ਹੁਕਮਨਾਮਾ ਸਾਹਿਬ

Hukamnama Sahib

Monday, 25 December 2017

ਸੋਮਵਾਰ, ੧੧ ਪੋਹ (ਸੰਮਤ ੫੪੯ ਨਾਨਕਸ਼ਾਹੀ)

Ang 675 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥

dheen dharadh nivaar Thaakur raakhai jan kee aap ||

ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥

taran taaran har nidh dhookh na sakai biaap ||1||

ਸਾਧੂ ਸੰਗਿ ਭਜਹੁ ਗੁਪਾਲ ॥

saadhoo sa(n)g bhajahu gupaal ||

ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥

aan sa(n)jam kichh na soojhai ieh jatan kaaT kal kaal || rahaau ||

ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥

aadh a(n)t dhiaal pooran tis binaa nahee koi ||

ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥

janam maran nivaar har jap simar suaamee soi ||2||

ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥

bedh si(n)mirat kathai saasat bhagat kareh beechaar ||

ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥

mukat paieeaai saadhasa(n)gat binas jai a(n)dhaar ||3||

ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥

charan kamal adhaar jan kaa raas poo(n)jee ek ||

ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥

taan maan dheebaan saachaa naanak kee prabh Tek ||4||2||20||

English Translation

DHANAASAREE, FIFTH MEHL:

The Lord and Master destroys the pain of the poor; He preserves and protects the honor of His servants. The Lord is the ship to carry us across; He is the treasure of virtue — pain cannot touch Him. || 1 ||

In the Saadh Sangat, the Company of the Holy, meditate, vibrate upon the Lord of the world. I cannot think of any other way; make this effort, and make it in this Dark Age of Kali Yuga. || Pause ||

In the beginning, and in the end, there is none other than the perfect, merciful Lord. The cycle of birth and death is ended, chanting the Lord’s Name, and remembering the Lord Master in meditation. || 2 ||

The Vedas, the Simritees, the Shaastras and the Lord’s devotees contemplate Him; liberation is attained in the Saadh Sangat, the Company of the Holy, and the darkness of ignorance is dispelled. || 3 ||

The lotus feet of the Lord are the support of His humble servants. They are his only capital and investment. The True Lord is Nanak’s strength, honor and support; He alone is his protection. || 4 || 2 || 20 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ । ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ । ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ । (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।

ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।

ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।

ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

Source: SGPC Official; BaniDB · Read Ang 675 in Sri Guru Granth Sahib Ji

On this day in earlier years

  • Sunday, 25 December 2016 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Friday, 25 December 2015 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Thursday, 25 December 2014 ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ Ang 730 · Raag Soohee
  • Wednesday, 25 December 2013 ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ Ang 531 · Raag Dayv Gandhaaree
  • Tuesday, 25 December 2012 ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ Ang 757 · Raag Soohee
  • Sunday, 25 December 2011 ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ Ang 581 · Raag Vadhans