ਹੁਕਮਨਾਮਾ ਸਾਹਿਬ

Hukamnama Sahib

Monday, 21 May 2018

ਸੋਮਵਾਰ, ੮ ਜੇਠ (ਸੰਮਤ ੫੫੦ ਨਾਨਕਸ਼ਾਹੀ)

Ang 972 · Raag Raamkalee · Bhagat Naam Dev Ji

Reading: Permalink

ਗੁਰਮੁਖੀ (Gurmukhi)

ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧

baanee naamadheau jeeau kee raamakalee ghar pehilaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥

aaneele kaagadh kaaTeele gooddee aakaas madhe bharameeale ||

ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥

pa(n)ch janaa siau baat batuooaa cheetu su ddoree raakheeale ||1||

ਮਨੁ ਰਾਮ ਨਾਮਾ ਬੇਧੀਅਲੇ ॥

man raam naamaa bedheeale ||

ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥

jaise kanik kalaa chit maa(n)ddeeale ||1|| rahaau ||

ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥

aaneele ku(n)bh bharaieele uoodhak raaj kuaar pura(n)dhare'e ||

ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥

hasat binodh beechaar karatee hai cheetu su gaagar raakheeale ||2||

ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥

ma(n)dhar ek dhuaar dhas jaa ke guoo charaavan chhaaddeeale ||

ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥

paa(n)ch kos par guoo charaavat cheetu su bachharaa raakheeale ||3||

ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥

kahat naamadheau sunahu tilochan baalak paalan pauddeeale ||

ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥

a(n)tar baahar kaaj biroodhee cheetu su baarik raakheeale ||4||1||

English Translation

THE WORD OF NAAM DAYV JEE, RAAMKALEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

The boy takes paper, cuts it and makes a kite, and flies it in the sky. Talking with his friends, he still keeps his attention on the kite string. || 1 ||

My mind has been pierced by the Name of the Lord, like the goldsmith, whose attention is held by his work. || 1 || Pause ||

The young girl in the city takes a pitcher, and fills it with water. She laughs, and plays, and talks with her friends, but she keeps her attention focused on the pitcher of water. || 2 ||

The cow is let loose, out of the mansion of the ten gates, to graze in the field. It grazes up to five miles away, but keeps its attention focused on its calf. || 3 ||

Says Naam Dayv, listen, O Trilochan: the child is laid down in the cradle. Its mother is at work, inside and outside, but she holds her child in her thoughts. || 4 || 1 ||

ਪੰਜਾਬੀ ਵਿਆਖਿਆ (Punjabi Explanation)

(ਹੇ ਤ੍ਰਿਲੋਚਨ! ਵੇਖ, ਮੁੰਡਾ) ਕਾਗ਼ਜ਼ ਲਿਆਉਂਦਾ ਹੈ, ਉਸ ਦੀ ਗੁੱਡੀ ਕੱਟਦਾ ਹੈ ਤੇ ਗੁੱਡੀ ਨੂੰ ਅਸਮਾਨ ਵਿਚ ਉਡਾਉਂਦਾ ਹੈ, ਸਾਥੀਆਂ ਨਾਲ ਗੱਪਾਂ ਭੀ ਮਾਰੀ ਜਾਂਦਾ ਹੈ, ਪਰ ਉਸ ਦਾ ਮਨ (ਗੁੱਡੀ ਦੀ) ਡੋਰ ਵਿਚ ਟਿਕਿਆ ਰਹਿੰਦਾ ਹੈ।੧।

(ਹੇ ਤ੍ਰਿਲੋਚਨ!) ਜਿਵੇਂ ਸੁਨਿਆਰੇ ਦਾ ਮਨ (ਹੋਰਨਾਂ ਨਾਲ ਗੱਲਾਂ-ਬਾਤਾਂ ਕਰਦਿਆਂ ਭੀ, ਕੁਠਾਲੀ ਵਿਚ ਪਾਏ ਹੋਏ ਸੋਨੇ ਵਿਚ) ਜੁੜਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪਰਮਾਤਮਾ ਦੇ ਨਾਮ ਵਿਚ ਵਿੱਝਾ ਹੋਇਆ ਹੈ।੧।ਰਹਾਉ ।

(ਹੇ ਤ੍ਰਿਲੋਚਨ!) ਜੁਆਨ ਕੁੜੀਆਂ ਸ਼ਹਿਰ ਵਿਚੋਂ (ਬਾਹਰ ਜਾਂਦੀਆਂ ਹਨ) ਆਪੋ ਆਪਣਾ ਘੜਾ ਚੁੱਕ ਲੈਂਦੀਆਂ ਹਨ, ਪਾਣੀ ਨਾਲ ਭਰਦੀਆਂ ਹਨ, (ਆਪੋ ਵਿਚ) ਹੱਸਦੀਆਂ ਹਨ, ਹਾਸੇ ਦੀਆਂ ਗੱਲਾਂ ਤੇ ਹੋਰ ਕਈ ਵਿਚਾਰਾਂ ਕਰਦੀਆਂ ਹਨ, ਪਰ ਆਪਣਾ ਚਿੱਤ ਆਪੋ ਆਪਣੇ ਘੜੇ ਵਿਚ ਰੱਖਦੀਆਂ ਹਨ।੨।

(ਹੇ ਤ੍ਰਿਲੋਚਨ!) ਇੱਕ ਘਰ ਹੈ ਜਿਸ ਦੇ ਦਸ ਬੂਹੇ ਹਨ, ਇਸ ਘਰੋਂ ਮਨੁੱਖ ਗਊਆਂ ਚਾਰਨ ਲਈ ਛੱਡਦਾ ਹੈ; ਇਹ ਗਾਈਆਂ ਪੰਜਾਂ ਕੋਹਾਂ ਤੇ ਜਾ ਚੁਗਦੀਆਂ ਹਨ, ਪਰ ਆਪਣਾ ਚਿੱਤ ਆਪਣੇ ਵੱਛੇ ਵਿਚ ਰੱਖਦੀਆਂ ਹਨ (ਤਿਵੇਂ ਹੀ ਦਸ-ਇੰਦ੍ਰਿਆਂ-ਵਾਲੇ ਇਸ ਸਰੀਰ ਵਿਚੋਂ ਮੇਰੇ ਗਿਆਨ-ਇੰਦ੍ਰੇ ਸਰੀਰ ਦੇ ਨਿਰਬਾਹ ਲਈ ਕੰਮ-ਕਾਰ ਕਰਦੇ ਹਨ, ਪਰ ਮੇਰੀ ਸੁਰਤ ਆਪਣੇ ਪ੍ਰਭੂ-ਚਰਨਾਂ ਵਿਚ ਹੀ ਹੈ)।੩।

ਹੇ ਤ੍ਰਿਲੋਚਨ! ਸੁਣ, ਨਾਮਦੇਵ (ਇਕ ਹੋਰ ਦ੍ਰਿਸ਼ਟਾਂਤ) ਆਖਦਾ ਹੈ—ਮਾਂ ਆਪਣੇ ਬਾਲ ਨੂੰ ਪੰਘੂੜੇ ਵਿਚ ਪਾਂਦੀ ਹੈ, ਅੰਦਰ ਬਾਹਰ ਘਰ ਦੇ ਕੰਮਾਂ ਵਿਚ ਰੁੱਝੀ ਰਹਿੰਦੀ ਹੈ, ਪਰ ਆਪਣੀ ਸੁਰਤ ਆਪਣੇ ਬੱਚੇ ਵਿਚ ਰੱਖਦੀ ਹੈ।੪।

੧। ਭਾਵ : ਪ੍ਰੀਤਿ ਦਾ ਸਰੂਪ—ਕੰਮ-ਕਾਰ ਕਰਦਿਆਂ ਸੁਰਤ ਹਰ ਵੇਲੇ ਪ੍ਰਭੂ ਦੀ ਯਾਦ ਵਿਚ ਰਹੇ ।

Source: SGPC Official; BaniDB · Read Ang 972 in Sri Guru Granth Sahib Ji

On this day in earlier years

  • Sunday, 21 May 2017 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ Ang 634 · Raag Sorath
  • Saturday, 21 May 2016 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Thursday, 21 May 2015 ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ Ang 548 · Raag Bihaagraa
  • Wednesday, 21 May 2014 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Tuesday, 21 May 2013 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Ang 664 · Raag Dhanaasree
  • Monday, 21 May 2012 ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ Ang 517 · Raag Gujri