ਹੁਕਮਨਾਮਾ ਸਾਹਿਬ

Hukamnama Sahib

Tuesday, 17 May 2016

ਮੰਗਲਵਾਰ, ੪ ਜੇਠ (ਸੰਮਤ ੫੪੮ ਨਾਨਕਸ਼ਾਹੀ)

Ang 541 · Raag Bihaagraa · Guru Raam Daas Ji

Reading: Permalink

ਗੁਰਮੁਖੀ (Gurmukhi)

ਬਿਹਾਗੜਾ ਮਹਲਾ ੪ ॥

bihaagaRaa mahalaa chauthhaa ||

ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥

sabh jeea tere too(n) varatadhaa mere har prabh too(n) jaaneh jo jeei kamaieeaai raam ||

ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥

har a(n)tar baahar naal hai meree ji(n)dhuRe'e sabh vekhai man mukaraieeaai raam ||

ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥

manmukhaa no har dhoor hai meree ji(n)dhuRe'e sabh birathee ghaal gavaieeaai raam ||

ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥

jan naanak gurmukh dhiaaiaa meree ji(n)dhuRe'e har haajar nadharee aaieeaai raam ||1||

ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥

se bhagat se sevak meree ji(n)dhuRe'e jo prabh mere man bhaane raam ||

ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥

se har dharageh painaiaa meree ji(n)dhuRe'e ahinis saach samaane raam ||

ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥

tin kai sa(n)g mal utarai meree ji(n)dhuRe'e ra(n)g raate nadhar neesaane raam ||

ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥

naanak kee prabh benatee meree ji(n)dhuRe'e mil saadhoo sa(n)g aghaane raam ||2||

ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥

he rasanaa jap gobi(n)dho meree ji(n)dhuRe'e jap har har tirasanaa jaae raam ||

ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥

jis dhiaa kare meraa paarabraham meree ji(n)dhuRe'e tis man naam vasaae raam ||

ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥

jis bheTe pooraa satiguroo meree ji(n)dhuRe'e so har dhan nidh paae raam ||

ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥

vaddabhaagee sa(n)gat milai meree ji(n)dhuRe'e naanak har gun gaae raam ||3||

ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥

thaan thana(n)tar rav rahiaa meree ji(n)dhuRe'e paarabraham prabh dhaataa raam ||

ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥

taa kaa a(n)t na paieeaai meree ji(n)dhuRe'e pooran purakh bidhaataa raam ||

ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥

sarab jeeaa pratipaaladhaa meree ji(n)dhuRe'e jiau baalak pit maataa raam ||

ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥

sahas siaanap neh milai meree ji(n)dhuRe'e jan naanak gurmukh jaataa raam ||4||6||

English Translation

BIHAAGRAA, FOURTH MEHL:

All beings are Yours — You permeate them all, O my Lord God; You know what they do in their hearts. The Lord is with them, inwardly and outwardly, O my soul; He sees everything, but they deny the Lord in their minds. The Lord is far away from the self-willed manmukhs, O my soul; all their efforts are in vain. Servant Nanak, as Gurmukh, meditates, O my soul, and comes to behold the Lord ever-present. || 1 ||

They are devotees, and they are selfless servants, O my soul, who are pleasing to the Mind of my God. They are robed in honor in the Court of the Lord, O my soul; night and day, they remain absorbed in the True One. In their company, one’s filth is washed away, O my soul; attuned to the Lord’s Love, one comes to bear the Mark of His Grace. Nanak prays to God, O my soul; joining the Saadh Sangat, the Company of the Holy, he is satisfied. || 2 ||

O tongue, chant and meditate on the Lord of the Universe; O my soul, chanting the Name of the Lord, Har, Har, your thirst shall be quenched. One unto whom my Supreme Lord God shows Mercy, O my soul, enshrines the Name in his mind. One who meets the Perfect True Guru, O my soul, obtains the treasure of the Lord’s wealth. By great good fortune, one joins the Sangat, the Holy Congregation, O my soul. O Nanak, sing the Glorious Praises of the Lord. || 3 ||

In all places and interspaces, O my soul, the Supreme Lord God, the Great Giver, is pervading. His limits cannot be found, O my soul; He is the Perfect Architect of Destiny. He cherishes all beings, O my soul, as the mother and father cherish their child. By thousands of clever tricks, He cannot be obtained, O my soul; servant Nanak, as Gurmukh, has come to know the Lord. || 4 ||

6 || First Set of Six ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ । ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ । ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ।੧।

ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ । ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ । ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤਿ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ । ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ । ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ ਗੁਰੂ ਦੀ ਸੰਗਤਿ ਵਿਚ ਟਿਕਿਆ ਰਹੇ) ਗੁਰੂ ਦੀ ਸੰਗਤਿ ਵਿਚ ਰਿਹਾਂ (ਮਾਇਆ ਦੀ ਤਿ੍ਰਸਨਾ ਵਲੋਂ) ਰੱਜੇ ਰਹੀਦਾ ਹੈ।੨।

ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ । ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ । ਹੇ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੩।

ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਸਿਰਜਣਹਾਰ ਕਰਤਾਰ ਸਭ ਘਟਾਂ ਵਿਚ ਵਿਆਪਕ ਹੈ । ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ, ਤਿਵੇਂ ਪਰਮਾਤਮਾ ਸਾਰੇ ਜੀਵਾਂ ਨੂੰ ਪਾਲਦਾ ਹੈ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ।੪।

੬। ਛਕਾ ੧ ।

Source: SGPC Official; BaniDB · Read Ang 541 in Sri Guru Granth Sahib Ji

On this day in earlier years

  • Sunday, 17 May 2015 ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ Ang 816 · Raag Bilaaval
  • Saturday, 17 May 2014 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Friday, 17 May 2013 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Thursday, 17 May 2012 ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ Ang 575 · Raag Vadhans
  • Tuesday, 17 May 2011 ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ Ang 543 · Raag Bihaagraa
  • Monday, 17 May 2010 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 634 · Raag Sorath