ਹੁਕਮਨਾਮਾ ਸਾਹਿਬ
Hukamnama Sahib
Saturday, 02 September 2017
ਸ਼ਨੀਵਾਰ, ੧੮ ਭਾਦੋਂ (ਸੰਮਤ ੫੪੯ ਨਾਨਕਸ਼ਾਹੀ)
Ang 474 · Raag Aasaa · Guru Angad Dev Ji
ਗੁਰਮੁਖੀ (Gurmukhi)
ਸਲੋਕੁ ਮਹਲਾ ੨ ॥
salok mahalaa doojaa ||
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥
chaakar lagai chaakaree naale gaarab vaadh ||
ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥
galaa kare ghanereeaa khasam na paae saadh ||
ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥
aap gavai sevaa kare taa kichh paae maan ||
ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥
naanak jis no lagaa tis milai lagaa so paravaan ||1||
ਮਹਲਾ ੨ ॥
mahalaa doojaa ||
ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥
jo jeei hoi su ugavai muh kaa kahiaa vaau ||
ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥
beeje bikh ma(n)gai a(n)mrit vekhahu eh niaau ||2||
ਮਹਲਾ ੨ ॥
mahalaa doojaa ||
ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥
naal iaane dhosatee kadhe na aavai raas ||
ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥
jehaa jaanai teho varatai vekhahu ko nirajaas ||
ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥
vasatoo a(n)dhar vasat samaavai dhoojee hovai paas ||
ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥
saahib setee hukam na chalai kahee banai aradhaas ||
ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥
kooR kamaanai kooRo hovai naanak sifat vigaas ||3||
ਮਹਲਾ ੨ ॥
mahalaa doojaa ||
ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥
naal iaane dhosatee vaddaaroo siau neh ||
ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥
paanee a(n)dhar leek jiau tis dhaa thaau na theh ||4||
ਮਹਲਾ ੨ ॥
mahalaa doojaa ||
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥
hoi iaanaa kare ka(n)m aan na sakai raas ||
ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥
je ik adh cha(n)gee kare dhoojee bhee veraas ||5||
ਪਉੜੀ ॥
pauRee ||
ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥
chaakar lagai chaakaree je chalai khasamai bhai ||
ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥
huramat tis no agalee oh vajahu bh dhoonaa khai ||
ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥
khasamai kare baraabaree fir gairat a(n)dhar pai ||
ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥
vajahu gavaae agalaa muhe muh paanaa khai ||
ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥
jis dhaa dhitaa khaavanaa tis kaheeaai saabaas ||
ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥
naanak hukam na chaliee naal khasam chalai aradhaas ||22||
English Translation
SHALOK, SECOND MEHL:
If a servant performs service, while being vain and argumentative, he may talk as much as he wants, but he shall not be pleasing to his Master. But if he eliminates his self-conceit and then performs service, he shall be honored. O Nanak, if he merges with the one with whom he is attached, his attachment becomes acceptable. || 1 ||
SECOND MEHL: Whatever is in the mind, comes forth; spoken words by themselves are just wind. He sows seeds of poison, and demands Ambrosial Nectar. Behold — what justice is this? || 2 ||
SECOND MEHL: Friendship with a fool never works out right. As he knows, he acts; behold, and see that it is so. One thing can be absorbed into another thing, but duality keeps them apart. No one can issue commands to the Lord Master; offer instead humble prayers. Practicing falsehood, only falsehood is obtained. O Nanak, through the Lord’s Praise, one blossoms forth. || 3 ||
SECOND MEHL: Friendship with a fool, and love with a pompous person, are like lines drawn in water, leaving no trace or mark. || 4 ||
SECOND MEHL: If a fool does a job, he cannot do it right. Even if he does something right, he does the next thing wrong. || 5 ||
PAUREE: If a servant, performing service, obeys the Will of his Master, his honor increases, and he receives double his wages. But if he claims to be equal to his Master, he earns his Master’s displeasure. He loses his entire salary, and is also beaten on his face with shoes. Let us all celebrate Him, from whom we receive our nourishment. O Nanak, no one can issue commands to the Lord Master; let us offer prayers instead. || 22 ||
ਪੰਜਾਬੀ ਵਿਆਖਿਆ (Punjabi Explanation)
ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। ਮਨੁੱਖ ਆਪਣਾ ਆਪ ਮਿਟਾ ਕੇ ਮਾਲਕ ਦੀ ਸੇਵਾ ਕਰੇ ਤਾਂ ਹੀ ਉਸ ਨੂੰ ਮਾਲਕ ਦੇ ਦਰ ਤੋਂ ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। ਆਪਣਾ ਆਪ ਗੁਆ ਕੇ ਸੇਵਾ ਵਿਚ ਲੱਗਾ ਹੋਇਆ ਮਨੁੱਖ ਹੀ ਮਾਲਕ ਦੇ ਦਰ ਤੇ ਕਬੂਲ ਹੁੰਦਾ ਹੈ।੧।
ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ ਉਹੀ ਪਰਗਟ ਹੁੰਦਾ ਹੈ, ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ, ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ। ਪਰ ਉਸ ਦੇ ਫਲ ਵਜੋਂ ਮੰਗਦਾ ਅੰਮ੍ਰਿਤ ਹੈ।੨।
ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਚੜ੍ਹਦੀ, ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਿਹੀ ਉਸ ਦੀ ਸਮਝ ਹੁੰਦੀ ਹੈ; ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ। ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ। ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ। ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, ਭਾਵ, ਜਿਤਨਾ ਚਿਰ ਮਨੁੱਖ ਦੁਨੀਆਂ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ ਪ੍ਰਭੂ ਦੀ ਸਿਫਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ।੩।
ਅੰਞਾਣ ਨਾਲ ਮਿੱਤਰਤਾ, ਜਾਂ ਆਪਣੇ ਨਾਲੋਂ ਵੱਡੇ ਨਾਲ ਪਿਆਰ, ਇਹ ਇਉਂ ਹਨ ਜਿਵੇਂ ਪਾਣੀ ਵਿਚ ਲੀਕ ਹੈ; ਉਸ ਲੀਕ ਦਾ ਕੋਈ ਨਿਸ਼ਾਨ ਨਹੀਂ ਰਹਿੰਦਾ।੪।
ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ; ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ।੫।
ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ ਤਾਂ ਹੀ ਸਮਝੋ, ਕਿ ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ, ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ। ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ, ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ, ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ। ਹੇ ਨਾਨਕ! ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ; ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ।੨੨।
Source: SGPC Official; BaniDB · Read Ang 474 in Sri Guru Granth Sahib Ji