ਹੁਕਮਨਾਮਾ ਸਾਹਿਬ

Hukamnama Sahib

Saturday, 06 October 2018

ਸ਼ਨਿਚਰਵਾਰ, ੨੦ ਅੱਸੂ (ਸੰਮਤ ੫੫੦ ਨਾਨਕਸ਼ਾਹੀ)

Ang 830 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ

raag bilaaval mahalaa panjavaa ghar tayrvaa paRataal

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥

mohan needh na aavai haavai haar kajar basatr abharan keene ||

ਉਡੀਨੀ ਉਡੀਨੀ ਉਡੀਨੀ ॥

auddeenee uddeenee uddeenee ||

ਕਬ ਘਰਿ ਆਵੈ ਰੀ ॥੧॥ ਰਹਾਉ ॥

kab ghar aavai ree ||1|| rahaau ||

ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥

saran suhaagan charan sees dhar ||

ਲਾਲਨੁ ਮੋਹਿ ਮਿਲਾਵਹੁ ॥

laalan moh milaavahu ||

ਕਬ ਘਰਿ ਆਵੈ ਰੀ ॥੧॥

kab ghar aavai ree ||1||

ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥

sunahu saheree milan baat kahau sagaro aha(n) miTaavahu tau ghar hee laalan paavahu ||

ਤਬ ਰਸ ਮੰਗਲ ਗੁਨ ਗਾਵਹੁ ॥

tab ras ma(n)gal gun gaavahu ||

ਆਨਦ ਰੂਪ ਧਿਆਵਹੁ ॥

aanadh roop dhiaavahu ||

ਨਾਨਕੁ ਦੁਆਰੈ ਆਇਓ ॥

naanak dhuaarai aaio ||

ਤਉ ਮੈ ਲਾਲਨੁ ਪਾਇਓ ਰੀ ॥੨॥

tau mai laalan paio ree ||2||

ਮੋਹਨ ਰੂਪੁ ਦਿਖਾਵੈ ॥

mohan roop dhikhaavai ||

ਅਬ ਮੋਹਿ ਨੀਦ ਸੁਹਾਵੈ ॥

ab moh needh suhaavai ||

ਸਭ ਮੇਰੀ ਤਿਖਾ ਬੁਝਾਨੀ ॥

sabh meree tikhaa bujhaanee ||

ਅਬ ਮੈ ਸਹਜਿ ਸਮਾਨੀ ॥

ab mai sahaj samaanee ||

ਮੀਠੀ ਪਿਰਹਿ ਕਹਾਨੀ ॥

meeThee pireh kahaanee ||

ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

mohan laalan paio ree || rahaau dhoojaa ||1||128||

English Translation

RAAG BILAAVAL, FIFTH MEHL, THIRTEENTH HOUSE, PARTAAL:

ONE UNIVERSAL CREATOR GOD. BY THE GRACE OF THE TRUE GURU:

O Enticing Lord, I cannot sleep; I sigh. I am adorned with necklaces, gowns, ornaments and make-up. I am sad, sad and depressed. When will You come home? || 1 || Pause ||

I seek the Sanctuary of the happy soul-brides; I place my head upon their feet. Unite me with my Beloved. When will He come to my home? || 1 ||

Listen, my companions: tell me how to meet Him. Eradicate all egotism, and then you shall find your Beloved Lord within the home of your heart. Then, in delight, you shall sing the songs of joy and praise. Meditate on the Lord, the embodiment of bliss. O Nanak, I came to the Lord’s Door, and then, I found my Beloved. || 2 ||

The Enticing Lord has revealed His form to me, and now, sleep seems sweet to me. My thirst is totally quenched, and now, I am absorbed in celestial bliss. How sweet is the story of my Husband Lord. I have found my Beloved, Enticing Lord. || Second Pause || 1 || 128 ||

ਪੰਜਾਬੀ ਵਿਆਖਿਆ (Punjabi Explanation)

ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ—) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ)।੧।ਰਹਾਉ।

ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ—) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।੧।

(ਸੁਹਾਗਣ ਆਖਦੀ ਹੈ—) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ । ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ । ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ । (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ । ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।੨।

ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ । ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ । ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ । ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ ।ਰਹਾਉ ਦੂਜਾ।੧।੧੨੮।

Source: SGPC Official; BaniDB · Read Ang 830 in Sri Guru Granth Sahib Ji

On this day in earlier years

  • Friday, 06 October 2017 ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ Ang 658 · Raag Sorath
  • Thursday, 06 October 2016 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ Ang 634 · Raag Sorath
  • Tuesday, 06 October 2015 ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ Ang 769 · Raag Soohee
  • Monday, 06 October 2014 ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥ Ang 889 · Raag Raamkalee
  • Sunday, 06 October 2013 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Saturday, 06 October 2012 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ Ang 721 · Raag Tilang