ਹੁਕਮਨਾਮਾ ਸਾਹਿਬ

Hukamnama Sahib

Wednesday, 17 May 2017

ਬੁੱਧਵਾਰ, ੪ ਜੇਠ (ਸੰਮਤ ੫੪੯ ਨਾਨਕਸ਼ਾਹੀ)

Ang 746 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ

raag soohee mahalaa panjavaa ghar panjavaa paRataal

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥

preet preet gureeaa mohan laalanaa ||

ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥

jap man gobi(n)dh ekai avar nahee ko lekhai sa(n)t laag maneh chhaadd dhubidhaa kee kureeaa ||1|| rahaau ||

ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥

niragun hareeaa saragun dhareeaa anik koThareeaa bhi(n)n bhi(n)n bhi(n)n bhin kareeaa ||

ਵਿਚਿ ਮਨ ਕੋਟਵਰੀਆ ॥

vich man koTavareeaa ||

ਨਿਜ ਮੰਦਰਿ ਪਿਰੀਆ ॥

nij ma(n)dhar pireeaa ||

ਤਹਾ ਆਨਦ ਕਰੀਆ ॥

tahaa aanadh kareeaa ||

ਨਹ ਮਰੀਆ ਨਹ ਜਰੀਆ ॥੧॥

neh mareeaa neh jareeaa ||1||

ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥

kiratan jureeaa bahu bidh fireeaa par kau hireeaa ||

ਬਿਖਨਾ ਘਿਰੀਆ ॥

bikhanaa ghireeaa ||

ਅਬ ਸਾਧੂ ਸੰਗਿ ਪਰੀਆ ॥

ab saadhoo sa(n)g pareeaa ||

ਹਰਿ ਦੁਆਰੈ ਖਰੀਆ ॥

har dhuaarai khareeaa ||

ਦਰਸਨੁ ਕਰੀਆ ॥

dharasan kareeaa ||

ਨਾਨਕ ਗੁਰ ਮਿਰੀਆ ॥

naanak gur mireeaa ||

ਬਹੁਰਿ ਨ ਫਿਰੀਆ ॥੨॥੧॥੪੪॥

bahur na fireeaa ||2||1||44||

English Translation

RAAG SOOHEE, FIFTH MEHL, FIFTH HOUSE, PARTAAL:

ONE UNIVERSAL CREATOR GOD. BY THE GRACE OF THE TRUE GURU:

Love of the enticing Beloved Lord is the most glorious love. Meditate, O mind, on the One Lord of the Universe — nothing else is of any account. Attach your mind to the Saints, and abandon the path of duality. || 1 || Pause ||

The Lord is absolute and unmanifest; He has assumed the most sublime manifestation. He has fashioned countless body chambers of many, varied, different, myriad forms. Within them, the mind is the policeman; my Beloved lives in the temple of my inner self. He plays there in ecstasy. He does not die, and he never grows old. || 1 ||

He is engrossed in worldly activities, wandering around in various ways. He steals the property of others, and is surrounded by corruption and sin. But now, he joins the Saadh Sangat, the Company of the Holy, and stands before the Lord’s Gate. He obtains the Blessed Vision of the Lord’s Darshan. Nanak has met the Guru; he shall not be reincarnated again. || 2 || 1 || 44 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤਿ ਮਨ ਨੂੰ ਮੋਹਣ ਵਾਲੇ ਲਾਲ-ਪ੍ਰਭੂ ਦੀ ਹੈ । ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ । ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ । ਹੇ ਭਾਈ! ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀ ਦਸ਼ਾ ਦੀ ਪਗਡੰਡੀ ਦੂਰ ਕਰ।੧।ਰਹਾਉ।

ਹੇ ਭਾਈ! ਨਿਰਲੇਪ ਪ੍ਰਭੂ ਨੇ ਤਿ੍ਰਗੁਣੀ ਸੰਸਾਰ ਬਣਾਇਆ, ਇਸ ਵਿਚ ਇਹ ਅਨੇਕਾਂ (ਸਰੀਰ-) ਕੋਠੜੀਆਂ ਉਸ ਨੇ ਵੱਖ ਵੱਖ (ਕਿਸਮ ਦੀਆਂ) ਬਣਾ ਦਿੱਤੀਆਂ । (ਹਰੇਕ ਸਰੀਰ-ਕੋਠੜੀ) ਵਿਚ ਮਨ ਨੂੰ ਕੋਤਵਾਲ ਬਣਾ ਦਿੱਤਾ । ਪਿਆਰਾ ਪ੍ਰਭੂ (ਹਰੇਕ ਸਰੀਰ-ਕੋਠੜੀ ਵਿਚ) ਆਪਣੇ ਮੰਦਰ ਵਿਚ ਰਹਿੰਦਾ ਹੈ, ਅਤੇ ਉੱਥੇ ਆਨੰਦ ਮਾਣਦਾ ਹੈ । ਉਸ ਪ੍ਰਭੂ ਨੂੰ ਨਾਹ ਮੌਤ ਆਉਂਦੀ ਹੈ, ਨਾਹ ਬੁਢਾਪਾ ਉਸ ਦੇ ਨੇੜੇ ਢੁੱਕਦਾ ਹੈ।੧।

ਹੇ ਭਾਈ! ਜੀਵ ਪ੍ਰਭੂ ਦੀ ਰਚੀ ਰਚਨਾ ਵਿਚ ਹੀ ਜੁੜਿਆ ਰਹਿੰਦਾ ਹੈ, ਕਈ ਤਰੀਕਿਆਂ ਨਾਲ ਭਟਕਦਾ ਫਿਰਦਾ ਹੈ, ਪਰਾਏ (ਧਨ ਨੂੰ, ਰੂਪ ਨੂੰ) ਤੱਕਦਾ ਫਿਰਦਾ ਹੈ, ਵਿਸ਼ੇ-ਵਿਕਾਰਾਂ ਵਿਚ ਘਿਰਿਆ ਰਹਿੰਦਾ ਹੈ । ਇਸ ਮਨੁੱਖਾ ਜਨਮ ਵਿਚ ਜਦੋਂ ਜੀਵ ਗੁਰੂ ਦੀ ਸੰਗਤਿ ਵਿਚ ਅੱਪੜਦਾ ਹੈ, ਤਾਂ ਪ੍ਰਭੂ ਦੇ ਦਰ ਤੇ ਆ ਖਲੋਂਦਾ ਹੈ, (ਪ੍ਰਭੂ ਦਾ) ਦਰਸਨ ਕਰਦਾ ਹੈ । ਹੇ ਨਾਨਕ! (ਜੇਹੜਾ ਭੀ ਮਨੁੱਖ) ਗੁਰੂ ਨੂੰ ਮਿਲਦਾ ਹੈ, ਉਹ ਮੁੜ ਜਨਮ-ਮਰਣ ਦੇ ਗੇੜ ਵਿਚ ਨਹੀਂ ਭਟਕਦਾ।੨।੧।੪੪।

Source: SGPC Official; BaniDB · Read Ang 746 in Sri Guru Granth Sahib Ji

On this day in earlier years

  • Tuesday, 17 May 2016 ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ Ang 541 · Raag Bihaagraa
  • Sunday, 17 May 2015 ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ Ang 816 · Raag Bilaaval
  • Saturday, 17 May 2014 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Friday, 17 May 2013 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Thursday, 17 May 2012 ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ Ang 575 · Raag Vadhans
  • Tuesday, 17 May 2011 ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ Ang 543 · Raag Bihaagraa