ਹੁਕਮਨਾਮਾ ਸਾਹਿਬ

Hukamnama Sahib

Wednesday, 07 December 2016

ਬੁੱਧਵਾਰ, ੨੩ ਮੱਘਰ (ਸੰਮਤ ੫੪੮ ਨਾਨਕਸ਼ਾਹੀ)

Ang 744 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਅੰਮ੍ਰਿਤ ਬਚਨ ਸਾਧ ਕੀ ਬਾਣੀ ॥

a(n)mirat bachan saadh kee baanee ||

ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥

jo jo japai tis kee gat hovai har har naam nit rasan bakhaanee ||1|| rahaau ||

ਕਲੀ ਕਾਲ ਕੇ ਮਿਟੇ ਕਲੇਸਾ ॥

kalee kaal ke miTe kalesaa ||

ਏਕੋ ਨਾਮੁ ਮਨ ਮਹਿ ਪਰਵੇਸਾ ॥੧॥

eko naam man meh paravesaa ||1||

ਸਾਧੂ ਧੂਰਿ ਮੁਖਿ ਮਸਤਕਿ ਲਾਈ ॥

saadhoo dhoor mukh masatak laiee ||

ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥

naanak udhare har gur saranaiee ||2||31||37||

English Translation

SOOHEE, FIFTH MEHL:

The Words, the Teachings of the Holy Saints, are Ambrosial Nectar. Whoever meditates on the Lord’s Name is emancipated; he chants the Name of the Lord, Har, Har, with his tongue. || 1 || Pause ||

The pains and sufferings of the Dark Age of Kali Yuga are eradicated, when the One Name abides within the mind. || 1 ||

I apply the dust of the feet of the Holy to my face and forehead. Nanak has been saved, in the Sanctuary of the Guru, the Lord. || 2 || 31 || 37 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ । ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ।੧।

ਹੇ ਭਾਈ! (ਗੁਰਬਾਣੀ ਦੀ ਬਰਕਤਿ ਨਾਲ) ਕਲੇਸ਼ਾਂ-ਭਰੇ ਜੀਵਨ-ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, (ਕਿਉਂਕਿ ਬਾਣੀ ਦਾ ਸਦਕਾ) ਇਕ ਹਰਿ-ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ।੧।

ਹੇ ਨਾਨਕ! ਗੁਰੂ ਦੇ ਚਰਨਾਂ ਦੀ ਧੂੜ (ਜਿਨ੍ਹਾਂ ਮਨੁੱਖਾਂ ਨੇ ਆਪਣੇ) ਮੂੰਹ ਉਤੇ ਮੱਥੇ ਉਤੇ ਲਾ ਲਈ ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ।੨।੩੧।੩੭।

Source: SGPC Official; BaniDB · Read Ang 744 in Sri Guru Granth Sahib Ji

On this day in earlier years

  • Monday, 07 December 2015 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Sunday, 07 December 2014 ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥ Ang 902 · Raag Raamkalee
  • Saturday, 07 December 2013 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath
  • Friday, 07 December 2012 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 634 · Raag Sorath
  • Wednesday, 07 December 2011 ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ Ang 897 · Raag Raamkalee
  • Tuesday, 07 December 2010 ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ Ang 658 · Raag Sorath