ਹੁਕਮਨਾਮਾ ਸਾਹਿਬ

Hukamnama Sahib

Sunday, 22 October 2017

ਐਤਵਾਰ, ੬ ਕੱਤਕ (ਸੰਮਤ ੫੪੯ ਨਾਨਕਸ਼ਾਹੀ)

Ang 619 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

hamaree ganat na ganeeaa kaiee apanaa biradh pachhaan ||

ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

haath dhei raakhe kar apune sadhaa sadhaa ra(n)g maan ||1||

ਸਾਚਾ ਸਾਹਿਬੁ ਸਦ ਮਿਹਰਵਾਣ ॥

saachaa saahib sadh miharavaan ||

ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

ba(n)dh paiaa merai satigur poorai hoiee sarab kaliaan || rahaau ||

ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥

jeeau pai pi(n)dd jin saajiaa dhitaa painan khaan ||

ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

apane dhaas kee aap paij raakhee naanak sadh kurabaan ||2||16||44||

English Translation

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 ||

The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause ||

The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

Source: SGPC Official; BaniDB · Read Ang 619 in Sri Guru Granth Sahib Ji

On this day in earlier years

  • Saturday, 22 October 2016 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree
  • Thursday, 22 October 2015 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Wednesday, 22 October 2014 ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ Ang 744 · Raag Soohee
  • Tuesday, 22 October 2013 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee
  • Monday, 22 October 2012 ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ Ang 543 · Raag Bihaagraa
  • Saturday, 22 October 2011 ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ Ang 845 · Raag Bilaaval