ਹੁਕਮਨਾਮਾ ਸਾਹਿਬ
Hukamnama Sahib
Thursday, 19 January 2017
ਵੀਰਵਾਰ, ੬ ਮਾਘ (ਸੰਮਤ ੫੪੮ ਨਾਨਕਸ਼ਾਹੀ)
Ang 552 · Raag Bihaagraa · Guru Raam Daas Ji
ਗੁਰਮੁਖੀ (Gurmukhi)
ਸਲੋਕੁ ਮਃ ੪ ॥
salok mahalaa chauthhaa ||
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥
bin satigur seve jeea ke ba(n)dhanaa jete karam kamaeh ||
ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥
bin satigur seve Thavar na paavahee mar ja(n)meh aaveh jaeh ||
ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥
bin satigur seve fikaa bolanaa naam na vasai man aai ||
ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
naanak bin satigur seve jam pur badhe maare'eh muh kaalai uTh jaeh ||1||
ਮਃ ੩ ॥
mahalaa teejaa ||
ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥
eik satigur kee sevaa kareh chaakaree har naame lagai piaar ||
ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥
naanak janam savaaran aapanaa kul kaa karan udhaar ||2||
ਪਉੜੀ ॥
pauRee ||
ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥
aape chaaTasaal aap hai paadhaa aape chaaTaRe paRan kau aane ||
ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥
aape pitaa maataa hai aape aape baalak kare siaane ||
ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥
eik thai paR bujhai sabh aape ik thai aape kare iaane ||
ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥
eikanaa a(n)dhar mahal bulaae jaa aap terai man sache bhaane ||
ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
jinaa aape gurmukh dhe vaddiaaiee se jan sachee dharageh jaane ||11||
English Translation
SHALOK, FOURTH MEHL:
Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 ||
THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 ||
PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||
ਪੰਜਾਬੀ ਵਿਆਖਿਆ (Punjabi Explanation)
ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਹੋਰ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫ਼ਸਾਉਂਦੇ ਹਨ ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ ਤੇ ਇਸ ਕਰ ਕੇ ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ ਮਾਨੋ ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ ਤੁਰਨ ਵੇਲੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।
ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।
ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।
Source: SGPC Official; BaniDB · Read Ang 552 in Sri Guru Granth Sahib Ji