ਹੁਕਮਨਾਮਾ ਸਾਹਿਬ

Hukamnama Sahib

Sunday, 15 May 2016

ਐਤਵਾਰ,੨ ਜੇਠ (ਸੰਮਤ ੫੪੮ ਨਾਨਕਸ਼ਾਹੀ)

Ang 626 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਗੁਰ ਅਪੁਨੇ ਬਲਿਹਾਰੀ ॥

gur apune balihaaree ||

ਜਿਨਿ ਪੂਰਨ ਪੈਜ ਸਵਾਰੀ ॥

jin pooran paij savaaree ||

ਮਨ ਚਿੰਦਿਆ ਫਲੁ ਪਾਇਆ ॥

man chi(n)dhiaa fal paiaa ||

ਪ੍ਰਭੁ ਅਪੁਨਾ ਸਦਾ ਧਿਆਇਆ ॥੧॥

prabh apunaa sadhaa dhiaaiaa ||1||

ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥

sa(n)tahu tis bin avar na koiee ||

ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥

karan kaaran prabh soiee || rahaau ||

ਪ੍ਰਭਿ ਅਪਨੈ ਵਰ ਦੀਨੇ ॥

prabh apanai var dheene ||

ਸਗਲ ਜੀਅ ਵਸਿ ਕੀਨੇ ॥

sagal jeea vas keene ||

ਜਨ ਨਾਨਕ ਨਾਮੁ ਧਿਆਇਆ ॥

jan naanak naam dhiaaiaa ||

ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

taa sagale dhookh miTaiaa ||2||5||69||

English Translation

SORAT’H, FIFTH MEHL:

I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 ||

O Saints, without Him, there is no other at all. He is God, the Cause of causes. || Pause ||

My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

ਪੰਜਾਬੀ ਵਿਆਖਿਆ (Punjabi Explanation)

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।

ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।

ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ—ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।

Source: SGPC Official; BaniDB · Read Ang 626 in Sri Guru Granth Sahib Ji

On this day in earlier years

  • Friday, 15 May 2015 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath
  • Thursday, 15 May 2014 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Wednesday, 15 May 2013 ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ Ang 598 · Raag Sorath
  • Tuesday, 15 May 2012 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Sunday, 15 May 2011 ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ Ang 630 · Raag Sorath
  • Saturday, 15 May 2010 ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ Ang 880 · Raag Raamkalee