ਹੁਕਮਨਾਮਾ ਸਾਹਿਬ
Hukamnama Sahib
Tuesday, 13 February 2018
ਮੰਗਲਵਾਰ, ੨ ਫੱਗਣ (ਸੰਮਤ ੫੪੯ ਨਾਨਕਸ਼ਾਹੀ)
Ang 870 · Raag Gond · Bhagat Kabeer Ji
ਗੁਰਮੁਖੀ (Gurmukhi)
ਕਬੀਰ ਜੀ ਘਰੁ ੧
kabeer jee ghar pehilaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥
sa(n)t milai kichh suneeaai kaheeaai ||
ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥
milai asa(n)t masaT kar raheeaai ||1||
ਬਾਬਾ ਬੋਲਨਾ ਕਿਆ ਕਹੀਐ ॥
baabaa bolanaa kiaa kaheeaai ||
ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥
jaise raam naam rav raheeaai ||1|| rahaau ||
ਸੰਤਨ ਸਿਉ ਬੋਲੇ ਉਪਕਾਰੀ ॥
sa(n)tan siau bole upakaaree ||
ਮੂਰਖ ਸਿਉ ਬੋਲੇ ਝਖ ਮਾਰੀ ॥੨॥
moorakh siau bole jhakh maaree ||2||
ਬੋਲਤ ਬੋਲਤ ਬਢਹਿ ਬਿਕਾਰਾ ॥
bolat bolat baddeh bikaaraa ||
ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥
bin bole kiaa kareh beechaaraa ||3||
ਕਹੁ ਕਬੀਰ ਛੂਛਾ ਘਟੁ ਬੋਲੈ ॥
kahu kabeer chhoochhaa ghaT bolai ||
ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥
bhariaa hoi su kabahu na ddolai ||4||1||
English Translation
RAAG GOND, THE WORD OF THE DEVOTEES. KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:
When you meet a Saint, talk to him and listen. Meeting with an unsaintly person, just remain silent. || 1 ||
O father, if I speak, what words should I utter? Speak such words, by which you may remain absorbed in the Name of the Lord. || 1 || Pause ||
Speaking with the Saints, one becomes generous. To speak with a fool is to babble uselessly. || 2 ||
By speaking and only speaking, corruption only increases. If I do not speak, what can the poor wretch do? || 3 ||
Says Kabeer, the empty pitcher makes noise, but that which is full makes no sound. || 4 || 1 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਜੇ ਕੋਈ ਭਲਾ ਮਨੁੱਖ ਮਿਲ ਪਏ ਤਾਂ (ਉਸ ਦੀ ਸਿੱਖਿਆ) ਸੁਣਨੀ ਚਾਹੀਦੀ ਹੈ, ਤੇ (ਜੀਵਨ ਦੇ ਰਾਹ ਦੀਆਂ ਗੁੰਝਲਾਂ) ਪੁੱਛਣੀਆਂ ਚਾਹੀਦੀਆਂ ਹਨ । ਪਰ ਜੇ ਕੋਈ ਭੈੜਾ ਬੰਦਾ ਮਿਲ ਪਏ, ਤਾਂ ਉੱਥੇ ਚੁੱਪ ਰਹਿਣਾ ਹੀ ਠੀਕ ਹੈ।੧।
(ਜਗਤ ਵਿਚ ਰਹਿੰਦਿਆਂ) ਕਿਹੋ ਜਿਹੇ ਬੋਲ ਬੋਲੀਏ, ਜਿਨ੍ਹਾਂ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਸੁਰਤ ਟਿਕੀ ਰਹੇ?।੧।ਰਹਾਉ।
(ਕਿਉਂਕਿ) ਭਲਿਆਂ ਨਾਲ ਗੱਲ ਕੀਤਿਆਂ ਕੋਈ ਭਲਾਈ ਦੀ ਗੱਲ ਨਿਕਲੇਗੀ, ਤੇ ਮੂਰਖ ਨਾਲ ਬੋਲਿਆਂ ਵਿਅਰਥ ਖਪ-ਖਪਾ ਹੀ ਹੋਵੇਗਾ।੨।
(ਫਿਰ) ਜਿਉਂ ਜਿਉਂ (ਮੂਰਖ ਨਾਲ) ਗੱਲਾਂ ਕਰੀਏ (ਉਸ ਦੇ ਕੁਸੰਗ ਵਿਚ) ਵਿਕਾਰ ਹੀ ਵਿਕਾਰ ਵਧਦੇ ਹਨ; (ਪਰ ਇਸ ਦਾ ਭਾਵ ਇਹ ਨਹੀਂ ਕਿ ਕਿਸੇ ਨਾਲ ਭੀ ਬਹਿਣਾ-ਖਲੋਣਾ ਨਹੀਂ ਚਾਹੀਦਾ) । ਜੇ ਭਲੇ ਮਨੁੱਖਾਂ ਨਾਲ ਭੀ ਨਹੀਂ ਬੋਲਾਂਗੇ, (ਭਾਵ, ਜੇ ਭਲਿਆਂ ਪਾਸ ਭੀ ਨਹੀਂ ਬੈਠਾਂਗੇ) ਤਾਂ ਵਿਚਾਰ ਦੀਆਂ ਗੱਲਾਂ ਕਿਵੇਂ ਕਰ ਸਕਦੇ ਹਾਂ?।੩।
ਹੇ ਕਬੀਰ! ਸੱਚੀ ਗੱਲ ਇਹ ਹੈ ਕਿ (ਜਿਵੇਂ) ਖ਼ਾਲੀ ਘੜਾ ਬੋਲਦਾ ਹੈ, ਜੇ ਉਹ (ਪਾਣੀ ਨਾਲ) ਭਰਿਆ ਹੋਇਆ ਹੋਵੇ ਤਾਂ ਉਹ ਕਦੇ ਡੋਲਦਾ ਨਹੀਂ (ਇਸੇ ਤਰ੍ਹਾਂ ਬਹੁਤੀਆਂ ਫ਼ਾਲਤੂ ਗੱਲਾਂ ਗੁਣ-ਹੀਨ ਮਨੁੱਖ ਹੀ ਕਰਦਾ ਹੈ । ਜੋ ਗੁਣਵਾਨ ਹੈ ਉਹ ਅਡੋਲ ਰਹਿੰਦਾ ਹੈ । ਸੋ, ਜਗਤ ਵਿਚ ਕੋਈ ਐਸਾ ਉੱਦਮ ਕਰੀਏ, ਜਿਸ ਨਾਲ ਗੁਣ ਗ੍ਰਹਿਣ ਕਰ ਸਕੀਏ, ਤੇ ਇਹ ਗੁਣ ਮਿਲ ਸਕਦੇ ਹਨ ਭਲਿਆਂ ਪਾਸੋਂ ਹੀ)।੪।੧।
Source: SGPC Official; BaniDB · Read Ang 870 in Sri Guru Granth Sahib Ji