ਹੁਕਮਨਾਮਾ ਸਾਹਿਬ

Hukamnama Sahib

Friday, 17 August 2018

ਸ਼ੁੱਕਰਵਾਰ, ੧ ਭਾਦੋਂ (ਸੰਮਤ ੫੫੦ ਨਾਨਕਸ਼ਾਹੀ)

Ang 617 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ਘਰੁ ੨ ਦੁਪਦੇ

soraTh mahalaa panjavaa ghar doojaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥

sagal banasapat meh baisa(n)tar sagal dhoodh meh gheeaa ||

ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥

uooch neech meh jot samaanee ghaT ghaT maadhau jeeaa ||1||

ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥

sa(n)tahu ghaT ghaT rahiaa samaahio ||

ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥

pooran poor rahio sarab meh jal thal ramieeaa aahio ||1|| rahaau ||

ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥

gun nidhaan naanak jas gaavai satigur bharam chukaio ||

ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

sarab nivaasee sadhaa alepaa sabh meh rahiaa samaio ||2||1||29||

English Translation

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 ||

O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause ||

Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।

ਹੇ ਭਾਈ! ਨਾਨਕ ਉਸ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਉਂਦਾ ਹੈ। ਗੁਰੂ ਨੇ ਨਾਨਕ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਤਾਂਹੀਏ ਨਾਨਕ ਨੂੰ ਯਕੀਨ ਹੈ ਕਿ ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ, ਫਿਰ ਭੀ ਸਦਾ ਮਾਇਆ ਦੇ ਮੋਹ ਤੋਂ ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

Source: SGPC Official; BaniDB · Read Ang 617 in Sri Guru Granth Sahib Ji

On this day in earlier years

  • Thursday, 17 August 2017 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath
  • Wednesday, 17 August 2016 ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ Ang 578 · Raag Vadhans
  • Monday, 17 August 2015 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 708 · Raag Jaithsree
  • Sunday, 17 August 2014 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath
  • Saturday, 17 August 2013 ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ Ang 792 · Raag Soohee
  • Friday, 17 August 2012 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath