ਹੁਕਮਨਾਮਾ ਸਾਹਿਬ
Hukamnama Sahib
Friday, 06 July 2018
ਸ਼ੁੱਕਰਵਾਰ, ੨੨ ਹਾੜ (ਸੰਮਤ ੫੫੦ ਨਾਨਕਸ਼ਾਹੀ)
Ang 856 · Raag Bilaaval · Bhagat Kabeer Ji
ਗੁਰਮੁਖੀ (Gurmukhi)
ਬਿਲਾਵਲੁ ॥
bilaaval ||
ਰਾਖਿ ਲੇਹੁ ਹਮ ਤੇ ਬਿਗਰੀ ॥
raakh leh ham te bigaree ||
ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥
seel dharam jap bhagat na keenee hau abhimaan Tedd pagaree ||1|| rahaau ||
ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥
amar jaan sa(n)chee ieh kaiaa ieh mithiaa kaachee gagaree ||
ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥
jineh nivaaj saaj ham ke'ee tiseh bisaar avar lagaree ||1||
ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥
sa(n)dhik toh saadh nahee kaheeaau saran pare tumaree pagaree ||
ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
keh kabeer ieh binatee suneeahu mat ghaalahu jam kee khabaree ||2||6||
English Translation
BILAAVAL:
Save me! I have disobeyed You. I have not practiced humility, righteousness or devotional worship; I am proud and egotistical, and I have taken a crooked path. || 1 || Pause ||
Believing this body to be immortal, I pampered it, but it is a fragile and perishable vessel. Forgetting the Lord who formed, fashioned and embellished me, I have become attached to another. || 1 ||
I am Your thief; I cannot be called holy. I have fallen at Your feet, seeking Your Sanctuary. Says Kabeer, please listen to this prayer of mine, O Lord; please do not send me sommons of the Messenger of Death. || 2 || 6 ||
ਪੰਜਾਬੀ ਵਿਆਖਿਆ (Punjabi Explanation)
ਹੇ ਪ੍ਰਭੂ! ਮੇਰੀ ਲਾਜ ਰੱਖ ਲੈ । ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ । ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ)।੧।ਰਹਾਉ।
ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ । ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧।
(ਸੋ) ਕਬੀਰ ਆਖਦਾ ਹੈ—(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ । ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ)।੨।੬।
Source: SGPC Official; BaniDB · Read Ang 856 in Sri Guru Granth Sahib Ji