ਹੁਕਮਨਾਮਾ ਸਾਹਿਬ

Hukamnama Sahib

Wednesday, 06 September 2017

ਬੁੱਧਵਾਰ, ੨੨ ਭਾਦੋਂ (ਸੰਮਤ ੫੪੯ ਨਾਨਕਸ਼ਾਹੀ)

Ang 299 · Raag Gauree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕੁ ॥

salok ||

ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥

eko ek bakhaaneeaai biralaa jaanai savaiaadh ||

ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥੧੧॥

gun gobi(n)dh na jaaneeaai naanak sabh bisamaadh ||11||

ਪਉੜੀ ॥

pauRee ||

ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥

ekaadhasee nikaT pekhahu har raam ||

ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥

ei(n)dhree bas kar sunahu har naam ||

ਮਨਿ ਸੰਤੋਖੁ ਸਰਬ ਜੀਅ ਦਇਆ ॥

man sa(n)tokh sarab jeea dhiaa ||

ਇਨ ਬਿਧਿ ਬਰਤੁ ਸੰਪੂਰਨ ਭਇਆ ॥

ein bidh barat sa(n)pooran bhiaa ||

ਧਾਵਤ ਮਨੁ ਰਾਖੈ ਇਕ ਠਾਇ ॥

dhaavat man raakhai ik Thai ||

ਮਨੁ ਤਨੁ ਸੁਧੁ ਜਪਤ ਹਰਿ ਨਾਇ ॥

man tan sudh japat har nai ||

ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥

sabh meh poor rahe paarabraham ||

ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥

naanak har keeratan kar aTal eh dharam ||11||

English Translation

Shalok:

Describe the Lord as the One, the One and Only. How rare are those who know the taste of this essence.

The Glories of the Lord of the Universe cannot be known. O Nanak, He is totally amazing and wonderful! ||11||

Pauree:

The eleventh day of the lunar cycle: Behold the Lord, the Lord, near at hand.

Subdue the desires of your sexual organs, and listen to the Lord's Name.

Let your mind be content, and be kind to all beings.

In this way, your fast will be successful.

Keep your wandering mind restrained in one place.

Your mind and body shall become pure, chanting the Lord's Name.

The Supreme Lord God is pervading amongst all.

O Nanak, sing the Kirtan of the Lord's Praises; this alone is the eternal faith of Dharma. ||11||

ਪੰਜਾਬੀ ਵਿਆਖਿਆ (Punjabi Explanation)

ਸਲੋਕ।

(ਹੇ ਭਾਈ!) ਸਿਰਫ਼ ਇਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ (ਸਿਫ਼ਤਿ-ਸਾਲਾਹ ਵਿਚ ਹੀ ਆਤਮਕ ਆਨੰਦ ਹੈ ਪਰ) ਇਸ ਆਤਮਕ ਅਨੰਦ ਨੂੰ ਕੋਈ ਵਿਰਲਾ ਮਨੁੱਖ ਮਾਣਦਾ ਹੈ ।

(ਪਰਮਾਤਮਾ ਦੇ ਗੁਣ ਗਾਇਨ ਕਰਨ ਨਾਲ ਆਤਮਕ ਆਨੰਦ ਤਾਂ ਮਿਲਦਾ ਹੈ; ਪਰ) ਗੁਣਾਂ (ਦੇ ਬਿਆਨ ਕਰਨ) ਨਾਲ ਪਰਮਾਤਮਾ ਦਾ ਸਹੀ ਸਰੂਪ ਨਹੀਂ ਸਮਝਿਆ ਜਾ ਸਕਦਾ (ਕਿਉਂਕਿ) ਹੇ ਨਾਨਕ! ਉਹ ਤਾਂ ਸਾਰਾ ਅਸਚਰਜ ਰੂਪ ਹੈ ।੧੧।

ਪਉੜੀ।

(ਹੇ ਭਾਈ!) ਪਰਮਾਤਮਾ ਨੂੰ (ਸਦਾ ਆਪਣੇ) ਨੇੜੇ (ਵੱਸਦਾ) ਵੇਖੋ,

ਆਪਣੇ ਇੰਦ੍ਰਿਆਂ ਨੂੰ ਕਾਬੂ ਵਿਚ ਰੱਖ ਕੇ ਪਰਮਾਤਮਾ ਦਾ ਨਾਮ ਸੁਣਿਆ ਕਰੋ—ਇਹੀ ਹੈ ਇਕਾਦਸ਼ੀ (ਦਾ ਵਰਤ) ।

(ਜੇਹੜਾ ਮਨੁੱਖ ਆਪਣੇ) ਮਨ ਵਿਚ ਸੰਤੋਖ (ਧਾਰਦਾ ਹੈ ਤੇ) ਸਭ ਜੀਵਾਂ ਨਾਲ ਦਇਆ-ਪਿਆਰ ਵਾਲਾ ਸਲੂਕ ਕਰਦਾ ਹੈ,

ਇਸ ਤਰੀਕੇ ਨਾਲ (ਜੀਵਨ ਗੁਜ਼ਾਰਦਿਆਂ ਉਸ ਦਾ) ਵਰਤ ਕਾਮਯਾਬ ਹੋ ਜਾਂਦਾ ਹੈ (ਭਾਵ, ਇਹੀ ਹੈ ਅਸਲੀ ਵਰਤ) ।

(ਇਸ ਤਰ੍ਹਾਂ ਦੇ ਵਰਤ ਨਾਲ ਉਹ ਮਨੁੱਖ ਵਿਕਾਰਾਂ ਵਲ) ਦੌੜਦੇ (ਆਪਣੇ) ਮਨ ਨੂੰ ਇਕ ਟਿਕਾਣੇ ਤੇ ਟਿਕਾ ਰੱਖਦਾ ਹੈ,

ਪਰਮਾਤਮਾ ਦਾ (ਨਾਮ) ਜਪਦਿਆਂ (ਪਰਮਾਤਮਾ ਦੇ) ਨਾਮ ਵਿਚ (ਜੁੜਿਆਂ) ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਹਿਰਦਾ ਪਵਿਤ੍ਰ ਹੋ ਜਾਂਦਾ ਹੈ ।

ਜੇਹੜਾ ਪ੍ਰਭੂ ਸਾਰੇ ਜਗਤ ਵਿਚ ਹਰ ਥਾਂ ਵਿਆਪਕ ਹੈ,

ਹੇ ਨਾਨਕ! ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹੁ, ਇਹ ਐਸਾ ਧਰਮ ਹੈ ਜਿਸ ਦਾ ਫਲ ਜ਼ਰੂਰ ਮਿਲਦਾ ਹੈ ।੧੧।

Source: BaniDB · Read Ang 299 in Sri Guru Granth Sahib Ji

On this day in earlier years

  • Tuesday, 06 September 2016 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Sunday, 06 September 2015 ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ Ang 680 · Raag Dhanaasree
  • Saturday, 06 September 2014 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Friday, 06 September 2013 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee
  • Thursday, 06 September 2012 ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ Ang 553 · Raag Bihaagraa
  • Tuesday, 06 September 2011 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath