ਹੁਕਮਨਾਮਾ ਸਾਹਿਬ

Hukamnama Sahib

Thursday, 06 September 2018

ਵੀਰਵਾਰ, ੨੧ ਭਾਦੋਂ (ਸੰਮਤ ੫੫੦ ਨਾਨਕਸ਼ਾਹੀ)

Ang 706 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥

man ichhaa dhaan karana(n) sarabatr aasaa pooraneh ||

ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

kha(n)ddana(n) kal kaleseh prabh simar naanak neh dhooraneh ||1||

ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥

habh ra(n)g maaneh jis sa(n)g tai siau laieeaai neh ||

ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥

so sahu bi(n)dh na visarau naanak jin su(n)dhar rachiaa dheh ||2||

ਪਉੜੀ ॥

pauRee ||

ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥

jeeau praan tan dhan dheeaa dheene ras bhog ||

ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥

gireh ma(n)dhar rath as dhe'ee rach bhale sa(n)jog ||

ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥

sut banitaa saajan sevak dhe'ee prabh dhevan jog ||

ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥

har simarat tan man hariaa leh jaeh vijog ||

ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

saadhasa(n)g har gun ramahu binase sabh rog ||3||

English Translation

SHALOK:

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 ||

Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 ||

PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

ਪੰਜਾਬੀ ਵਿਆਖਿਆ (Punjabi Explanation)

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।

ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।

(ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

Source: SGPC Official; BaniDB · Read Ang 706 in Sri Guru Granth Sahib Ji

On this day in earlier years

  • Wednesday, 06 September 2017 ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥ Ang 299 · Raag Gauree
  • Tuesday, 06 September 2016 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Sunday, 06 September 2015 ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ Ang 680 · Raag Dhanaasree
  • Saturday, 06 September 2014 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Friday, 06 September 2013 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee
  • Thursday, 06 September 2012 ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ Ang 553 · Raag Bihaagraa