ਹੁਕਮਨਾਮਾ ਸਾਹਿਬ

Hukamnama Sahib

Wednesday, 15 June 2016

ਬੁੱਧਵਾਰ, ੨ ਹਾੜ (ਸੰਮਤ ੫੪੮ ਨਾਨਕਸ਼ਾਹੀ)

Ang 678 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ਘਰੁ ੬

dhanaasaree mahalaa panjavaa ghar chhayvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥

sunahu sa(n)t piaare binau hamaare jeeau ||

ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥

har bin mukat na kaahoo jeeau || rahaau ||

ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥

man niramal karam kar taaran taran har avar ja(n)jaal terai kaahoo na kaam jeeau ||

ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥

jeevan dhevaa paarabraham sevaa ih upadhes mo kau gur dheenaa jeeau ||1||

ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥

tis siau na laieeaai heet jaa ko kichh naahee beet a(n)t kee baar oh sa(n)g na chaalai ||

ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥

man tan too aaraadh har ke preetam saadh jaa kai sa(n)g tere ba(n)dhan chhooTai ||2||

ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥

gahu paarabraham saran hiradhai kamal charan avar aas kachh paTal na keejai ||

ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

soiee bhagat giaanee dhiaanee tapaa soiee naanak jaa kau kirapaa keejai ||3||1||29||

English Translation

DHANAASAREE, FIFTH MEHL, SIXTH HOUSE:

ONE UNIVERSAL CREATOR GOD.  BY THE GRACE OF THE TRUE GURU:

Listen, O Dear Beloved Saints, to my prayer. Without the Lord, no one is liberated. || Pause ||

O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 ||

Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 ||

In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||

ਪੰਜਾਬੀ ਵਿਆਖਿਆ (Punjabi Explanation)

ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ।

ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ । (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ । ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ—ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧।

ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ । ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ । ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ । ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨।

ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ । ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯।

Source: SGPC Official; BaniDB · Read Ang 678 in Sri Guru Granth Sahib Ji

On this day in earlier years

  • Monday, 15 June 2015 ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ Ang 638 · Raag Sorath
  • Sunday, 15 June 2014 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree
  • Saturday, 15 June 2013 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Friday, 15 June 2012 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Wednesday, 15 June 2011 ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ Ang 589 · Raag Vadhans
  • Tuesday, 15 June 2010 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree