ਹੁਕਮਨਾਮਾ ਸਾਹਿਬ

Hukamnama Sahib

Tuesday, 22 August 2017

ਮੰਗਲਵਾਰ, ੭ ਭਾਦੋਂ (ਸੰਮਤ ੫੪੯ ਨਾਨਕਸ਼ਾਹੀ)

Ang 615 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥

karan karaavanahaar prabh dhaataa paarabraham prabh suaamee ||

ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥

sagale jeea ke'ee dhiaalaa so prabh a(n)tarajaamee ||1||

ਮੇਰਾ ਗੁਰੁ ਹੋਆ ਆਪਿ ਸਹਾਈ ॥

meraa gur hoaa aap sahaiee ||

ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥

sookh sahaj aana(n)dh ma(n)gal ras acharaj bhiee baddaiee || rahaau ||

ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥

gur kee saran pe bhai naase saachee dharageh maane ||

ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥

gun gaavat aaraadh naam har aae apunai thaane ||2||

ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥

jai jai kaar karai sabh usatat sa(n)gat saadh piaaree ||

ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥

sadh balihaar jaau prabh apune jin pooran paij savaaree ||3||

ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥

gosaT giaan naam sun udhare jin jin dharasan paiaa ||

ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥

bhio kirapaal naanak prabh apunaa anadh setee ghar aaiaa ||4||13||24||

English Translation

Sorat'h, Fifth Mehla:

God is the Doer, the Cause of causes, the Great Giver; God is the Supreme Lord and Master.

The Merciful Lord created all beings; God is the Inner-knower, the Searcher of hearts. ||1||

My Guru is Himself my friend and support.

I am in celestial peace, bliss, joy, pleasure and wondrous glory. ||Pause||

Seeking the Sanctuary of the Guru, my fears have been dispelled, and I am accepted in the Court of the True Lord.

Singing His Glorious Praises, and worshipping in adoration the Name of the Lord, I have reached my destination. ||2||

Everyone applauds and congratulates me; the Saadh Sangat, the Company of the Holy, is dear to me.

I am forever a sacrifice to my God, who has totally protected and preserved my honor. ||3||

They are saved, who receive the Blessed Vision of His Darshan; they listen to the spiritual dialogue of the Naam.

Nanak's God has become Merciful to him; he has arrived home in ecstasy. ||4||13||24||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

(ਹੇ ਭਾਈ! ਜਿਸ ਮਨੁੱਖ ਦਾ ਸਹਾਈ ਗੁਰੂ ਬਣ ਜਾਂਦਾ ਹੈ, ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਹੈ (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਸਭ ਦਾ ਮਾਲਕ ਹੈ,

ਸਾਰੇ ਜੀਵ ਉਸੇ ਦਇਆ-ਦੇ-ਘਰ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਉਹ ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ।੧।

ਹੇ ਭਾਈ! ਮੇਰਾ ਗੁਰੂ (ਜਿਸ ਮਨੁੱਖ ਦਾ) ਮਦਦਗਾਰ ਆਪ ਬਣਦਾ ਹੈ,

ਉਸ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਖ਼ੁਸ਼ੀਆਂ ਤੇ ਸੁਆਦ ਉੱਘੜ ਪੈਂਦੇ ਹਨ । ਉਸ ਮਨੁੱਖ ਨੂੰ (ਲੋਕ ਪਰਲੋਕ ਵਿਚ) ਐਸੀ ਇੱਜ਼ਤ ਮਿਲਦੀ ਹੈ ਕਿ ਹੈਰਾਨ ਹੋ ਜਾਈਦਾ ਹੈ ।ਰਹਾਉ।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ ।

ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਕੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਆਪਣੇ (ਉਸ ਹਿਰਦੇ-) ਥਾਂ ਵਿਚ ਆ ਟਿਕਦੇ ਹਨ (ਜਿਥੋਂ ਕੋਈ ਵਿਕਾਰ ਉਹਨਾਂ ਨੂੰ ਕੱਢ ਕੇ ਭਟਕਣਾ ਵਿਚ ਨਹੀਂ ਪਾ ਸਕਦਾ) ।੨।

ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਪਿਆਰੀ ਲੱਗਣ ਲੱਗ ਪੈਂਦੀ ਹੈ, ਸਾਰੀ ਲੁਕਾਈ ਉਸ ਦੀ ਵਡਿਆਈ ਕਰਦੀ ਹੈ, ਸੋਭਾ ਕਰਦੀ ਹੈ ।

ਹੇ ਭਾਈ! ਮੈਂ (ਭੀ) ਆਪਣੇ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਮੈਨੂੰ ਗੁਰੂ ਦੀ ਸਰਨ ਪਾ ਕੇ) ਮੇਰੀ ਇੱਜ਼ਤ ਪੂਰੇ ਤੌਰ ਤੇ ਰੱਖ ਲਈ ਹੈ ।੩।

ਹੇ ਭਾਈ! ਜਿਸ ਜਿਸ ਮਨੁੱਖ ਨੇ (ਗੁਰੂ ਦਾ) ਦਰਸਨ ਕੀਤਾ ਹੈ, ਉਹਨਾਂ ਨੂੰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਗਿਆ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਪ੍ਰਾਪਤ ਹੋ ਗਈ, ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਮਨੁੱਖ (ਵਿਕਾਰਾਂ ਦੇ ਹੱਲਿਆਂ ਤੋਂ) ਬਚ ਗਏ ।

ਹੇ ਨਾਨਕ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਦਇਆਵਾਨ ਹੋਇਆ ਉਹ ਮਨੁੱਖ ਆਤਮਕ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਲੀਨ ਹੋ ਗਿਆ ।੪।੧੩।੨੪।

Source: BaniDB · Read Ang 615 in Sri Guru Granth Sahib Ji

On this day in earlier years

  • Monday, 22 August 2016 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Saturday, 22 August 2015 ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ Ang 747 · Raag Soohee
  • Friday, 22 August 2014 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Ang 664 · Raag Dhanaasree
  • Thursday, 22 August 2013 ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ Ang 626 · Raag Sorath
  • Wednesday, 22 August 2012 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Monday, 22 August 2011 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree