ਹੁਕਮਨਾਮਾ ਸਾਹਿਬ

Hukamnama Sahib

Friday, 18 May 2018

ਸ਼ੁੱਕਰਵਾਰ, ੫ ਜੇਠ (ਸੰਮਤ ੫੫੦ ਨਾਨਕਸ਼ਾਹੀ)

Ang 563 · Raag Vadhans · Guru Arjan Dev Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੫ ॥

vaddaha(n)s mahalaa panjavaa ||

ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥

saadhasa(n)g har a(n)mrit peejai ||

ਨਾ ਜੀਉ ਮਰੈ ਨ ਕਬਹੂ ਛੀਜੈ ॥੧॥

naa jeeau marai na kabahoo chheejai ||1||

ਵਡਭਾਗੀ ਗੁਰੁ ਪੂਰਾ ਪਾਈਐ ॥

vaddabhaagee gur pooraa paieeaai ||

ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥

gur kirapaa te prabhoo dhiaaieeaai ||1|| rahaau ||

ਰਤਨ ਜਵਾਹਰ ਹਰਿ ਮਾਣਕ ਲਾਲਾ ॥

ratan javaahar har maanak laalaa ||

ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥

simar simar prabh bhe nihaalaa ||2||

ਜਤ ਕਤ ਪੇਖਉ ਸਾਧੂ ਸਰਣਾ ॥

jat kat pekhau saadhoo saranaa ||

ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥

har gun gai niramal man karanaa ||3||

ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥

ghaT ghaT a(n)tar meraa suaamee vooThaa ||

ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥

naanak naam paiaa prabh tooThaa ||4||6||

English Translation

WADAHANS, FIFTH MEHL:

In the Saadh Sangat, the Company of the Holy, drink in the Ambrosial Nectar of the Lord. The soul does not die; it ever wastes away. || 1 ||

By great good fortune, one meets the Perfect Guru. By Guru’s Grace, one meditates on God. || 1 || Pause ||

The Lord is the jewel, the pearl, the gem, the diamond. Meditating, meditating in remembrance on God, I am enraptured. || 2 ||

Wherever I look, I see the Sanctuary of the Holy. Singing the Glorious Praises of the Lord, my mind becomes immaculate and pure. || 3 ||

Deep within the nucleus of each and every heart, my Lord and Master dwells. O Nanak, one obtains the Naam, the Name of the Lord, when God grants His Grace. || 4 || 6 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।੧।

ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ । ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।੨।

ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।੩।

ਹੇ ਨਾਨਕ! (ਆਖ—) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।੪।੬।

Source: SGPC Official; BaniDB · Read Ang 563 in Sri Guru Granth Sahib Ji

On this day in earlier years

  • Thursday, 18 May 2017 ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ Ang 661 · Raag Dhanaasree
  • Wednesday, 18 May 2016 ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ Ang 581 · Raag Vadhans
  • Monday, 18 May 2015 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Sunday, 18 May 2014 ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ Ang 656 · Raag Sorath
  • Saturday, 18 May 2013 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath
  • Friday, 18 May 2012 ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ Ang 600 · Raag Sorath