ਹੁਕਮਨਾਮਾ ਸਾਹਿਬ

Hukamnama Sahib

Sunday, 07 August 2016

ਐਤਵਾਰ, ੨੩ ਸਾਵਣ (ਸੰਮਤ ੫੪੮ ਨਾਨਕਸ਼ਾਹੀ)

Ang 684 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

tirapat bhiee sach bhojan khaiaa ||

ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

man tan rasanaa naam dhiaaiaa ||1||

ਜੀਵਨਾ ਹਰਿ ਜੀਵਨਾ ॥

jeevanaa har jeevanaa ||

ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

jeevan har jap saadhasa(n)g ||1|| rahaau ||

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥

anik prakaaree basatr oddaae ||

ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

anadhin keeratan har gun gaae ||2||

ਹਸਤੀ ਰਥ ਅਸੁ ਅਸਵਾਰੀ ॥

hasatee rath as asavaaree ||

ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

har kaa maarag ridhai nihaaree ||3||

ਮਨ ਤਨ ਅੰਤਰਿ ਚਰਨ ਧਿਆਇਆ ॥

man tan a(n)tar charan dhiaaiaa ||

ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

har sukh nidhaan naanak dhaas paiaa ||4||2||56||

English Translation

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 ||

Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause ||

He is dressed in robes of all sorts, if he sings the Kirtan of the Lord’s Glorious Praises, day and night. || 2 ||

He rides upon elephants, chariots and horses, if he sees the Lord’s Path within his own heart. || 3 ||

Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)।੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ)।੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

Source: SGPC Official; BaniDB · Read Ang 684 in Sri Guru Granth Sahib Ji

On this day in earlier years

  • Friday, 07 August 2015 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath
  • Thursday, 07 August 2014 ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ Ang 571 · Raag Vadhans
  • Wednesday, 07 August 2013 ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ Ang 648 · Raag Sorath
  • Tuesday, 07 August 2012 ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ Ang 722 · Raag Tilang
  • Sunday, 07 August 2011 ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ Ang 586 · Raag Vadhans
  • Saturday, 07 August 2010 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree