ਹੁਕਮਨਾਮਾ ਸਾਹਿਬ

Hukamnama Sahib

Saturday, 07 October 2017

ਸ਼ਨੀਵਾਰ, ੨੨ ਅੱਸੂ (ਸੰਮਤ ੫੪੯ ਨਾਨਕਸ਼ਾਹੀ)

Ang 718 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਹਰਿ ਹਰਿ ਚਰਨ ਰਿਦੈ ਉਰ ਧਾਰੇ ॥

har har charan ridhai ur dhaare ||

ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥

simar suaamee satigur apunaa kaaraj safal hamaare ||1|| rahaau ||

ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥

pu(n)n dhaan poojaa paramesur har keerat tat beechaare ||

ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥

gun gaavat atul sukh paiaa Thaakur agam apaare ||1||

ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥

jo jan paarabraham apane keene tin kaa baahur kachh na beechaare ||

ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥

naam ratan sun jap jap jeevaa har naanak ka(n)Th majhaare ||2||11||30||

English Translation

TODEE, FIFTH MEHL:

I have enshrined the Lord’s Feet within my heart. Contemplating my Lord and Master, my True Guru, all my affairs have been resolved. || 1 || Pause ||

The merits of giving donations to charity and devotional worship come from the Kirtan of the Praises of the Transcendent Lord; this is the true essence of wisdom. Singing the Praises of the unapproachable, infinite Lord and Master, I have found immeasurable peace. || 1 ||

The Supreme Lord God does not consider the merits and demerits of those humble beings whom He makes His own. Hearing, chanting and meditating on the jewel of the Naam, I live; Nanak wears the Lord as his necklace. || 2 || 11 || 30 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ । ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ।

ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ । ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ । ਹੇ ਨਾਨਕ! (ਆਖ—) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।

Source: SGPC Official; BaniDB · Read Ang 718 in Sri Guru Granth Sahib Ji

On this day in earlier years

  • Friday, 07 October 2016 ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ Ang 618 · Raag Sorath
  • Wednesday, 07 October 2015 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Tuesday, 07 October 2014 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Monday, 07 October 2013 ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ Ang 564 · Raag Vadhans
  • Sunday, 07 October 2012 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Friday, 07 October 2011 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee