ਹੁਕਮਨਾਮਾ ਸਾਹਿਬ

Hukamnama Sahib

Monday, 20 March 2017

ਸੋਮਵਾਰ, ੭ ਚੇਤ (ਸੰਮਤ ੫੪੯ ਨਾਨਕਸ਼ਾਹੀ)

Ang 893 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਰੈਣਿ ਦਿਨਸੁ ਜਪਉ ਹਰਿ ਨਾਉ ॥

rain dhinas japau har naau ||

ਆਗੈ ਦਰਗਹ ਪਾਵਉ ਥਾਉ ॥

aagai dharageh paavau thaau ||

ਸਦਾ ਅਨੰਦੁ ਨ ਹੋਵੀ ਸੋਗੁ ॥

sadhaa ana(n)dh na hovee sog ||

ਕਬਹੂ ਨ ਬਿਆਪੈ ਹਉਮੈ ਰੋਗੁ ॥੧॥

kabahoo na biaapai haumai rog ||1||

ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥

khojahu sa(n)tahu har braham giaanee ||

ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥

bisaman bisam bhe bisamaadhaa param gat paaveh har simar paraanee ||1|| rahaau ||

ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥

gan min dhekhahu sagal beechaar ||

ਨਾਮ ਬਿਨਾ ਕੋ ਸਕੈ ਨ ਤਾਰਿ ॥

naam binaa ko sakai na taar ||

ਸਗਲ ਉਪਾਵ ਨ ਚਾਲਹਿ ਸੰਗਿ ॥

sagal upaav na chaaleh sa(n)g ||

ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥

bhavajal tareeaai prabh kai ra(n)g ||2||

ਦੇਹੀ ਧੋਇ ਨ ਉਤਰੈ ਮੈਲੁ ॥

dhehee dhoi na utarai mail ||

ਹਉਮੈ ਬਿਆਪੈ ਦੁਬਿਧਾ ਫੈਲੁ ॥

haumai biaapai dhubidhaa fail ||

ਹਰਿ ਹਰਿ ਅਉਖਧੁ ਜੋ ਜਨੁ ਖਾਇ ॥

har har aaukhadh jo jan khai ||

ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥

taa kaa rog sagal miT jai ||3||

ਕਰਿ ਕਿਰਪਾ ਪਾਰਬ੍ਰਹਮ ਦਇਆਲ ॥

kar kirapaa paarabraham dhiaal ||

ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥

man te kabahu na bisar guopaal ||

ਤੇਰੇ ਦਾਸ ਕੀ ਹੋਵਾ ਧੂਰਿ ॥

tere dhaas kee hovaa dhoor ||

ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥

naanak kee prabh saradhaa poor ||4||22||33||

English Translation

RAAMKALEE, FIFTH MEHL:

Night and day, I chant the Lord’s Name. Hereafter, I shall obtain a seat in the Court of the Lord. I am in bliss forever; I have no sorrow. The disease of ego never afflicts me. || 1 ||

O Saints of the Lord, seek out those who know God. You shall be wonderstruck with wonder at the wonderful Lord; meditate in remembrance on the Lord, O mortal, and obtain the supreme status. || 1 || Pause ||

Calculating, measuring, and thinking in every way, see that without the Naam, no one can be carried across. Of all your efforts, none will go along with you. You can cross over the terrifying world-ocean only through the love of God. || 2 ||

By merely washing the body, one’s filth is not removed. Afflicted by egotism, duality only increases. That humble being who takes the medicine of the Name of the Lord, Har, Har — all his diseases are eradicated. || 3 ||

Take pity on me, O merciful, Supreme Lord God; let me never forget the Lord of the World from my mind. Let me be the dust of the feet of Your slaves; O God, please fulfill Nanak’s hope. || 4 || 22 || 33 ||

ਪੰਜਾਬੀ ਵਿਆਖਿਆ (Punjabi Explanation)

(ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ, (ਤੇ ਇਸ ਤਰ੍ਹਾਂ) ਪਰਲੋਕ ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ । (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ; ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ।੧।

ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ । ਹੇ ਪ੍ਰਾਣੀ! (ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; (ਸਿਮਰਨ ਦੀ ਬਰਕਤਿ ਨਾਲ) ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ।੧।ਰਹਾਉ।

ਹੇ ਸੰਤ ਜਨੋ! ਸਾਰੇ ਗਹੁ ਨਾਲ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ । (ਨਾਮ ਤੋਂ ਬਿਨਾ) ਹੋਰ ਸਾਰੇ ਹੀ ਹੀਲੇ (ਮਨੁੱਖ ਦੇ) ਨਾਲ ਨਹੀਂ ਜਾਂਦੇ (ਸਹਾਇਤਾ ਨਹੀਂ ਕਰਦੇ) । ਪ੍ਰਭੂ ਦੇ ਪ੍ਰੇਮ-ਰੰਗ ਵਿਚ ਰਿਹਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।੨।

(ਹੇ ਸੰਤ ਜਨੋ! ਤੀਰਥ ਆਦਿਕਾਂ ਤੇ) ਸਰੀਰ ਨੂੰ ਧੋਤਿਆਂ (ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਨਹੀਂ ਹੁੰਦੀ, (ਸਗੋਂ ਇਹ) ਹਉਮੈ ਆਪਣਾ ਦਬਾਉ ਪਾ ਲੈਂਦੀ ਹੈ (ਕਿ ਮੈਂ ਤੀਰਥਾਂ ਦੇ ਇਸ਼ਨਾਨ ਕਰ ਆਇਆ ਹਾਂ । ਮਨੁੱਖ ਦੇ ਅੰਦਰ) ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣ ਦਾ ਪਸਾਰਾ ਪਸਰ ਜਾਂਦਾ ਹੈ (ਮਨੁੱਖ ਪਖੰਡੀ ਹੋ ਜਾਂਦਾ ਹੈ) । ਹੇ ਸੰਤ ਜਨੋ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਦੀ ਦਵਾਈ ਖਾਂਦਾ ਹੈ, ਉਸ ਦਾ ਸਾਰਾ (ਮਾਨਸਕ) ਰੋਗ ਦੂਰ ਹੋ ਜਾਂਦਾ ਹੈ।੩।

ਹੇ ਪਾਰਬ੍ਰਹਮ! ਹੇ ਦਇਆ ਦੇ ਘਰ! (ਮੇਰੇ ਉਤੇ) ਕਿਰਪਾ ਕਰ । ਹੇ ਗੋਪਾਲ! ਤੂੰ ਮੇਰੇ ਮਨ ਤੋਂ ਕਦੇ ਭੀ ਨਾਹ ਵਿੱਸਰ । ਹੇ ਪ੍ਰਭੂ! ਮੈਂ ਤੇਰੇ ਦਾਸਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ—ਨਾਨਕ ਦੀ ਇਹ ਤਾਂਘ ਪੂਰੀ ਕਰ।੪।੨੨।੩੩।

Source: SGPC Official; BaniDB · Read Ang 893 in Sri Guru Granth Sahib Ji

On this day in earlier years

  • Sunday, 20 March 2016 ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ Ang 632 · Raag Sorath
  • Friday, 20 March 2015 ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ Ang 720 · Raag Baihaaree
  • Thursday, 20 March 2014 ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ Ang 824 · Raag Bilaaval
  • Wednesday, 20 March 2013 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Tuesday, 20 March 2012 ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ Ang 698 · Raag Jaithsree
  • Sunday, 20 March 2011 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree