ਹੁਕਮਨਾਮਾ ਸਾਹਿਬ

Hukamnama Sahib

Thursday, 10 August 2017

ਵੀਰਵਾਰ, ੨੬ ਸਾਵਣ (ਸੰਮਤ ੫੪੯ ਨਾਨਕਸ਼ਾਹੀ)

Ang 619 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

hamaree ganat na ganeeaa kaiee apanaa biradh pachhaan ||

ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

haath dhei raakhe kar apune sadhaa sadhaa ra(n)g maan ||1||

ਸਾਚਾ ਸਾਹਿਬੁ ਸਦ ਮਿਹਰਵਾਣ ॥

saachaa saahib sadh miharavaan ||

ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

ba(n)dh paiaa merai satigur poorai hoiee sarab kaliaan || rahaau ||

ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥

jeeau pai pi(n)dd jin saajiaa dhitaa painan khaan ||

ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

apane dhaas kee aap paij raakhee naanak sadh kurabaan ||2||16||44||

English Translation

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 ||

The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause ||

The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

Source: SGPC Official; BaniDB · Read Ang 619 in Sri Guru Granth Sahib Ji

On this day in earlier years

  • Wednesday, 10 August 2016 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath
  • Monday, 10 August 2015 ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ Ang 638 · Raag Sorath
  • Sunday, 10 August 2014 ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ Ang 742 · Raag Soohee
  • Saturday, 10 August 2013 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Friday, 10 August 2012 ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ Ang 744 · Raag Soohee
  • Wednesday, 10 August 2011 ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ Ang 765 · Raag Soohee