ਹੁਕਮਨਾਮਾ ਸਾਹਿਬ
Hukamnama Sahib
Friday, 04 November 2016
ਸ਼ੁੱਕਰਵਾਰ, ੨੦ ਕੱਤਕ (ਸੰਮਤ ੫੪੮ ਨਾਨਕਸ਼ਾਹੀ)
Ang 536 · Raag Dayv Gandhaaree · Guru Tegh Bahaadur Ji
ਗੁਰਮੁਖੀ (Gurmukhi)
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਰਾਗੁ ਦੇਵਗੰਧਾਰੀ ਮਹਲਾ ੯ ॥
raag dhevaga(n)dhaaree mahalaa nauvaa ||
ਯਹ ਮਨੁ ਨੈਕ ਨ ਕਹਿਓ ਕਰੈ ॥
yeh man naik na kahio karai ||
ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥
seekh sikhai rahio apanee see dhuramat te na Tarai ||1|| rahaau ||
ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥
madh maiaa kai bhio baavaro har jas neh ucharai ||
ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥੧॥
kar parapa(n)ch jagat kau ddahakai apano udhar bharai ||1||
ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥
suaan poochh jiau hoi na soodho kahio na kaan dharai ||
ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ ॥੨॥੧॥
kahu naanak bhaj raam naam nit jaa te kaaj sarai ||2||1||
English Translation
ONE UNIVERSAL CREATOR GOD. BY THE GRACE OF THE TRUE GURU:
RAAG DAYV-GANDHAAREE, NINTH MEHL:
This mind does not follow my advice one tiny bit. I am so tired of giving it instructions - it will not refrain from its evil-mindedness. || 1 || Pause ||
It has gone insane with the intoxication of Maya; it does not chant the Lord’s Praise. Practicing deception, it tries to cheat the world, and so it fills its belly. || 1 ||
Like a dog’s tail, it cannot be straightened; it will not listen to what I tell it. Says Nanak, vibrate forever the Name of the Lord, and all your affairs shall be adjusted. || 2 || 1 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਇਹ ਮਨ ਰਤਾ ਭਰ ਭੀ ਮੇਰਾ ਕਿਹਾ ਨਹੀਂ ਮੰਨਦਾ । ਮੈਂ ਆਪਣੇ ਵਲੋਂ ਇਸ ਨੂੰ ਸਿੱਖਿਆ ਦੇ ਦੇ ਕੇ ਥੱਕ ਗਿਆ ਹਾਂ, ਫਿਰ ਭੀ ਇਹ ਖੋਟੀ ਮਤਿ ਵਲੋਂ ਹਟਦਾ ਨਹੀਂ।੧।ਰਹਾਉ।
ਹੇ ਭਾਈ! ਮਾਇਆ ਦੇ ਨਸ਼ੇ ਵਿਚ ਇਹ ਮਨ ਝੱਲਾ ਹੋਇਆ ਪਿਆ ਹੈ, ਕਦੇ ਇਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਹੀਂ ਉਚਾਰਦਾ, ਵਿਖਾਵਾ ਕਰ ਕੇ ਦੁਨੀਆ ਨੂੰ ਠੱਗਦਾ ਰਹਿੰਦਾ ਹੈ, ਤੇ, (ਠੱਗੀ ਨਾਲ ਇਕੱਠੇ ਕੀਤੇ ਧਨ ਦੀ ਰਾਹੀਂ) ਆਪਣਾ ਪੇਟ ਭਰਦਾ ਰਹਿੰਦਾ ਹੈ।੧।
ਹੇ ਭਾਈ! ਕੁੱਤੇ ਦੀ ਪੂਛਲ ਵਾਂਗ ਇਹ ਮਨ ਕਦੇ ਭੀ ਸਿੱਧਾ ਨਹੀਂ ਹੁੰਦਾ, (ਕਿਸੇ ਦੀ ਭੀ) ਦਿੱਤੀ ਹੋਈ ਸਿੱਖਿਆ ਨੂੰ ਧਿਆਨ ਨਾਲ ਨਹੀਂ ਸੁਣਦਾ । ਹੇ ਨਾਨਕ! (ਮੁੜ ਇਸ ਨੂੰ) ਆਖ—(ਹੇ ਮਨ!) ਪਰਮਾਤਮਾ ਦੇ ਨਾਮ ਦਾ ਭਜਨ ਕਰਿਆ ਕਰ ਜਿਸ ਦੀ ਬਰਕਤਿ ਨਾਲ ਤੇਰਾ ਜਨਮ-ਮਨੋਰਥ ਹੱਲ ਹੋ ਜਾਏ।੨।੧।
Source: SGPC Official; BaniDB · Read Ang 536 in Sri Guru Granth Sahib Ji