ਹੁਕਮਨਾਮਾ ਸਾਹਿਬ

Hukamnama Sahib

Saturday, 11 August 2018

ਸ਼ਨਿਚਰਵਾਰ, ੨੭ ਸਾਵਣ (ਸੰਮਤ ੫੫੦ ਨਾਨਕਸ਼ਾਹੀ)

Ang 529 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਦੇਵਗੰਧਾਰੀ ॥

dhevaga(n)dhaaree ||

ਮਨ ਜਿਉ ਅਪੁਨੇ ਪ੍ਰਭ ਭਾਵਉ ॥

man jiau apune prabh bhaavau ||

ਨੀਚਹੁ ਨੀਚੁ ਨੀਚੁ ਅਤਿ ਨਾਨੑਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥

neechahu neech neech at naan(h)aa hoi gareeb bulaavau ||1|| rahaau ||

ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥

anik adda(n)bar maiaa ke birathe taa siau preet ghaTaavau ||

ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥

jiau apuno suaamee sukh maanai taa meh sobhaa paavau ||1||

ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥

dhaasan dhaas ren dhaasan kee jan kee Tahal kamaavau ||

ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥

sarab sookh baddiaaiee naanak jeevau mukhahu bulaavau ||2||5||

English Translation

DAYV-GANDHAAREE:

O my mind, act as it pleases God. Become the lowest of the low, the very least of the tiny, and speak in utmost humility. || 1 || Pause ||

The many ostentatious shows of Maya are useless; I withhold my love from these. As something pleases my Lord and Master, in that I find my glory. || 1 ||

I am the slave of His slaves; becoming the dust of the feet of his slaves, I serve His humble servants. I obtain all peace and greatness, O Nanak, living to chant His Name with my mouth. || 2 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਮਨ! ਮੈਂ ਨੀਵਿਆਂ ਤੋਂ ਨੀਵਾਂ ਹੋ ਕੇ, ਬਹੁਤ ਨੀਵਾਂ ਹੋ ਕੇ, ਨਿਮਾਣਾ ਹੋ ਕੇ, ਗ਼ਰੀਬ ਬਣ ਕੇ, ਆਪਣੇ ਪ੍ਰਭੂ ਅੱਗੇ ਅਰਜ਼ੋਈ ਕਰਦਾ ਰਹਿੰਦਾ ਹਾਂ, (ਤਾ ਕਿ) ਜਿਵੇਂ ਭੀ ਹੋ ਸਕੇ ਮੈਂ ਆਪਣੇ ਉਸ ਪ੍ਰਭੂ ਨੂੰ ਚੰਗਾ ਲੱਗਣ ਲੱਗ ਪਵਾਂ।੧।ਰਹਾਉ।

ਹੇ ਮੇਰੇ ਮਨ! ਮਾਇਆ ਦੇ ਇਹ ਅਨੇਕਾਂ ਖਿਲਾਰੇ ਵਿਅਰਥ ਹਨ (ਕਿਉਂਕਿ ਇਹਨਾਂ ਨਾਲੋਂ ਸਾਥ ਟੁੱਟ ਜਾਣਾ ਹੈ), ਮੈਂ ਇਹਨਾਂ ਨਾਲੋਂ ਆਪਣਾ ਪਿਆਰ ਘਟਾਈ ਜਾ ਰਿਹਾ ਹਾਂ, (ਮੈਂ ਇਹੀ ਸਮਝਦਾ ਹਾਂ ਕਿ) ਜਿਵੇਂ ਮੇਰਾ ਆਪਣਾ-ਮਾਲਕ ਪ੍ਰਭੂ ਸੁਖ ਮੰਨਦਾ ਹੈ, ਮੈਂ ਭੀ ਉਸੇ ਵਿਚ (ਸੁਖ ਮੰਨ ਕੇ) ਇੱਜ਼ਤ ਪ੍ਰਾਪਤ ਕਰਦਾ ਹਾਂ।੧।

ਹੇ ਨਾਨਕ! (ਆਖ—) ਮੈਂ ਆਪਣੇ ਪ੍ਰਭੂ ਦੇ ਦਾਸਾਂ ਦੇ ਦਾਸਾਂ ਦੀ ਚਰਨ-ਧੂੜ ਮੰਗਦਾ ਹਾਂ, ਮੈਂ ਪ੍ਰਭੂ ਦੇ ਸੇਵਕਾਂ ਦੀ ਸੇਵਾ ਕਰਦਾ ਹਾਂ, ਸਾਰੇ ਸੁਖ ਸਾਰੀਆਂ ਵਡਿਆਈਆਂ ਮੈਂ ਇਸੇ ਵਿਚ ਹੀ ਸਮਝਦਾ ਹਾਂ । ਜਦੋਂ ਮੈਂ ਆਪਣੇ ਪ੍ਰਭੂ ਨੂੰ ਮੂੰਹ ਨਾਲ ਬੁਲਾਂਦਾ ਹਾਂ ਮੈਂ ਆਤਮਕ ਜੀਵਨ ਹਾਸਲ ਕਰ ਲੈਂਦਾ ਹਾਂ।੨।੫।

Source: SGPC Official; BaniDB · Read Ang 529 in Sri Guru Granth Sahib Ji

On this day in earlier years

  • Friday, 11 August 2017 ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ Ang 836 · Raag Bilaaval
  • Thursday, 11 August 2016 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Tuesday, 11 August 2015 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Monday, 11 August 2014 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Sunday, 11 August 2013 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath
  • Saturday, 11 August 2012 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree