ਹੁਕਮਨਾਮਾ ਸਾਹਿਬ

Hukamnama Sahib

Saturday, 25 June 2016

ਸ਼ਨੀਵਾਰ, ੧੨ ਹਾੜ (ਸੰਮਤ ੫੪੮ ਨਾਨਕਸ਼ਾਹੀ)

Ang 495 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੫ ਚਉਪਦੇ ਘਰੁ ੨

goojaree mahalaa panjavaa chaupadhe ghar doojaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥

kiriaachaar kareh khaT karamaa it raate sa(n)saaree ||

ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥

a(n)tar mail na utarai haumai bin gur baajee haaree ||1||

ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥

mere Thaakur rakh levahu kirapaa dhaaree ||

ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥

koT madhe ko viralaa sevak hor sagale biauhaaree ||1|| rahaau ||

ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥

saasat bedh simirat sabh sodhe sabh ekaa baat pukaaree ||

ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥

bin gur mukat na kouoo paavai man vekhahu kar beechaaree ||2||

ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥

aThasaTh majan kar isanaanaa bhram aae dhar saaree ||

ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥

anik soch kareh dhin raatee bin satigur a(n)dhiaaree ||3||

ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥

dhaavat dhaavat sabh jag dhaio ab aae har dhuaaree ||

ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥

dhuramat meT budh paragaasee jan naanak gurmukh taaree ||4||1||2||

English Translation

GUJRI, FIFTH MEHL, CHAU-PADAS, SECOND HOUSE:

ONE UNIVERSAL CREATOR GOD. BY THE GRACE OF THE TRUE GURU:

They perform the four rituals and six religious rites; the world is engrossed in these. They are not cleansed of the filth of their ego within; without the Guru, they lose the game of life. || 1 ||

O my Lord and Master, please, grant Your Grace and preserve me. Out of millions, hardly anyone is a servant of the Lord. All the others are mere traders. || 1 || Pause ||

I have searched all the Shaastras, the Vedas and the Simritees, and they all affirm one thing: without the Guru, no one obtains liberation; see, and reflect upon this in your mind. || 2 ||

Even if one takes cleansing baths at the sixty-eight sacred shrines of pilgrimage, and wanders over the whole planet, and performs all the rituals of purification day and night, still, without the True Guru, there is only darkness. || 3 ||

Roaming and wandering around, I have travelled over the whole world, and now, I have arrived at the Lord’s Door. The Lord has eliminated my evil-mindedness, and enlightened my intellect; O servant Nanak, the Gurmukhs are saved. || 4 || 1 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ।੧।

ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ । (ਮੈਂ ਵੇਖਦਾ ਹਾਂ ਕਿ) ਕੋ੍ਰੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ)।੧।ਰਹਾਉ।

ਹੇ ਭਾਈ! ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ । ਹੇ ਭਾਈ! ਤੁਸੀ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ)।੨।

ਹੇ ਭਾਈ! ਲੋਕ ਅਠਾਹਠ ਤੀਰਥਾਂ ਦੇ ਇਸ਼ਨਾਨ ਕਰ ਕੇ, ਤੇ, ਸਾਰੀ ਧਰਤੀ ਤੇ ਭੌਂ ਕੇ ਆ ਜਾਂਦੇ ਹਨ, ਦਿਨ ਰਾਤ ਹੋਰ ਭੀ ਅਨੇਕਾਂ ਸਰੀਰਕ ਪਵਿਤ੍ਰਤਾ ਦੇ ਸਾਧਨ ਕਰਦੇ ਹਨ । ਪਰ, ਗੁਰੂ ਤੋਂ ਬਿਨਾ ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ।੩।

ਹੇ ਨਾਨਕ! (ਆਖ—) ਭੌਂ ਭੌਂ ਕੇ ਸਾਰੇ ਜਗਤ ਵਿਚ ਭੌਂ ਕੇ ਜੇਹੜੇ ਮਨੁੱਖ ਆਖ਼ਰ ਪਰਮਾਤਮਾ ਦੇ ਦਰ ਤੇ ਆ ਡਿੱਗਦੇ ਹਨ, ਪਰਮਾਤਮਾ ਉਹਨਾਂ ਦੇ ਅੰਦਰੋਂ ਦੁਰਮਤਿ ਮਿਟਾ ਕੇ ਉਹਨਾਂ ਦੇ ਮਨ ਵਿਚ ਸੁਚੱਜੀ ਅਕਲ ਦਾ ਪਰਕਾਸ਼ ਕਰ ਦੇਂਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੪।੧।੨।

Source: SGPC Official; BaniDB · Read Ang 495 in Sri Guru Granth Sahib Ji

On this day in earlier years

  • Thursday, 25 June 2015 ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ Ang 722 · Raag Tilang
  • Wednesday, 25 June 2014 ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ Ang 594 · Raag Vadhans
  • Tuesday, 25 June 2013 ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ Ang 626 · Raag Sorath
  • Monday, 25 June 2012 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree
  • Saturday, 25 June 2011 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ Ang 721 · Raag Tilang
  • Friday, 25 June 2010 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree