ਹੁਕਮਨਾਮਾ ਸਾਹਿਬ

Hukamnama Sahib

Tuesday, 17 January 2017

ਮੰਗਲਵਾਰ, ੪ ਮਾਘ (ਸੰਮਤ ੫੪੮ ਨਾਨਕਸ਼ਾਹੀ)

Ang 481 · Raag Aasaa · Bhagat Kabeer Ji

Reading: Permalink

ਗੁਰਮੁਖੀ (Gurmukhi)

ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧

baiees chaupadhe tathaa pa(n)chapadhe aasaa sree kabeer jeeau ke tipadhe 8 dhutuke 7 ikatukaa 1

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

bi(n)dh te jin pi(n)dd keeaa agan ku(n)dd rahaiaa ||

ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥

dhas maas maataa udhar raakhiaa bahur laagee maiaa ||1||

ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥

praanee kaahe kau lobh laage ratan janam khoiaa ||

ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥

poorab janam karam bhoom beej naahee boiaa ||1|| rahaau ||

ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥

baarik te biradh bhiaa honaa so hoiaa ||

ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥

jaa jam aai jhoT pakarai tabeh kaahe roiaa ||2||

ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥

jeevanai kee aas kareh jam nihaarai saasaa ||

ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

baajeegaree sa(n)saar kabeeraa chet ddaal paasaa ||3||1||23||

English Translation

AASAA OF KABEER JEE, 8 TRI-PADAS, 7 DU-TUKAS, 1 IK-TUKA:

ONE UNIVERSAL CREATOR GOD.  BY THE GRACE OF THE TRUE GURU:

The Lord created the body from sperm, and protected it in the fire pit for ten months He preserved you in your mother’s womb, and then, after you were born, you became attached to Maya. || 1 ||

O mortal, why have you attached yourself to greed, and lost the jewel of life? You did not plant the seeds of good actions in the earth of your past lives. || 1 || Pause ||

From an infant, you have grown old. That which was to happen, has happened. When the Messenger of Death comes and grabs you by your hair, why do you cry out then? || 2 ||

You hope for long life, while Death counts your breaths. The world is a game, O Kabeer, so throw the dice consciously. || 3 || 1 || 23 ||

ਪੰਜਾਬੀ ਵਿਆਖਿਆ (Punjabi Explanation)

ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।੧।

ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।੧।ਰਹਾਉ।

ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ । ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।੨।

(ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ । ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।੩।੧।੨੩।

Source: SGPC Official; BaniDB · Read Ang 481 in Sri Guru Granth Sahib Ji

On this day in earlier years

  • Sunday, 17 January 2016 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Saturday, 17 January 2015 ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ Ang 819 · Raag Bilaaval
  • Thursday, 17 January 2013 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Tuesday, 17 January 2012 ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ Ang 648 · Raag Sorath
  • Monday, 17 January 2011 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Sunday, 17 January 2010 ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ Ang 820 · Raag Bilaaval