ਹੁਕਮਨਾਮਾ ਸਾਹਿਬ

Hukamnama Sahib

Tuesday, 28 November 2017

ਮੰਗਲਵਾਰ, ੧੩ ਮੱਘਰ (ਸੰਮਤ ੫੪੯ ਨਾਨਕਸ਼ਾਹੀ)

Ang 804 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਮਾਤ ਪਿਤਾ ਸੁਤ ਸਾਥਿ ਨ ਮਾਇਆ ॥

maat pitaa sut saath na maiaa ||

ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥

saadhasa(n)g sabh dhookh miTaiaa ||1||

ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥

rav rahiaa prabh sabh meh aape ||

ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥

har jap rasanaa dhukh na viaape ||1|| rahaau ||

ਤਿਖਾ ਭੂਖ ਬਹੁ ਤਪਤਿ ਵਿਆਪਿਆ ॥

tikhaa bhookh bahu tapat viaapiaa ||

ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥

seetal bhe har har jas jaapiaa ||2||

ਕੋਟਿ ਜਤਨ ਸੰਤੋਖੁ ਨ ਪਾਇਆ ॥

koT jatan sa(n)tokh na paiaa ||

ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥

man tirapataanaa har gun gaiaa ||3||

ਦੇਹੁ ਭਗਤਿ ਪ੍ਰਭ ਅੰਤਰਜਾਮੀ ॥

dheh bhagat prabh a(n)tarajaamee ||

ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥

naanak kee bena(n)tee suaamee ||4||5||10||

English Translation

BILAAVAL, FIFTH MEHL:

Mother, father, children and the wealth of Maya, will not go along with you. In the Saadh Sangat, the Company of the Holy, all pain is dispelled. || 1 ||

God Himself is pervading, and permeating all. Chant the Name of the Lord with your tongue, and pain will not afflict you. || 1 || Pause ||

One who is afflicted by the terrible fire of thirst and desire, becomes cool, chanting the Praises of the Lord, Har, Har. || 2 ||

By millions of efforts, peace is not obtained; the mind is satisfied only by singing the Glorious Praises of the Lord. || 3 ||

Please bless me with devotion, O God, O Searcher of hearts. This is Nanak’s prayer, O Lord and Master. || 4 || 5 || 10 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ—(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ।੧।

ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ।੧।ਰਹਾਉ।

ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ । ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ।੨।

ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ । ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩।

ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ।੪।੫।੧੦।

Source: SGPC Official; BaniDB · Read Ang 804 in Sri Guru Granth Sahib Ji

On this day in earlier years

  • Monday, 28 November 2016 ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ Ang 698 · Raag Jaithsree
  • Saturday, 28 November 2015 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Friday, 28 November 2014 ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥ Ang 744 · Raag Soohee
  • Thursday, 28 November 2013 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree
  • Wednesday, 28 November 2012 ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ Ang 675 · Raag Dhanaasree
  • Monday, 28 November 2011 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree