ਹੁਕਮਨਾਮਾ ਸਾਹਿਬ

Hukamnama Sahib

Saturday, 19 May 2018

ਸਨਿਚਰਵਾਰ, ੬ ਜੇਠ (ਸੰਮਤ ੫੫੦ ਨਾਨਕਸ਼ਾਹੀ)

Ang 484 · Raag Aasaa · Bhagat Kabeer Ji

Reading: Permalink

ਗੁਰਮੁਖੀ (Gurmukhi)

ਆਸਾ ॥

aasaa ||

ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥

a(n)tar mail je teerath naavai tis baiku(n)Th na jaanaa(n) ||

ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥

lok pateene kachhoo na hovai naahee raam ayaanaa ||1||

ਪੂਜਹੁ ਰਾਮੁ ਏਕੁ ਹੀ ਦੇਵਾ ॥

poojahu raam ek hee dhevaa ||

ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥

saachaa naavan gur kee sevaa ||1|| rahaau ||

ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥

jal kai majan je gat hovai nit nit me(n)dduk naaveh ||

ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥

jaise me(n)dduk taise oi nar fir fir jonee aaveh ||2||

ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥

manahu kaThor marai baanaaras narak na baa(n)chiaa jaiee ||

ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥

har kaa sa(n)t marai haaRa(n)bai ta sagalee sain taraiee ||3||

ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥

dhinas na rain bedh nahee saasatr tahaa basai nira(n)kaaraa ||

ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥

keh kabeer nar tiseh dhiaavahu baavariaa sa(n)saaraa ||4||4||37||

English Translation

AASAA:

With filth within the heart, even if one bathes at sacred places of pilgrimage, still, he shall not go to heaven. Nothing is gained by trying to please others — the Lord cannot be fooled. || 1 ||

Worship the One Divine Lord. The true cleansing bath is service to the Guru. || 1 || Pause ||

If salvation can be obtained by bathing in water, then what about the frog, which is always bathing in water? As is the frog, so is that mortal; he is reincarnated, over and over again. || 2 ||

If the hard-hearted sinner dies in Benaares, he cannot escape hell. And even if the Lord’s Saint dies in the cursed land of Haramba, still, he saves all his family. || 3 ||

Where there is neither day nor night, and neither Vedas nor Shaastras, there, the Formless Lord abides. Says Kabeer, meditate on Him, O mad-men of the world. || 4 || 4 || 37 ||

ਪੰਜਾਬੀ ਵਿਆਖਿਆ (Punjabi Explanation)

ਜੇ ਮਨ ਵਿਚ ਵਿਕਾਰਾਂ ਦੀ ਮੈਲ (ਭੀ ਟਿਕੀ ਰਹੇ, ਤੇ) ਕੋਈ ਮਨੁੱਖ ਤੀਰਥਾਂ ਉੱਤੇ ਨ੍ਹਾਉਂਦਾ ਫਿਰੇ, ਤਾਂ ਇਸ ਤਰ੍ਹਾਂ ਉਸ ਨੇ ਸੁਰਗ ਵਿਚ ਨਹੀਂ ਜਾ ਅੱਪੜਨਾ; (ਤੀਰਥਾਂ ਉੱਤੇ ਨ੍ਹਾਤਿਆਂ ਲੋਕ ਤਾਂ ਕਹਿਣ ਲੱਗ ਪੈਣਗੇ ਕਿ ਇਹ ਭਗਤ ਹੈ, ਪਰ) ਲੋਕਾਂ ਦੇ ਪਤੀਜਿਆਂ ਕੋਈ ਲਾਭ ਨਹੀਂ ਹੁੰਦਾ, ਕਿਉਂਕਿ ਪਰਮਾਤਮਾ (ਜੋ ਹਰੇਕ ਦੇ ਦਿਲ ਦੀ ਜਾਣਦਾ ਹੈ) ਅੰਞਾਣਾ ਨਹੀਂ ਹੈ।੧।

ਗੁਰੂ ਦੇ ਦੱਸੇ ਰਾਹ ਉੱਤੇ ਤੁਰਨਾ ਹੀ ਅਸਲ (ਤੀਰਥ-) ਇਸ਼ਨਾਨ ਹੈ । ਸੋ, ਇਕ ਪਰਮਾਤਮਾ ਦੇਵ ਦਾ ਭਜਨ ਕਰੋ।੧।ਰਹਾਉ।

ਪਾਣੀ ਵਿਚ ਚੁੱਭੀ ਲਾਇਆਂ ਜੇ ਮੁਕਤੀ ਮਿਲ ਸਕਦੀ ਹੋਵੇ ਤਾਂ ਡੱਡੂ ਸਦਾ ਹੀ ਨ੍ਹਾਉਂਦੇ ਹਨ । ਜਿਵੇਂ ਉਹ ਡੱਡੂ ਹਨ ਤਿਵੇਂ ਉਹ ਮਨੁੱਖ ਸਮਝੋ; (ਪਰ ਨਾਮ ਤੋਂ ਬਿਨਾ ਉਹ) ਸਦਾ ਜੂਨਾਂ ਵਿਚ ਪਏ ਰਹਿੰਦੇ ਹਨ।੨।

ਜੇ ਮਨੁੱਖ ਕਾਂਸ਼ੀ ਵਿਚ ਸਰੀਰ ਤਿਆਗੇ, ਪਰ ਮਨੋਂ ਰਹੇ ਕਠੋਰ, ਇਸ ਤਰ੍ਹਾਂ ਉਸ ਦਾ ਨਰਕ (ਵਿਚ ਪੈਣਾ) ਛੁੱਟ ਨਹੀਂ ਸਕਦਾ । (ਦੂਜੇ ਪਾਸੇ) ਪਰਮਾਤਮਾ ਦਾ ਭਗਤ ਮਗਹਰ ਦੀ ਸ੍ਰਾਪੀ ਹੋਈ ਧਰਤੀ ਵਿਚ ਭੀ ਜੇ ਜਾ ਮਰੇ, ਤਾਂ ਉਹ ਸਗੋਂ ਹੋਰ ਸਾਰੇ ਲੋਕਾਂ ਨੂੰ ਭੀ ਤਾਰ ਲੈਂਦਾ ਹੈ।੩।

ਕਬੀਰ ਆਖਦਾ ਹੈ—ਹੇ ਮਨੁੱਖੋ! ਹੇ ਕਮਲੇ ਲੋਕੋ! ਉਸ ਪਰਮਾਤਮਾ ਨੂੰ ਹੀ ਸਿਮਰੋ । ਉਹ ਉੱਥੇ ਵੱਸਦਾ ਹੈ ਜਿੱਥੇ ਦਿਨ ਤੇ ਰਾਤ ਨਹੀਂ, ਜਿੱਥੇ ਵੇਦ ਨਹੀਂ, ਜਿੱਥੇ ਸ਼ਾਸਤ੍ਰ ਨਹੀਂ (ਭਾਵ, ਉਹ ਪ੍ਰਭੂ ਉਸ ਆਤਮਕ ਅਵਸਥਾ ਵਿਚ ਅੱਪੜਿਆਂ ਮਿਲਦਾ ਹੈ, ਜੋ ਆਤਮਕ ਅਵਸਥਾ ਕਿਸੇ ਖ਼ਾਸ ਸਮੇ ਦੀ ਮੁਥਾਜ ਨਹੀਂ, ਜੋ ਕਿਸੇ ਖ਼ਾਸ ਧਰਮ-ਪੁਸਤਕ ਦੀ ਮੁਥਾਜ ਨਹੀਂ)।੪।੪।੩੭।

Source: SGPC Official; BaniDB · Read Ang 484 in Sri Guru Granth Sahib Ji

On this day in earlier years

  • Friday, 19 May 2017 ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ Ang 630 · Raag Sorath
  • Thursday, 19 May 2016 ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ Ang 581 · Raag Vadhans
  • Tuesday, 19 May 2015 ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ Ang 760 · Raag Soohee
  • Monday, 19 May 2014 ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ Ang 547 · Raag Bihaagraa
  • Sunday, 19 May 2013 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Saturday, 19 May 2012 ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ Ang 547 · Raag Bihaagraa