ਹੁਕਮਨਾਮਾ ਸਾਹਿਬ

Hukamnama Sahib

Wednesday, 07 June 2017

ਬੁੱਧਵਾਰ, ੨੫ ਜੇਠ (ਸੰਮਤ ੫੪੯ ਨਾਨਕਸ਼ਾਹੀ)

Ang 680 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

jatan karai maanukh ddahakaavai oh a(n)tarajaamee jaanai ||

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

paap kare kar mookar paavai bhekh karai nirabaanai ||1||

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

jaanat dhoor tumeh prabh ner ||

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

aut taakai ut te ut pekhai aavai lobhee fer || rahaau ||

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

jab lag tuTai naahee man bharamaa tab lag mukat na koiee ||

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

kahu naanak dhiaal suaamee sa(n)t bhagat jan soiee ||2||5||36||

English Translation

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 ||

They believe that You are far away, but You, O God, are near at hand. Looking around, this way and that, the greedy people come and go. || Pause ||

As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

Source: SGPC Official; BaniDB · Read Ang 680 in Sri Guru Granth Sahib Ji

On this day in earlier years

  • Tuesday, 07 June 2016 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Sunday, 07 June 2015 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Saturday, 07 June 2014 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Friday, 07 June 2013 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Thursday, 07 June 2012 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Tuesday, 07 June 2011 ਰਾਮ ਕੋ ਨਾਮੁ ਨ ਕਬਹੂ ਲੀਨਾ ॥੧॥ Ang 792 · Raag Soohee