ਹੁਕਮਨਾਮਾ ਸਾਹਿਬ

Hukamnama Sahib

Saturday, 10 June 2017

ਸ਼ਨੀਵਾਰ, ੨੮ ਜੇਠ (ਸੰਮਤ ੫੪੯ ਨਾਨਕਸ਼ਾਹੀ)

Ang 822 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਸੰਤ ਸਰਣਿ ਸੰਤ ਟਹਲ ਕਰੀ ॥

sa(n)t saran sa(n)t Tahal karee ||

ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥

dha(n)dh ba(n)dh ar sagal ja(n)jaaro avar kaaj te chhooT paree ||1|| rahaau ||

ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥

sookh sahaj ar ghano ana(n)dhaa gur te paio naam haree ||

ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥

aaiso har ras baran na saakau gur poorai meree ulaT dharee ||1||

ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥

pekhio mohan sabh kai sa(n)ge uoon na kaahoo sagal bharee ||

ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥

pooran poor rahio kirapaa nidh kahu naanak meree pooree paree ||2||7||93||

English Translation

BILAAVAL, FIFTH MEHL:

I seek the Sanctuary of the Saints, and I serve the Saints. I am rid of all worldly concerns, bonds, entanglements and other affairs. || 1 || Pause ||

I have obtained peace, poise and great bliss from the Guru, through the Lord’s Name. Such is the sublime essence of the Lord, that I cannot describe it. The Perfect Guru has turned me away from the world. || 1 ||

I behold the Fascinating Lord with everyone. No one is without Him — He is pervading everywhere. The Perfect Lord, the treasure of mercy, is permeating everywhere. Says Nanak, I am fully fulfilled. || 2 || 7 || 93 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ), ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ।

ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ । ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧।

ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ । ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ । ਹੇ ਨਾਨਕ! ਆਖ—(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ।੨।੭।੯੩।

Source: SGPC Official; BaniDB · Read Ang 822 in Sri Guru Granth Sahib Ji

On this day in earlier years

  • Friday, 10 June 2016 ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ Ang 603 · Raag Sorath
  • Wednesday, 10 June 2015 ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥ Ang 744 · Raag Soohee
  • Tuesday, 10 June 2014 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Monday, 10 June 2013 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ Ang 721 · Raag Tilang
  • Sunday, 10 June 2012 ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ Ang 541 · Raag Bihaagraa
  • Friday, 10 June 2011 ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ Ang 576 · Raag Vadhans