ਹੁਕਮਨਾਮਾ ਸਾਹਿਬ

Hukamnama Sahib

Monday, 16 May 2016

ਸੋਮਵਾਰ, ੩ ਜੇਠ (ਸੰਮਤ ੫੪੮ ਨਾਨਕਸ਼ਾਹੀ)

Ang 658 · Raag Sorath · Bhagat Ravi Daas Ji

Reading: Permalink

ਗੁਰਮੁਖੀ (Gurmukhi)

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥

dhulabh janam pu(n)n fal paio birathaa jaat abibekai ||

ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥

raaje i(n)dhr samasar gireh aasan bin har bhagat kahahu keh lekhai ||1||

ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥

n beechaario raajaa raam ko ras ||

ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥

jeh ras an ras beesar jaahee ||1|| rahaau ||

ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥

jaan ajaan bhe ham baavar soch asoch dhivas jaahee ||

ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥

ei(n)dhree sabal nibal bibek budh paramaarath paraves nahee ||2||

ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥

kaheeat aan achareeat an kachh samajh na parai apar maiaa ||

ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

keh ravidhaas udhaas dhaas mat parahar kop karahu jeea dhiaa ||3||3||

English Translation

RAAG SORAT’H, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 ||

You have not considered the sublime essence of the Name of the Lord, our King; this sublime essence shall cause you to forget all other essences. || 1 || Pause ||

We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 ||

We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on my soul. || 3 || 3 ||

ਪੰਜਾਬੀ ਵਿਆਖਿਆ (Punjabi Explanation)

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।

(ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।

(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।

ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।

੩। ਭਾਵ:—ਮਾਇਆ ਦਾ ਮੋਹ ਮਨੁੱਖ ਨੂੰ ਅਸਲ ਨਿਸ਼ਾਨੇ ਤੋਂ ਡੇਗ ਦੇਂਦਾ ਹੈ ।

Source: SGPC Official; BaniDB · Read Ang 658 in Sri Guru Granth Sahib Ji

On this day in earlier years

  • Saturday, 16 May 2015 ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਹੈ ਬਹਾਨਾ ॥ Ang 797 · Raag Bilaaval
  • Friday, 16 May 2014 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Thursday, 16 May 2013 ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ Ang 740 · Raag Soohee
  • Wednesday, 16 May 2012 ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ Ang 578 · Raag Vadhans
  • Monday, 16 May 2011 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Sunday, 16 May 2010 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree