ਹੁਕਮਨਾਮਾ ਸਾਹਿਬ

Hukamnama Sahib

Friday, 30 March 2018

ਸ਼ੁੱਕਰਵਾਰ, ੧੭ ਚੇਤ (ਸੰਮਤ ੫੫੦ ਨਾਨਕਸ਼ਾਹੀ)

Ang 970 · Raag Raamkalee · Bhagat Kabeer Ji

Reading: Permalink

ਗੁਰਮੁਖੀ (Gurmukhi)

ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥

taravar ek ana(n)t ddaar saakhaa puhap patr ras bhareeaa ||

ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥੧॥

eeh a(n)mirat kee baaRee hai re tin har poorai kareeaa ||1||

ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥

jaanee jaanee re raajaa raam kee kahaanee ||

ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥੧॥ ਰਹਾਉ ॥

a(n)tar jot raam paragaasaa gurmukh biralai jaanee ||1|| rahaau ||

ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥

bhavar ek puhap ras beedhaa baareh le ur dhariaa ||

ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥੨॥

soreh madhe pavan jhakoriaa aakaase far fariaa ||2||

ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥

sahaj su(n)n ik biravaa upajiaa dharatee jalahar sokhiaa ||

ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥੩॥੬॥

keh kabeer hau taa kaa sevak jin ih biravaa dhekhiaa ||3||6||

English Translation

RAAMKALEE, THE WORD OF THE DEVOTEES. KABEER JEE:

ONE UNIVERSAL CREATOR GOD. BY THE GRACE OF THE TRUE GURU:

There is a single tree, with countless branches and twigs; its flowers and leaves are filled with its juice. This world is a garden of Ambrosial Nectar. The Perfect Lord created it. || 1 ||

I have come to know the story of my Sovereign Lord. How rare is that Gurmukh who knows, and whose inner being is illumined by the Lord’s Light. || 1 || Pause ||

The bumble bee, addicted to the nectar of the twelve-petalled flowers, enshrines it in the heart. He holds his breath suspended in the sixteen-petalled sky of the Akaashic Ethers, and beats his wings in esctasy. || 2 ||

In the profound void of intuitive Samaadhi, the one tree rises up; it soaks up the water of desire from the ground. Says Kabeer, I am the servant of those who have seen this celestial tree. || 3 || 6 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜੋ ਕੋਈ ਮਨੁੱਖ ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕਰਦਾ ਹੈ, ਉਹ ਪ੍ਰਕਾਸ਼-ਰੂਪ ਪਰਮਾਤਮਾ ਦੇ ਮੇਲ ਦੀ ਅਵਸਥਾ ਨੂੰ ਸਮਝ ਲੈਂਦਾ ਹੈ, ਉਸ ਦੇ ਅੰਦਰ ਜੋਤ ਜਗ ਪੈਂਦੀ ਹੈ, ਉਸ ਦੇ ਅੰਦਰ ਰਾਮ ਦਾ ਪਰਕਾਸ਼ ਹੋ ਜਾਂਦਾ ਹੈ । ਪਰ ਇਸ ਅਵਸਥਾ ਨਾਲ ਜਾਣ-ਪਛਾਣ ਕਰਨ ਵਾਲਾ ਹੁੰਦਾ ਕੋਈ ਵਿਰਲਾ ਹੈ।੧।ਰਹਾਉ।

(ਗੁਰੂ ਦੇ ਸਨਮੁਖ ਹੋਏ ਅਜਿਹੇ ਮਨੁੱਖ ਨੂੰ ਇਹ ਸਮਝ ਆ ਜਾਂਦੀ ਹੈ ਕਿ) ਸੰਸਾਰ ਇਕ ਰੁਖ (ਸਮਾਨ) ਹੈ, (ਜਗਤ ਦੇ ਜੀਆ-ਜੰਤ, ਮਾਨੋ, ਉਸ ਰੁੱਖ ਦੀਆਂ) ਬੇਅੰਤ ਡਾਲੀਆਂ ਤੇ ਟਹਿਣੀਆਂ ਹਨ, ਜੋ ਫੁੱਲਾਂ, ਪੱਤਰਾਂ ਤੇ ਰਸ-ਭਰੇ ਫਲਾਂ ਨਾਲ ਲੱਦੀਆਂ ਹੋਈਆਂ ਹਨ । ਇਹ ਸੰਸਾਰ ਅੰਮ੍ਰਿਤ ਦੀ ਇਕ ਬਗ਼ੀਚੀ ਹੈ, ਜੋ ਉਸ ਪੂਰਨ ਪਰਮਾਤਮਾ ਨੇ ਬਣਾਈ ਹੈ।੧।

(ਜਿਵੇਂ) ਇਕ ਭੌਰਾ ਫੁੱਲ ਦੇ ਰਸ ਵਿਚ ਮਸਤ ਹੋ ਕੇ ਫੁੱਲ ਦੀਆਂ ਖਿੜੀਆਂ ਪੱਤੀਆਂ ਵਿਚ ਆਪਣੇ ਆਪ ਨੂੰ ਜਾ ਬੰਨ੍ਹਾਉਂਦਾ ਹੈ, (ਜਿਵੇਂ ਕੋਈ ਪੰਛੀ ਆਪਣੇ ਖੰਭਾਂ ਨਾਲ) ਹਵਾ ਨੂੰ ਹੁਲਾਰਾ ਦੇ ਕੇ ਆਕਾਸ਼ ਵਿਚ ਉੱਡਦਾ ਹੈ, ਤਿਵੇਂ ਉਹ ਗੁਰਮੁਖ ਨਾਮ-ਰਸ ਵਿਚ ਮਸਤ ਹੋ ਕੇ ਪੂਰਨ ਖਿੜਾਉ ਨੂੰ ਹਿਰਦੇ ਵਿਚ ਟਿਕਾਂਦਾ ਹੈ, ਤੇ ਸੋਚ-ਮੰਡਲ ਵਿਚ ਹੁਲਾਰਾ ਦੇ ਕੇ ਪ੍ਰਭੂ-ਚਰਨਾਂ ਵਿਚ ਉਡਾਰੀਆਂ ਲਾਂਦਾ ਹੈ।੨।

ਉਸ ਗੁਰਮੁਖ ਦੀ ਉਸ ਅਡੋਲ ਤੇ ਅਫੁਰ ਅਵਸਥਾ ਵਿਚ ਉਸ ਦੇ ਅੰਦਰ (ਕੋਮਲਤਾ-ਰੂਪ) ਮਾਨੋ, ਇਕ ਕੋਮਲ ਬੂਟਾ ਉੱਗਦਾ ਹੈ, ਜੋ ਉਸ ਦੇ ਸਰੀਰ ਦੀ ਤ੍ਰਿਸ਼ਨਾ ਨੂੰ ਸੁਕਾ ਦੇਂਦਾ ਹੈ । ਕਬੀਰ ਆਖਦਾ ਹੈ—ਮੈਂ ਉਸ ਗੁਰਮੁਖ ਦਾ ਦਾਸ ਹਾਂ, ਜਿਸ ਨੇ (ਆਪਣੇ ਅੰਦਰ ਉੱਗਿਆ ਹੋਇਆ) ਇਹ ਕੋਮਲ ਬੂਟਾ ਵੇਖਿਆ ਹੈ।੩।੬।

Source: SGPC Official; BaniDB · Read Ang 970 in Sri Guru Granth Sahib Ji

On this day in earlier years

  • Thursday, 30 March 2017 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Wednesday, 30 March 2016 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Monday, 30 March 2015 ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ Ang 554 · Raag Bihaagraa
  • Sunday, 30 March 2014 ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ Ang 706 · Raag Jaithsree
  • Saturday, 30 March 2013 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree
  • Friday, 30 March 2012 ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ Ang 479 · Raag Aasaa