ਹੁਕਮਨਾਮਾ ਸਾਹਿਬ

Hukamnama Sahib

Friday, 07 October 2016

ਸ਼ੁੱਕਰਵਾਰ, ੨੨ ਅੱਸੂ (ਸੰਮਤ ੫੪੮ ਨਾਨਕਸ਼ਾਹੀ)

Ang 618 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥

a(n)tar kee gat tum hee jaanee tujh hee paeh nibero ||

ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥

bakhas laih saahib prabh apane laakh khate kar fero ||1||

ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥

prabh jee too mero Thaakur nero ||

ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥

har charan saran moh chero ||1|| rahaau ||

ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥

besumaar bea(n)t suaamee uoocho gunee gahero ||

ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

kaaT silak keeno apuno dhaasaro tau naanak kahaa nihoro ||2||7||35||

English Translation

SORAT’H, FIFTH MEHL:

Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 ||

O my Dear Lord God Master, You are always near me. O Lord, please bless Your disciple with the shelter of Your feet. || 1 || Pause ||

Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ । ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ । ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧।

ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ । ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ।

ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ । ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫।

Source: SGPC Official; BaniDB · Read Ang 618 in Sri Guru Granth Sahib Ji

On this day in earlier years

  • Wednesday, 07 October 2015 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Tuesday, 07 October 2014 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Monday, 07 October 2013 ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ Ang 564 · Raag Vadhans
  • Sunday, 07 October 2012 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Friday, 07 October 2011 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee
  • Thursday, 07 October 2010 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree