ਹੁਕਮਨਾਮਾ ਸਾਹਿਬ

Hukamnama Sahib

Sunday, 04 March 2018

ਐਤਵਾਰ, ੨੧ ਫੱਗਣ (ਸੰਮਤ ੫੪੯ ਨਾਨਕਸ਼ਾਹੀ)

Ang 826 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਗੋਬਿਦੁ ਸਿਮਰਿ ਹੋਆ ਕਲਿਆਣੁ ॥

gobidh simar hoaa kaliaan ||

ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥

miTee upaadh bhiaa sukh saachaa a(n)tarajaamee simariaa jaan ||1|| rahaau ||

ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥

jis ke jeea tin ke'ee sukhaale bhagat janaa kau saachaa taan ||

ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥

dhaas apune kee aape raakhee bhai bha(n)jan uoopar karate maan ||1||

ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥

bhiee mitraiee miTee buraiee dhrusaT dhoot har kaadde chhaan ||

ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

sookh sahaj aana(n)dh ghanere naanak jeevai har guneh vakhaan ||2||26||112||

English Translation

BILAAVAL, FIFTH MEHL:

Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. || 1 || Pause ||

All beings belong to Him — He makes them happy. He is the true power of His humble devotees. He Himself saves and protects His slaves, who believe in their Creator, the Destroyer of fear. || 1 ||

I have found friendship, and hatred has been eradicated; the Lord has rooted out the enemies and villains. Nanak has been blessed with celestial peace and poise and total bliss; chanting the Glorious Praises of the Lord, he lives. || 2 || 26 || 112 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ । ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ । ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ । ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ।੧।

(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ । ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ । ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ।੨।੨੬।੧੧੨।

Source: SGPC Official; BaniDB · Read Ang 826 in Sri Guru Granth Sahib Ji

On this day in earlier years

  • Saturday, 04 March 2017 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree
  • Friday, 04 March 2016 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Wednesday, 04 March 2015 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Tuesday, 04 March 2014 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Monday, 04 March 2013 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree
  • Sunday, 04 March 2012 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree