ਹੁਕਮਨਾਮਾ ਸਾਹਿਬ
Hukamnama Sahib
Tuesday, 23 January 2018
ਮੰਗਲਵਾਰ, ੧੦ ਮਾਘ (ਸੰਮਤ ੫੪੯ ਨਾਨਕਸ਼ਾਹੀ)
Ang 592 · Raag Vadhans · Guru Amar Daas Ji
ਗੁਰਮੁਖੀ (Gurmukhi)
ਸਲੋਕੁ ਮਃ ੩ ॥
salok mahalaa teejaa ||
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥
gurmukh sev na keeneeaa har naam na lago piaar ||
ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥
sabadhai saadh na aaio mar janamai vaaro vaar ||
ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥
manmukh a(n)dh na chetiee kit aaiaa saisaar ||
ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
naanak jin kau nadhar kare se gurmukh la(n)ghe paar ||1||
ਮਃ ੩ ॥
mahalaa teejaa ||
ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥
eiko satigur jaagataa hor jag sootaa moh piaas ||
ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥
satigur sevan jaaga(n)n se jo rate sach naam gunataas ||
ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥
manmukh a(n)dh na chetanee janam mar hoh binaas ||
ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥
naanak gurmukh tinee naam dhiaaiaa jin ka(n)au dhur poorab likhiaas ||2||
English Translation
SHALOK, THIRD MEHL:
One who does not serve the Guru as Gurmukh, who does not love the Lord’s Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. || 1 ||
THIRD MEHL: Only the Guru is awake; the rest of the world is asleep in emotional attachment and desire. Those who serve the True Guru and remain wakeful, are imbued with the True Name, the treasure of virtue. The blind, self-willed manmukhs do not think of the Lord; they are ruined through birth and death. O Nanak, the Gurmukhs meditate on the Naam, the Name of the Lord; this is their destiny, pre-ordained by the Primal Lord God. || 2 ||
PAUREE: The Lord’s Name is my food; eating the thirty-six varieties of it, I am satisfied and satiated. The Lord’s Name is my clothing; wearing it, I shall never be naked again, and my desire to wear other clothing is gone. The Lord’s Name is my business, the Lord’s Name is my commerce; the True Guru has blessed me with its use. I record the account of the Lord’s Name, and I shall not be subject to death again. Only a few, as Gurmukh, meditate on the Lord’s Name; they are blessed by the Lord, and receive their pre-ordained destiny. || 17 ||
ਪੰਜਾਬੀ ਵਿਆਖਿਆ (Punjabi Explanation)
ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ।੧।
ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤਿ੍ਰਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ । ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ।੨।
ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤਿ੍ਰਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ।੧੭।
Source: SGPC Official; BaniDB · Read Ang 592 in Sri Guru Granth Sahib Ji