ਹੁਕਮਨਾਮਾ ਸਾਹਿਬ

Hukamnama Sahib

Tuesday, 07 August 2018

ਮੰਗਲਵਾਰ, ੨੩ ਸਾਵਣ (ਸੰਮਤ ੫੫੦ ਨਾਨਕਸ਼ਾਹੀ)

Ang 626 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਤਾਪੁ ਗਵਾਇਆ ਗੁਰਿ ਪੂਰੇ ॥

taap gavaiaa gur poore ||

ਵਾਜੇ ਅਨਹਦ ਤੂਰੇ ॥

vaaje anahadh toore ||

ਸਰਬ ਕਲਿਆਣ ਪ੍ਰਭਿ ਕੀਨੇ ॥

sarab kaliaan prabh keene ||

ਕਰਿ ਕਿਰਪਾ ਆਪਿ ਦੀਨੇ ॥੧॥

kar kirapaa aap dheene ||1||

ਬੇਦਨ ਸਤਿਗੁਰਿ ਆਪਿ ਗਵਾਈ ॥

bedhan satigur aap gavaiee ||

ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥

sikh sa(n)t sabh sarase hoe har har naam dhiaaiee || rahaau ||

ਜੋ ਮੰਗਹਿ ਸੋ ਲੇਵਹਿ ॥

jo ma(n)geh so leveh ||

ਪ੍ਰਭ ਅਪਣਿਆ ਸੰਤਾ ਦੇਵਹਿ ॥

prabh apaniaa sa(n)taa dheveh ||

ਹਰਿ ਗੋਵਿਦੁ ਪ੍ਰਭਿ ਰਾਖਿਆ ॥

har govidh prabh raakhiaa ||

ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

jan naanak saach subhaakhiaa ||2||6||70||

English Translation

SORAT’H, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 ||

The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause ||

They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

ਪੰਜਾਬੀ ਵਿਆਖਿਆ (Punjabi Explanation)

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।

ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।

ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

Source: SGPC Official; BaniDB · Read Ang 626 in Sri Guru Granth Sahib Ji

On this day in earlier years

  • Monday, 07 August 2017 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree
  • Sunday, 07 August 2016 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Friday, 07 August 2015 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath
  • Thursday, 07 August 2014 ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ Ang 571 · Raag Vadhans
  • Wednesday, 07 August 2013 ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ Ang 648 · Raag Sorath
  • Tuesday, 07 August 2012 ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ Ang 722 · Raag Tilang