ਹੁਕਮਨਾਮਾ ਸਾਹਿਬ

Hukamnama Sahib

Saturday, 13 October 2018

ਸ਼ਨਿਚਰਵਾਰ ੨੭ ਅੱਸੂ (ਸੰਮਤ ੫੫੦ ਨਾਨਕਸ਼ਾਹੀ)

Ang 619 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

sookh ma(n)gal kaliaan sahaj dhun prabh ke charan nihaariaa ||

ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥

raakhanahaarai raakhio baarik satigur taap utaariaa ||1||

ਉਬਰੇ ਸਤਿਗੁਰ ਕੀ ਸਰਣਾਈ ॥

aubare satigur kee saranaiee ||

ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥

jaa kee sev na birathee jaiee || rahaau ||

ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥

ghar meh sookh baahar fun sookhaa prabh apune bhe dhiaalaa ||

ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

naanak bighan na laagai kouoo meraa prabh hoaa kirapaalaa ||2||12||40||

English Translation

SORAT’H, FIFTH MEHL:

I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 ||

I have been saved, in the True Guru’s Sanctuary; service to Him does not go in vain. || 1 || Pause ||

There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।

ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ । ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।

Source: SGPC Official; BaniDB · Read Ang 619 in Sri Guru Granth Sahib Ji

On this day in earlier years

  • Friday, 13 October 2017 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Thursday, 13 October 2016 ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ Ang 539 · Raag Bihaagraa
  • Tuesday, 13 October 2015 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Monday, 13 October 2014 ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ Ang 717 · Raag Todee
  • Sunday, 13 October 2013 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree
  • Saturday, 13 October 2012 ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ Ang 626 · Raag Sorath