ਹੁਕਮਨਾਮਾ ਸਾਹਿਬ

Hukamnama Sahib

Monday, 10 October 2016

ਸੋਮਵਾਰ, ੨੫ ਅੱਸੂ (ਸੰਮਤ ੫੪੮ ਨਾਨਕਸ਼ਾਹੀ)

Ang 551 · Raag Bihaagraa · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥

gurmukh prabh seveh sadh saachaa anadhin sahaj piaar ||

ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥

sadhaa ana(n)dh gaaveh gun saache aradh uradh ur dhaar ||

ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥

a(n)tar preetam vasiaa dhur karam likhiaa karataar ||

ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥

naanak aap milaian aape kirapaa dhaar ||1||

ਮਃ ੩ ॥

mahalaa teejaa ||

ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥

kahiaai kathiaai na paieeaai anadhin rahai sadhaa gun gai ||

ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥

vin karamai kinai na paio bhauk mue bilalai ||

ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥

gur kai sabadh man tan bhijai aap vasai man aai ||

ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥

naanak nadharee paieeaai aape le milai ||2||

ਪਉੜੀ ॥

pauRee ||

ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥

aape vedh puraan sabh saasat aap kathai aap bheejai ||

ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥

aape hee beh pooje karataa aap parapa(n)ch kareejai ||

ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥

aap paravirat aap niraviratee aape akath katheejai ||

ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥

aape pu(n)n sabh aap karaae aap alipat varateejai ||

ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

aape sukh dhukh dhevai karataa aape bakhas kareejai ||8||

English Translation

SHALOK, THIRD MEHL:

The Gurmukhs serve God forever; night and day, they are intuitively absorbed in the Love of the True One. They are in bliss forever, singing the Glorious Praises of the True Lord; in this world and in the next, they keep Him clasped to their hearts. Their Beloved dwells deep within; the Creator pre-ordained this karma. O Nanak, He blends them into Himself; He Himself showers His Mercy upon them. || 1 ||

THIRD MEHL: By merely talking and speaking, He is not found. Night and day, sing His Glorious Praises forever. Without His Grace, no one finds Him; many have died barking and bewailing. When the mind and body are drenched with the Word of the Guru’s Shabad, the Lord Himself comes to dwell in the mind. O Nanak, by His Grace, He is found; He unites us in His Union. || 2 ||

PAUREE: He Himself is the Vedas, the Puraanas and all the Shaastras; He Himself recites them, and He Himself is pleased. He Himself sits down to worship, and He Himself creates the world. He Himself is the householder, and He Himself is the renunciate; He Himself speaks the Unspoken. He Himself is all goodness, and He Himself causes us to act; He Himself remains detached. He Himself grants pleasure and pain; the Creator Himself bestows His blessings. || 8 ||

ਪੰਜਾਬੀ ਵਿਆਖਿਆ (Punjabi Explanation)

ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ । ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ।੧।

(ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ । ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ । ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ।੨।

ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ।੮।

Source: SGPC Official; BaniDB · Read Ang 551 in Sri Guru Granth Sahib Ji

On this day in earlier years

  • Saturday, 10 October 2015 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Friday, 10 October 2014 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Thursday, 10 October 2013 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Wednesday, 10 October 2012 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree
  • Monday, 10 October 2011 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Sunday, 10 October 2010 ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ Ang 513 · Raag Gujri