ਹੁਕਮਨਾਮਾ ਸਾਹਿਬ
Hukamnama Sahib
Friday, 26 August 2016
ਸ਼ੁੱਕਰਵਾਰ, ੧੧ ਭਾਦੋਂ (ਸੰਮਤ ੫੪੮ ਨਾਨਕਸ਼ਾਹੀ)
Ang 499 · Raag Gujri · Guru Arjan Dev Ji
ਗੁਰਮੁਖੀ (Gurmukhi)
ਗੂਜਰੀ ਮਹਲਾ ੫ ॥
goojaree mahalaa panjavaa ||
ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥
too(n) dhaataa jeeaa sabhanaa kaa basahu mere man maahee ||
ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥੧॥
charan kamal ridh maeh samaae teh bharam a(n)dheraa naahee ||1||
ਠਾਕੁਰ ਜਾ ਸਿਮਰਾ ਤੂੰ ਤਾਹੀ ॥
Thaakur jaa simaraa too(n) taahee ||
ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥੧॥ ਰਹਾਉ ॥
kar kirapaa sarab pratipaalak prabh kau sadhaa salaahee ||1|| rahaau ||
ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥
saas saas teraa naam samaarau tum hee kau prabh aahee ||
ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥੨॥੧੦॥੧੯॥
naanak Tek bhiee karate kee hor aas biddaanee laahee ||2||10||19||
English Translation
Goojaree, Fifth Mehla:
You are the Giver of all beings; please, come to dwell within my mind.
That heart, within which Your lotus feet are enshrined, suffers no darkness or doubt. ||1||
O Lord Master, wherever I remember You, there I find You.
Show Mercy to me, O God, Cherisher of all, that I may sing Your Praises forever. ||1||Pause||
With each and every breath, I contemplate Your Name; O God, I long for You alone.
O Nanak, my support is the Creator Lord; I have renounced all other hopes. ||2||10||19||
ਪੰਜਾਬੀ ਵਿਆਖਿਆ (Punjabi Explanation)
ਗੂਜਰੀ ਪੰਜਵੀਂ ਪਾਤਿਸ਼ਾਹੀ।
ਹੇ ਪ੍ਰਭੂ! ਤੰੂ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ (ਮੇਹਰ ਕਰ) ਮੇਰੇ ਮਨ ਵਿਚ (ਸਦਾ) ਵੱਸਿਆ ਰਹੁ ।
(ਹੇ ਪ੍ਰਭੂ!) ਤੇਰੇ ਸੋਹਣੇ ਕੋਮਲ ਚਰਨ ਜਿਸ ਹਿਰਦੇ ਵਿਚ ਟਿਕੇ ਰਹਿੰਦੇ ਹਨ, ਉਸ ਵਿਚ ਭਟਕਣਾ ਨਹੀਂ ਰਹਿੰਦੀ, ਉਸ ਵਿਚ ਮਾਇਆ ਦੇ ਮੋਹ ਦਾ ਹਨੇਰਾ ਨਹੀਂ ਰਹਿੰਦਾ ।੧।
ਹੇ ਮੇਰੇ ਮਾਲਕ! ਮੈਂ ਜਦੋਂ (ਜਿੱਥੇ) ਤੈਨੂੰ ਯਾਦ ਕਰਦਾ ਹਾਂ ਤੂੰ ਉੱਥੇ ਹੀ (ਆ ਪਹੰੁਚਦਾ ਹੈਂ) ।
ਹੇ ਸਭ ਜੀਵਾਂ ਦੀ ਪਾਲਣਾ ਕਰਨ ਵਾਲੇ! (ਮੇਰੇ ਉਤੇ) ਮੇਹਰ ਕਰ, ਮੈਂ ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੧।ਰਹਾਉ।
ਹੇ ਪ੍ਰਭੂ! (ਮੇਹਰ ਕਰ) ਮੈਂ ਹਰੇਕ ਸਾਹ ਦੇ ਨਾਲ ਤੇਰਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਰੱਖਾਂ, ਮੈਂ ਸਦਾ ਤੇਰੇ ਹੀ ਮਿਲਾਪ ਦੀ ਤਾਂਘ ਕਰਦਾ ਰਹਾਂ ।
ਹੇ ਨਾਨਕ! (ਆਖ—ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ) ਕਰਤਾਰ ਦਾ ਸਹਾਰਾ ਬਣ ਗਿਆ, ਉਸ ਨੇ ਹੋਰ ਬਿਗਾਨੀ ਆਸ ਦੂਰ ਕਰ ਦਿੱਤੀ ।੨।੧੦।੧੯।
Source: BaniDB · Read Ang 499 in Sri Guru Granth Sahib Ji