ਹੁਕਮਨਾਮਾ ਸਾਹਿਬ

Hukamnama Sahib

Tuesday, 30 May 2017

ਮੰਗਲਵਾਰ, ੧੭ ਜੇਠ (ਸੰਮਤ ੫੪੯ ਨਾਨਕਸ਼ਾਹੀ)

Ang 651 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥

re jan uthaarai dhabioh sutiaa giee vihai ||

ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

satigur kaa sabadh sun na jaagio a(n)tar na upajio chaau ||

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥

sareer jalau gun baaharaa jo gur kaar na kamai ||

ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥

jagat jala(n)dhaa ddiTh mai haumai dhoojai bhai ||

ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥

naanak gur saranaiee ubare sach man sabadh dhiaai ||1||

ਮਃ ੩ ॥

mahalaa teejaa ||

ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥

sabadh rate haumai giee sobhaava(n)tee naar ||

ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥

pir kai bhaanai sadhaa chalai taa baniaa seegaar ||

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥

sej suhaavee sadhaa pir raavai har var paiaa naar ||

ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥

naa har marai na kadhe dhukh laagai sadhaa suhaagan naar ||

ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥

naanak har prabh mel liee gur kai het piaar ||2||

ਪਉੜੀ ॥

pauRee ||

ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥

jinaa gur gopiaa aapanaa te nar buriaaree ||

ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥

har jeeau tin kaa dharasan naa karahu paapisaT hatiaaree ||

ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

oh ghar ghar fireh kusudh man jiau dharakaT naaree ||

ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥

vaddabhaagee sa(n)gat mile gurmukh savaaree ||

ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

har melahu satigur dhiaa kar gur kau balihaaree ||23||

English Translation

SHALOK, THIRD MEHL:

O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 ||

THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 ||

PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||

ਪੰਜਾਬੀ ਵਿਆਖਿਆ (Punjabi Explanation)

ਮੋਹ-ਰੂਪ ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਨਾਮ ਜਪਣ ਦਾ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਦੱਸੀ ਹੋਈ ਕਾਰ ਨਹੀਂ ਕਰਦਾ; ਇਸ ਤਰ੍ਹਾਂ ਦਾ ਸੰਸਾਰ ਮੈਂ ਹਉਮੈਂ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੇ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ ਜੀਵ ਸਤਿਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿਚ ਸੜਨ ਤੋਂ ਬਚਦੇ ਹਨ।੧।

ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ ਜੀਵ-ਰੂਪੀ ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ ਹਿਰਦੇ-ਰੂਪ ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, ਇਸ ਲਈ ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ।੨।

ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ-ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ।੨੩।

Source: SGPC Official; BaniDB · Read Ang 651 in Sri Guru Granth Sahib Ji

On this day in earlier years

  • Monday, 30 May 2016 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Saturday, 30 May 2015 ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ Ang 686 · Raag Dhanaasree
  • Friday, 30 May 2014 ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ Ang 626 · Raag Sorath
  • Thursday, 30 May 2013 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ Ang 721 · Raag Tilang
  • Wednesday, 30 May 2012 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Monday, 30 May 2011 ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ Ang 849 · Raag Bilaaval