ਹੁਕਮਨਾਮਾ ਸਾਹਿਬ

Hukamnama Sahib

Tuesday, 22 May 2018

ਮੰਗਲਵਾਰ, ੯ ਜੇਠ (ਸੰਮਤ ੫੫੦ ਨਾਨਕਸ਼ਾਹੀ)

Ang 883 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥

trai gun rahat rahai niraaree saadhik sidh na jaanai ||

ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥

ratan koThaRee a(n)mirat sa(n)pooran satigur kai khajaanai ||1||

ਅਚਰਜੁ ਕਿਛੁ ਕਹਣੁ ਨ ਜਾਈ ॥

acharaj kichh kahan na jaiee ||

ਬਸਤੁ ਅਗੋਚਰ ਭਾਈ ॥੧॥ ਰਹਾਉ ॥

basat agochar bhaiee ||1|| rahaau ||

ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥

mol naahee kachh karanai jogaa kiaa ko kahai sunaavai ||

ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥

kathan kahan kau sojhee naahee jo pekhai tis ban aavai ||2||

ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥

soiee jaanai karanaihaaraa keetaa kiaa bechaaraa ||

ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥

aapanee gat mit aape jaanai har aape poor bha(n)ddaaraa ||3||

ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥

aaisaa ras a(n)mrit man chaakhiaa tirapat rahe aaghaiee ||

ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥

kahu naanak meree aasaa pooree satigur kee saranaiee ||4||4||

English Translation

RAAMKALEE, FIFTH MEHL:

It is beyond the three qualities; it remains untouched. The seekers and Siddhas do not know it. There is a chamber filled with jewels, overflowing with Ambrosial Nectar, in the Guru’s Treasury. || 1 ||

This thing is wonderful and amazing! It cannot be described. It is an unfathomable object, O Siblings of Destiny! || 1 || Pause ||

Its value cannot be estimated at all; what can anyone say about it? By speaking and describing it, it cannot be understood; only one who sees it realizes it. || 2 ||

Only the Creator Lord knows it; what can any poor creature do? Only He Himself knows His own state and extent. The Lord Himself is the treasure overflowing. || 3 ||

Tasting such Ambrosial Nectar, the mind remains satisfied and satiated. Says Nanak, my hopes are fulfilled; I have found the Guru’s Sanctuary. || 4 || 4 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਉਹ ਕੀਮਤੀ ਪਦਾਰਥ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਪਰੇ ਵੱਖਰਾ ਹੀ ਰਹਿੰਦਾ ਹੈ, ਉਹ ਪਦਾਰਥ ਜੋਗ-ਸਾਧਨ ਕਰਨ ਵਾਲਿਆਂ ਅਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀਆਂ ਨਾਲ ਭੀ ਸਾਂਝ ਨਹੀਂ ਪਾਂਦਾ (ਭਾਵ, ਜੋਗ-ਸਾਧਨਾਂ ਦੀ ਰਾਹੀਂ ਉਹ ਨਾਮ-ਵਸਤੂ ਨਹੀਂ ਮਿਲਦੀ) । ਹੇ ਭਾਈ! ਉਹ ਕੀਮਤੀ ਪਦਾਰਥ ਗੁਰੂ ਦੇ ਖ਼ਜ਼ਾਨੇ ਵਿਚ ਹੈ । ਉਹ ਪਦਾਰਥ ਹੈ—ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ-ਰਤਨਾਂ ਨਾਲ ਨਕਾ-ਨਕ ਭਰੀ ਹੋਈ ਹਿਰਦਾ-ਕੋਠੜੀ।੧।

ਹੇ ਭਾਈ! ਇਕ ਅਨੋਖਾ ਤਮਾਸ਼ਾ ਬਣਿਆ ਪਿਆ ਹੈ, ਜਿਸ ਦੀ ਬਾਬਤ ਕੁਝ ਦੱਸਿਆ ਨਹੀਂ ਜਾ ਸਕਦਾ । (ਅਨੋਖਾ ਤਮਾਸ਼ਾ ਇਹ ਹੈ ਕਿ ਗੁਰੂ ਦੇ ਖ਼ਜ਼ਾਨੇ ਵਿਚ ਹੀ ਪ੍ਰਭੂ ਦਾ ਨਾਮ ਇਕ) ਕੀਮਤੀ ਚੀਜ਼ ਹੈ ਜਿਸ ਤਕ (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੧।ਰਹਾਉ।

ਹੇ ਭਾਈ! ਉਸ ਨਾਮ-ਵਸਤੂ ਦਾ ਮੁੱਲ ਕੋਈ ਭੀ ਜੀਵ ਨਹੀਂ ਪਾ ਸਕਦਾ । ਕੋਈ ਭੀ ਜੀਵ ਉਸ ਦਾ ਮੁੱਲ ਕਹਿ ਨਹੀਂ ਸਕਦਾ, ਦੱਸ ਨਹੀਂ ਸਕਦਾ । (ਉਸ ਕੀਮਤੀ ਪਦਾਰਥ ਦੀਆਂ ਸਿਫ਼ਤਾਂ) ਦੱਸਣ ਵਾਸਤੇ ਕਿਸੇ ਦੀ ਭੀ ਅਕਲ ਕੰਮ ਨਹੀਂ ਕਰ ਸਕਦੀ । ਹਾਂ, ਜੇਹੜਾ ਮਨੁੱਖ ਉਸ ਵਸਤ ਨੂੰ ਵੇਖ ਲੈਂਦਾ ਹੈ, ਉਸ ਦਾ ਉਸ ਨਾਲ ਪਿਆਰ ਬਣ ਜਾਂਦਾ ਹੈ।੨।

ਹੇ ਭਾਈ! ਜਿਸ ਸਿਰਜਣਹਾਰ ਨੇ ਉਹ ਪਦਾਰਥ ਬਣਾਇਆ ਹੈ, ਉਸ ਦਾ ਮੁੱਲ ਉਹ ਆਪ ਹੀ ਜਾਣਦਾ ਹੈ । ਉਸ ਦੇ ਪੈਦਾ ਕੀਤੇ ਹੋਏ ਜੀਵ ਵਿਚ ਅਜੇਹੀ ਸਮਰਥਾ ਨਹੀਂ ਹੈ । ਪ੍ਰਭੂ ਆਪ ਹੀ ਉਸ ਕੀਮਤੀ ਪਦਾਰਥ ਨਾਲ ਭਰੇ ਹੋਏ ਖ਼ਜ਼ਾਨਿਆਂ ਦਾ ਮਾਲਕ ਹੈ । ਤੇ, ਉਹ ਆਪ ਕਿਹੋ ਜਿਹਾ ਹੈ, ਕੇਡਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ।੩।

ਹੇ ਨਾਨਕ! ਆਖ—ਗੁਰੂ ਦੀ ਸਰਨ ਪੈ ਕੇ ਮੇਰੀ ਲਾਲਸਾ ਪੂਰੀ ਹੋ ਗਈ ਹੈ (ਮੈਨੂੰ ਉਹ ਕੀਮਤੀ ਪਦਾਰਥ ਮਿਲ ਗਿਆ ਹੈ) । ਆਤਮਕ ਜੀਵਨ ਦੇਣ ਵਾਲੇ ਉਸ ਅਸਚਰਜ ਨਾਮ-ਰਸ ਨੂੰ (ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਮਨ ਵਿਚ ਚੱਖਿਆ ਹੈ, ਹੁਣ ਮੈਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰੇ ਤੌਰ ਤੇ ਰੱਜ ਗਿਆ ਹਾਂ।੪।੪।

Source: SGPC Official; BaniDB · Read Ang 883 in Sri Guru Granth Sahib Ji

On this day in earlier years

  • Monday, 22 May 2017 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Sunday, 22 May 2016 ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ Ang 755 · Raag Soohee
  • Friday, 22 May 2015 ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥ Ang 527 · Raag Dayv Gandhaaree
  • Thursday, 22 May 2014 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Wednesday, 22 May 2013 ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ Ang 740 · Raag Soohee
  • Tuesday, 22 May 2012 ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ Ang 600 · Raag Sorath