮ ਨਾਨਕਸ਼ਾਹੀ)

Ang 668 · Raag Dhanaasree · Guru Raam Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੪ ॥

dhanaasaree mahalaa chauthhaa ||

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

har har boo(n)dh bhe har suaamee ham chaatirak bilal bilalaatee ||

ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

har har kirapaa karahu prabh apanee mukh dhevahu har nimakhaatee ||1||

ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥

har bin reh na sakau ik raatee ||

ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

jiau bin amalai amalee mar jaiee hai tiau har bin ham mar jaatee || rahaau ||

ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥

tum har saravar at agaeh ham leh na sakeh a(n)t maatee ||

ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥

too parai parai apara(n)par suaamee mit jaanahu aapan gaatee ||2||

ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥

har ke sa(n)t janaa har japio gur ra(n)g chaloolai raatee ||

ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥

har har bhagat banee at sobhaa har japio uootam paatee ||3||

ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥

aape Thaakur aape sevak aap banaavai bhaatee ||

ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

naanak jan tumaree saranaiee har raakhahu laaj bhagaatee ||4||5||

English Translation

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 ||

Without the Lord, I cannot live for even a second. Like the addict who dies without his drug, I die without the Lord. || Pause ||

You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 ||

The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 ||

He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧।

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ।

ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੑਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨੑਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

Source: SGPC Official; BaniDB · Read Ang 668 in Sri Guru Granth Sahib Ji

On this day in earlier years

  • Thursday, 14 May 2015 ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ Ang 676 · Raag Dhanaasree
  • Wednesday, 14 May 2014 ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ Ang 838 · Raag Bilaaval
  • Tuesday, 14 May 2013 ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ Ang 533 · Raag Dayv Gandhaaree
  • Monday, 14 May 2012 ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ Ang 742 · Raag Soohee
  • Saturday, 14 May 2011 ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ Ang 765 · Raag Soohee
  • Friday, 14 May 2010 ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ Ang 845 · Raag Bilaaval