ਹੁਕਮਨਾਮਾ ਸਾਹਿਬ
Hukamnama Sahib
Sunday, 26 March 2017
ਐਤਵਾਰ, ੧੩ ਚੇਤ (ਸੰਮਤ ੫੪੯ ਨਾਨਕਸ਼ਾਹੀ)
Ang 711 · Raag Todee · Guru Raam Daas Ji
ਗੁਰਮੁਖੀ (Gurmukhi)
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ikOankaar sat naam karataa purakh nirabhau niravair akaal moorat ajoonee saibha(n) gur prasaadh ||
ਰਾਗੁ ਟੋਡੀ ਮਹਲਾ ੪ ਘਰੁ ੧ ॥
raag Toddee mahalaa chauthhaa ghar pehilaa ||
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥
har bin reh na sakai man meraa ||
ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥
mere preetam praan har prabh gur mele bahur na bhavajal feraa ||1|| rahaau ||
ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥
merai heearai loch lagee prabh keree har nainahu har prabh heraa ||
ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥
satigur dhiaal har naam dhiraRaiaa har paadhar har prabh keraa ||1||
ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥
har ra(n)gee har naam prabh paiaa har govi(n)dh har prabh keraa ||
ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥
har hiradhai man tan meeThaa laagaa mukh masatak bhaag cha(n)geraa ||2||
ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥
lobh vikaar jinaa man laagaa har visariaa purakh cha(n)geraa ||
ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥
oi manmukh mooR agiaanee kahe'eeh tin masatak bhaag ma(n)dheraa ||3||
ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥
bibek budh satigur te paiee gur giaan guroo prabh keraa ||
ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
jan naanak naam guroo te paiaa dhur masatak bhaag likheraa ||4||1||
English Translation
ONE UNIVERSAL CREATOR GOD.TRUTH IS THE NAME.CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
RAAG TODEE, CHAU-PADAS, FOURTH MEHL, FIRST HOUSE:
Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause ||
My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 ||
Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 ||
Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 ||
From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ । ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ।
ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ । ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧।
ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨।
ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ । ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ)।੩।
ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।
Source: SGPC Official; BaniDB · Read Ang 711 in Sri Guru Granth Sahib Ji