ਹੁਕਮਨਾਮਾ ਸਾਹਿਬ

Hukamnama Sahib

Friday, 17 June 2016

ਸ਼ੁੱਕਰਵਾਰ, ੪ ਹਾੜ (ਸੰਮਤ ੫੪੮ ਨਾਨਕਸ਼ਾਹੀ)

Ang 661 · Raag Dhanaasree · Guru Nanak Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੧ ॥

dhanaasaree mahalaa pehilaa ||

ਜੀਉ ਤਪਤੁ ਹੈ ਬਾਰੋ ਬਾਰ ॥

jeeau tapat hai baaro baar ||

ਤਪਿ ਤਪਿ ਖਪੈ ਬਹੁਤੁ ਬੇਕਾਰ ॥

tap tap khapai bahut bekaar ||

ਜੈ ਤਨਿ ਬਾਣੀ ਵਿਸਰਿ ਜਾਇ ॥

jai tan baanee visar jai ||

ਜਿਉ ਪਕਾ ਰੋਗੀ ਵਿਲਲਾਇ ॥੧॥

jiau pakaa rogee vilalai ||1||

ਬਹੁਤਾ ਬੋਲਣੁ ਝਖਣੁ ਹੋਇ ॥

bahutaa bolan jhakhan hoi ||

ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥

vin bole jaanai sabh soi ||1|| rahaau ||

ਜਿਨਿ ਕਨ ਕੀਤੇ ਅਖੀ ਨਾਕੁ ॥

jin kan keete akhee naak ||

ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥

jin jihavaa dhitee bole taat ||

ਜਿਨਿ ਮਨੁ ਰਾਖਿਆ ਅਗਨੀ ਪਾਇ ॥

jin man raakhiaa aganee pai ||

ਵਾਜੈ ਪਵਣੁ ਆਖੈ ਸਭ ਜਾਇ ॥੨॥

vaajai pavan aakhai sabh jai ||2||

ਜੇਤਾ ਮੋਹੁ ਪਰੀਤਿ ਸੁਆਦ ॥

jetaa moh pareet suaadh ||

ਸਭਾ ਕਾਲਖ ਦਾਗਾ ਦਾਗ ॥

sabhaa kaalakh dhaagaa dhaag ||

ਦਾਗ ਦੋਸ ਮੁਹਿ ਚਲਿਆ ਲਾਇ ॥

dhaag dhos muh chaliaa lai ||

ਦਰਗਹ ਬੈਸਣ ਨਾਹੀ ਜਾਇ ॥੩॥

dharageh baisan naahee jai ||3||

ਕਰਮਿ ਮਿਲੈ ਆਖਣੁ ਤੇਰਾ ਨਾਉ ॥

karam milai aakhan teraa naau ||

ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥

jit lag taranaa hor nahee thaau ||

ਜੇ ਕੋ ਡੂਬੈ ਫਿਰਿ ਹੋਵੈ ਸਾਰ ॥

je ko ddoobai fir hovai saar ||

ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

naanak saachaa sarab dhaataar ||4||3||5||

English Translation

DHANAASAREE, FIRST MEHL:

My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 ||

To speak too much and babble is useless. Even without our speaking, He knows everything. || 1 || Pause ||

He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere. || 2 ||

These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 ||

By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 ||

ਪੰਜਾਬੀ ਵਿਆਖਿਆ (Punjabi Explanation)

ਸਿਫ਼ਤਿ ਸਾਲਾਹ ਦੀ ਬਾਣੀ ਵਿਸਾਰਿਆਂ ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ ਫਿਰ ਭੀ ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ ਭਾਵ, ਜਿਸ ਮਨੁੱਖ ਨੂੰ ਪ੍ਰਭੂ ਦੀ ਸਿਫ਼ਤਿ ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।

ਸਿਮਰਨ ਤੋਂ ਖ਼ਾਲੀ ਰਹਿਣ ਕਰਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ ਸਾਡੇ ਰੋਗਾਂ ਦਾ ਸਾਰਾ ਕਾਰਣ ਜਾਣਦਾ ਹੈ।੧।ਰਹਾਉ।

ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ ਸਰੀਰ ਵਿਚ ਟਿਕਾ ਦਿੱਤੀ; ਜਿਸ ਦੀ ਕਲਾ ਨਾਲ ਸਰੀਰ ਵਿਚ ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ ਤੁਰ ਫਿਰ ਕੇ ਬੋਲ ਚਾਲ ਕਰ ਸਕਦਾ ਹੈ।੨।

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਉਂਦੇ ਜਾਂਦੇ ਹਨ। ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ ਇਥੋਂ ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀ ਮਿਲਦੀ।੩।

ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ? ਤੇਰਾ ਨਾਮ ਸਿਮਰਨ ਦਾ ਗੁਣ ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ, ਇਹਨਾਂ ਤੋਂ ਬਚਣ ਲਈ ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ ਜੇ ਕੋਈ ਮਨੁੱਖ ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ ਡੁੱਬਦਾ ਭੀ ਹੈ ਉਹ ਪ੍ਰਭੂ ਇਤਨਾ ਦਿਆਲ ਹੈ ਕਿ ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ਕਿਸੇ ਨੂੰ ਵਿਰਵਾ ਨਹੀਂ ਰੱਖਦਾ।੪।੩।੫।

Source: SGPC Official; BaniDB · Read Ang 661 in Sri Guru Granth Sahib Ji

On this day in earlier years

  • Wednesday, 17 June 2015 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Tuesday, 17 June 2014 ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ Ang 573 · Raag Vadhans
  • Monday, 17 June 2013 ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ Ang 557 · Raag Vadhans
  • Sunday, 17 June 2012 ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ Ang 740 · Raag Soohee
  • Friday, 17 June 2011 ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ Ang 735 · Raag Soohee
  • Thursday, 17 June 2010 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee