ਹੁਕਮਨਾਮਾ ਸਾਹਿਬ

Hukamnama Sahib

Saturday, 08 July 2017

ਸ਼ਨੀਵਾਰ, ੨੪ ਹਾੜ (ਸੰਮਤ ੫੪੯ ਨਾਨਕਸ਼ਾਹੀ)

Ang 450 · Raag Aasaa · Guru Raam Daas Ji

Reading: Permalink

ਗੁਰਮੁਖੀ (Gurmukhi)

ਆਸਾ ਮਹਲਾ ੪ ॥

aasaa mahalaa chauthhaa ||

ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥

jin masatak dhur har likhiaa tinaa satigur miliaa raam raaje ||

ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥

agiaan a(n)dheraa kaTiaa gur giaan ghaT baliaa ||

ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥

har ladhaa ratan padhaaratho fir bahuR na chaliaa ||

ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥

jan naanak naam aaraadhiaa aaraadh har miliaa ||1||

ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥

jinee aaisaa har naam na chetio se kaahe jag aae raam raaje ||

ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥

eih maanas janam dhula(n)bh hai naam binaa birathaa sabh jaae ||

ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥

hun vatai har naam na beejio agai bhukhaa kiaa khaae ||

ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥

manmukhaa no fir janam hai naanak har bhaae ||2||

ਤੂੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥

too(n) har teraa sabh ko sabh tudh upaae raam raaje ||

ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥

kichh haath kisai dhai kichh naahee sabh chaleh chalaae ||

ਜਿਨੑ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥

jin(h) too(n) meleh piaare se tudh mileh jo har man bhaae ||

ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥

jan naanak satigur bheTiaa har naam taraae ||3||

ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥

koiee gaavai raagee naadhee bedhee bahu bhaat kar nahee har har bheejai raam raaje ||

ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥

jinaa a(n)tar kapaT vikaar hai tinaa roi kiaa keejai ||

ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥

har karataa sabh kichh jaanadhaa sir rog hath dheejai ||

ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥

jinaa naanak gurmukh hiradhaa sudh hai har bhagat har leejai ||4||11||18||

English Translation

AASAA, FOURTH MEHL:

Those who have the blessed pre-ordained destiny of the Lord written on their foreheads, meet the True Guru, the Lord King. The Guru removes the darkness of ignorance, and spiritual wisdom illuminates their hearts. They find the wealth of the jewel of the Lord, and then, they do not wander any longer. Servant Nanak meditates on the Naam, the Name of the Lord, and in meditation, he meets the Lord. || 1 ||

Those who have not kept the Lord’s Name in their consciousness — why did they bother to come into the world, O Lord King? It is so difficult to obtain this human incarnation, and without the Naam, it is all futile and useless. Now, in this most fortunate season, he does not plant the seed of the Lord’s Name; what will the hungry soul eat, in the world hereafter? The self-willed manmukhs are born again and again. O Nanak, such is the Lord’s Will. || 2 ||

You, O Lord, belong to all, and all belong to You. You created all, O Lord King. Nothing is in anyone’s hands; all walk as You cause them to walk. They alone are united with You, O Beloved, whom You cause to be so united; they alone are pleasing to Your Mind. Servant Nanak has met the True Guru, and through the Lord’s Name, he has been carried across. || 3 ||

Some sing of the Lord, through musical Ragas and the sound current of the Naad, through the Vedas, and in so many ways. But the Lord, Har, Har, is not pleased by these, O Lord King. Those who are filled with fraud and corruption within — what good does it do for them to cry out? The Creator Lord knows everything, although they may try to hide their sins and the causes of their diseases. O Nanak, those Gurmukhs whose hearts are pure, obtain the Lord, Har, Har, by devotional worship. || 4 || 11 || 18 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਪਰਮਾਤਮਾ (ਗੁਰੂ-ਮਿਲਾਪ ਦਾ ਲੇਖ) ਲਿਖ ਦੇਂਦਾ ਹੈ ਉਹਨਾਂ ਨੂੰ ਗੁਰੂ ਮਿਲ ਪੈਂਦਾ ਹੈ (ਉਹਨਾਂ ਦੇ ਮਨ ਵਿਚੋਂ, ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ ਦੂਰ ਹੋ ਜਾਂਦਾ ਹੈ, ਤੇ, ਉਹਨਾਂ ਦੇ ਹਿਰਦੇ ਵਿਚ ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ ਚਮਕ ਪੈਂਦੀ ਹੈ । ਉਹਨਾਂ ਨੂੰ ਪਰਮਾਤਮਾ ਦਾ ਨਾਮ ਕੀਮਤੀ ਰਤਨ ਲੱਭ ਪੈਂਦਾ ਹੈ ਜੇਹੜਾ ਮੁੜ (ਉਹਨਾਂ ਪਾਸੋਂ ਕਦੇ) ਗੁਆਚਦਾ ਨਹੀਂ । ਹੇ ਦਾਸ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸਰਨ ਪੈ ਕੇ ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਨਾਮ ਸਿਮਰ ਕੇ ਉਹ ਪਰਮਾਤਮਾ ਵਿਚ ਹੀ ਲੀਨ ਹੋ ਜਾਂਦੇ ਹਨ।੧।

(ਹੇ ਭਾਈ! ਆਤਮਕ ਜੀਵਨ ਦੀ ਸੂਝ ਦੇਣ ਵਾਲਾ) ਅਜੇਹਾ ਕੀਮਤੀ ਨਾਮ ਜਿਨ੍ਹਾਂ ਮਨੁੱਖਾਂ ਨੇ ਨਹੀਂ ਸਿਮਰਿਆ, ਉਹ ਜਗਤ ਵਿਚ ਕਾਹਦੇ ਲਈ ਜੰਮੇ? (ਉਹਨਾਂ ਦਾ ਮਨੁੱਖਾ ਜਨਮ ਕਿਸੇ ਕੰਮ ਨਾਹ ਆਇਆ) । ਇਹ ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਨਾਮ ਸਿਮਰਨ ਤੋਂ ਬਿਨਾ ਸਾਰੇ ਦਾ ਸਾਰਾ ਵਿਅਰਥ ਚਲਾ ਜਾਂਦਾ ਹੈ । (ਹੇ ਭਾਈ! ਜੇਹੜਾ ਕਿਸਾਨ ਵੱਤਰ ਵੇਲੇ ਪੈਲੀ ਨਹੀਂ ਬੀਜਦਾ ਉਹ ਵੇਲਾ ਬੀਤ ਜਾਣ ਤੇ ਭੁੱਖਾ ਮਰਦਾ ਹੈ, ਤਿਵੇਂ ਹੀ) ਜੇਹੜਾ ਮਨੁੱਖਾ ਜਨਮ ਵਿਚ ਢੁਕਵੇਂ ਸਮੇ (ਆਪਣੇ ਹਿਰਦੇ ਦੀ ਖੇਤੀ ਵਿਚ) ਪਰਮਾਤਮਾ ਦਾ ਨਾਮ ਨਹੀਂ ਬੀਜਦਾ, ਉਹ ਪਰਲੋਕ ਵਿਚ ਤਦੋਂ ਕੇਹੜੀ ਖ਼ੁਰਾਕ ਵਰਤੇਗਾ ਜਦੋਂ ਆਤਮਕ ਜੀਵਨ ਦੇ ਪਲ੍ਹਰਨ ਵਾਸਤੇ ਨਾਮ-ਭੋਜਨ ਦੀ ਲੋੜ ਪਏਗੀ? ਹੇ ਨਾਨਕ! (ਆਖ—) ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਨੂੰ ਮੁੜ ਮੁੜ ਜਨਮਾਂ ਦਾ ਚੱਕਰ ਮਿਲਦਾ ਹੈ (ਉਹਨਾਂ ਵਾਸਤੇ) ਪਰਮਾਤਮਾ ਨੂੰ ਇਹੀ ਚੰਗਾ ਲੱਗਦਾ ਹੈ।੨।

ਹੇ ਹਰੀ! ਤੂੰ ਸਭ ਜੀਵਾਂ ਦਾ ਮਾਲਕ ਹੈਂ, ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ), ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ । ਕਿਸੇ ਜੀਵ ਦੇ ਆਪਣੇ ਵੱਸ ਵਿਚ ਕੁਝ ਨਹੀਂ, ਜਿਵੇਂ ਤੂੰ ਤੋਰਦਾ ਹੈਂ ਤਿਵੇਂ ਸਾਰੇ ਜੀਵ ਤੁਰਦੇ ਹਨ । ਹੇ ਪਿਆਰੇ! ਜਿਨ੍ਹਾਂ ਜੀਵਾਂ ਨੂੰ ਤੂੰ ਆਪਣੇ ਨਾਲ ਮਿਲਾਂਦਾ ਹੈਂ, ਜੇਹੜੇ ਤੈਨੂੰ ਆਪਣੇ ਮਨ ਵਿਚ ਚੰਗੇ ਲੱਗਦੇ ਉਹ ਤੇਰੇ ਚਰਨਾਂ ਵਿਚ ਜੁੜੇ ਰਹਿੰਦੇ ਹਨ। ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਹਨਾਂ ਨੂੰ ਪਰਮਾਤਮਾ ਦੇ ਨਾਮ ਵਿਚ ਜੋੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੩।

(ਹੇ ਭਾਈ!) ਕੋਈ ਮਨੁੱਖ ਰਾਗ ਗਾ ਕੇ, ਕੋਈ ਸੰਖ ਆਦਿਕ ਸਾਜ ਵਜਾ ਕੇ, ਕੋਈ ਧਰਮ ਪੁਸਤਕਾਂ ਪੜ੍ਹ ਕੇ ਕਈ ਤਰੀਕਿਆਂ ਨਾਲ ਪਰਮਾਤਮਾ ਦੇ ਗੁਣ ਗਾਂਦਾ ਹੈ ਪਰ ਪਰਮਾਤਮਾ ਇਸ ਤਰ੍ਹਾਂ ਪ੍ਰਸੰਨ ਨਹੀਂ ਹੁੰਦਾ (ਕਿਉਂਕਿ) ਕਰਤਾਰ (ਹਰੇਕ ਮਨੁੱਖ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਅੰਦਰਲੇ ਰੋਗਾਂ ਉਤੇ ਬੇਸ਼ੱਕ ਹੱਥ ਦਿੱਤਾ ਜਾਏ (ਅੰਦਰਲੇ ਵਿਕਾਰਾਂ ਨੂੰ ਲੁਕਾਣ ਦਾ ਜਤਨ ਕੀਤਾ ਜਾਏ, ਤਾਂ ਭੀ ਪਰਮਾਤਮਾ ਪਾਸੋਂ ਲੁਕੇ ਨਹੀਂ ਰਹਿ ਸਕਦੇ) । ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਦਾ ਹਿਰਦਾ ਪਵਿਤ੍ਰ ਹੋ ਜਾਂਦਾ ਹੈ, ਉਹੀ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹੀ ਹਰੀ ਦਾ ਨਾਮ ਲੈਂਦੇ ਹਨ।੪।੧੧।੧੮।

Source: SGPC Official; BaniDB · Read Ang 450 in Sri Guru Granth Sahib Ji

On this day in earlier years

  • Friday, 08 July 2016 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Wednesday, 08 July 2015 ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ Ang 436 · Raag Aasaa
  • Tuesday, 08 July 2014 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Monday, 08 July 2013 ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ Ang 611 · Raag Sorath
  • Sunday, 08 July 2012 ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ Ang 744 · Raag Soohee
  • Friday, 08 July 2011 ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥ Ang 457 · Raag Aasaa