ਹੁਕਮਨਾਮਾ ਸਾਹਿਬ

Hukamnama Sahib

Monday, 30 April 2018

ਸੋਮਵਾਰ, ੧੭ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)

Ang 664 · Raag Dhanaasree · Guru Amar Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੩ ॥

dhanaasaree mahalaa teejaa ||

ਸਦਾ ਧਨੁ ਅੰਤਰਿ ਨਾਮੁ ਸਮਾਲੇ ॥

sadhaa dhan a(n)tar naam samaale ||

ਜੀਅ ਜੰਤ ਜਿਨਹਿ ਪ੍ਰਤਿਪਾਲੇ ॥

jeea ja(n)t jineh pratipaale ||

ਮੁਕਤਿ ਪਦਾਰਥੁ ਤਿਨ ਕਉ ਪਾਏ ॥

mukat padhaarath tin kau paae ||

ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥

har kai naam rate liv laae ||1||

ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥

gur sevaa te har naam dhan paavai ||

ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥

a(n)tar paragaas har naam dhiaavai || rahaau ||

ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥

eih har ra(n)g gooRaa dhan pir hoi ||

ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥

saa(n)t seegaar raave prabh soi ||

ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥

haumai vich prabh koi na paae ||

ਮੂਲਹੁ ਭੁਲਾ ਜਨਮੁ ਗਵਾਏ ॥੨॥

moolahu bhulaa janam gavaae ||2||

ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥

gur te saat sahaj sukh baanee ||

ਸੇਵਾ ਸਾਚੀ ਨਾਮਿ ਸਮਾਣੀ ॥

sevaa saachee naam samaanee ||

ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥

sabadh milai preetam sadhaa dhiaae ||

ਸਾਚ ਨਾਮਿ ਵਡਿਆਈ ਪਾਏ ॥੩॥

saach naam vaddiaaiee paae ||3||

ਆਪੇ ਕਰਤਾ ਜੁਗਿ ਜੁਗਿ ਸੋਇ ॥

aape karataa jug jug soi ||

ਨਦਰਿ ਕਰੇ ਮੇਲਾਵਾ ਹੋਇ ॥

nadhar kare melaavaa hoi ||

ਗੁਰਬਾਣੀ ਤੇ ਹਰਿ ਮੰਨਿ ਵਸਾਏ ॥

gurbaanee te har ma(n)n vasaae ||

ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

naanak saach rate prabh aap milaae ||4||3||

English Translation

DHANAASAREE, THIRD MEHL:

Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 ||

Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause ||

This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 ||

Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 ||

The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।

ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।

ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।

ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।

ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।

Source: SGPC Official; BaniDB · Read Ang 664 in Sri Guru Granth Sahib Ji

On this day in earlier years

  • Sunday, 30 April 2017 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee
  • Saturday, 30 April 2016 ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ Ang 860 · Raag Gond
  • Thursday, 30 April 2015 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Wednesday, 30 April 2014 ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ Ang 533 · Raag Dayv Gandhaaree
  • Tuesday, 30 April 2013 ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ Ang 569 · Raag Vadhans
  • Monday, 30 April 2012 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath